Bible Language

Joshua 16:9 (PAV) Punjabi Old BSI Version

1 ਯੂਸੁਫ਼ ਦੀ ਅੰਸ ਦਾ ਗੁਣਾ ਇਉਂ ਪਿਆ ਕਿ ਉਹ ਯਰਦਨ ਤੋਂ ਯਰੀਹੋ ਕੋਲ ਅਰਥਾਤ ਯਰੀਹੋ ਦੇ ਪਾਣੀਆਂ ਕੋਲੋਂ ਪੂਰਬ ਵੱਲ ਉਜਾੜ ਦੇ ਵਿੱਚ ਦੀ ਯਰੀਹੋਂ ਤੋਂ ਬੈਤ-ਏਲ ਦੀ ਪਹਾੜੀ ਤੀਕ ਚੜ੍ਹਦਾ ਹੈ
2 ਫੇਰ ਬੈਤ-ਏਲ ਤੋਂ ਲੂਜ਼ ਨੂੰ ਗਈ ਅਤੇ ਅਰਕੀਆਂ ਦੀ ਹੱਦ ਲੰਘ ਕੇ ਅਟਰੋਥ ਨੂੰ ਗਈ
3 ਫੇਰ ਲਹਿੰਦੇ ਵੱਲ ਯਫਲੇਤੀਆਂ ਦੀ ਹੱਦ ਕੋਲੋਂ ਹੇਠਲੇ ਬੈਤ ਹੋਰੋਨ ਦੀ ਹੱਦ ਅਤੇ ਗਜ਼ਰ ਤੀਕ ਉਤਰੀ ਅਤੇ ਉਸ ਦਾ ਫੈਲਾਓ ਸਮੁੰਦਰ ਤੀਕ ਸੀ
4 ਉਪਰੰਤ ਯੂਸੁਫ਼ ਦੀ ਅੰਸ ਨੇ ਅਰਥਾਤ ਮਨੱਸ਼ਹ ਅਤੇ ਅਫ਼ਰਾਈਮ ਨੇ ਆਪਣੀ ਏਹ ਮਿਲਖ ਲੈ ਲਈ।।
5 ਅਫ਼ਰਾਈਮ ਦੀ ਅੰਸ ਦੀ ਹੱਦ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਏਹ ਸੀ। ਉਨ੍ਹਾਂ ਦੀ ਮਿਲਖ ਦੀ ਹੱਦ ਚੜ੍ਹਦੇ ਪਾਸੇ ਅਟਰੋਥ ਅੱਦਾਰ ਤੋਂ ਉੱਪਰਲੇ ਬੈਤ-ਹੋਰੋਨ ਤੀਕ ਸੀ
6 ਅਤੇ ਉਹ ਹੱਦ ਸਮੁੰਦਰ ਵੱਲ ਮਿਕਮਥਾਥ ਦੇ ਉੱਤਰ ਨੂੰ ਗਈ ਅਤੇ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜੀ ਅਤੇ ਯਾਨੋਹਾਹ ਦੀ ਪੂਰਬ ਵੱਲ ਉਹ ਦੇ ਨਾਲ ਨਾਲ ਦੀ ਲੰਘੀ
7 ਅਤੇ ਯਾਨੋਹਾਹ ਤੋਂ ਅਟਾਰੋਥ ਅਤੇ ਨਆਰਥ ਵੱਲ ਉਤਰੀ ਅਤੇ ਯਰੀਹੋ ਨੂੰ ਅਪੱੜ ਕੇ ਯਰਦਨ ਨੂੰ ਗਈ
8 ਅਤੇ ਉਹ ਹੱਦ ਲਹਿੰਦੀ ਵੱਲ ਤੱਪੂਆਹ ਤੋਂ ਕਾਨਾਹ ਦੀ ਵਾਦੀ ਨੂੰ ਗਈ ਅਤੇ ਉਸ ਦਾ ਫੈਲਾਓ ਸਮੁੰਦਰ ਤੀਕ ਸੀ। ਅਫ਼ਰਾਈਮ ਦੀ ਅੰਸ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਏਹ ਸੀ
9 ਅਫ਼ਰਾਈਮ ਦੀ ਅੰਸ ਲਈ ਮਨੱਸ਼ਹ ਦੀ ਅੰਸ ਦੀ ਮਿਲਖ ਵਿੱਚ ਵੱਖੋ ਵੱਖ ਸ਼ਹਿਰ ਸਨ ਅਰਥਾਤ ਸਾਰੇ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ
10 ਅਤੇ ਉਨ੍ਹਾਂ ਨੇ ਕਨਾਨੀਆਂ ਨੂੰ ਜਿਹੜੇ ਗਜ਼ਰ ਵਿੱਚ ਵੱਸਦੇ ਸਨ ਨਾ ਕੱਢਿਆ ਪਰ ਓਹ ਕਨਾਨੀ ਅੱਜ ਦੇ ਦਿਨ ਤੀਕ ਅਫ਼ਰਾਈਮੀਆਂ ਦੇ ਵਿੱਚ ਵੱਸਦੇ ਹਨ ਅਤੇ ਓਹ ਵੇਗਾਰ ਲਈ ਟਹਿਲੂਏ ਹਨ।।