Bible Language Cross References for the verse Mark 10:0 in PAV
- 1 ਫੇਰ ਪਰਮੇਸ਼ੁਰ ਏਹ ਸਾਰੀਆਂ ਗੱਲਾਂ ਬੋਲਿਆ ਕਿ
- 2 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।।
- 3 ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।।
- 4 ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ
- 5 ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ
- 6 ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪਰੀਤ ਪਾਲਦੇ ਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।।
- 7 ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂ ਕਿ ਜਿਹੜਾ ਉਸ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ।।
- 8 ਤੂੰ ਸਬਤ ਦੇ ਦਿਨ ਨੂੰ ਪਵਿੱਤ੍ਰ ਜਾਣ ਕੇ ਚੇਤੇ ਰੱਖ
- 9 ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ ਧੰਦਾ ਕਰ
- 10 ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ ਨਾ ਤੇਰੀ ਧੀ ਨਾ ਤੇਰਾ ਗੋੱਲਾ ਨਾ ਤੇਰੀ ਗੋੱਲੀ ਨਾ ਤੇਰਾ ਡੰਗਰ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ
- 11 ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸਰਾਮ ਕੀਤਾ। ਏਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਵਿੱਤ੍ਰ ਠਹਿਰਾਇਆ।।
- 12 ਤੂੰ ਆਪਣੇ ਪਿਤਾ ਅਰ ਮਾਤਾ ਦਾ ਆਦਰ ਕਰ ਤਾਂ ਜੋ ਤੇਰੇ ਦਿਨ ਉਸ ਭੂਮੀ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਲੰਮੇ ਹੋਣ।।
- 13 ਤੂੰ ਖ਼ੂਨ ਨਾ ਕਰ ।।
- 14 ਤੂੰ ਜ਼ਨਾਹ ਨਾ ਕਰ।।
- 15 ਤੂੰ ਚੋਰੀ ਨਾ ਕਰ ।।
- 16 ਤੂੰ ਆਪਣੇ ਗਵਾਂਢੀ ਉੱਤੇ ਝੂਠੀ ਗਵਾਹੀ ਨਾ ਦੇਹ।।
- 17 ਤੂੰ ਆਪਣੇ ਗਵਾਂਢੀ ਦੇ ਘਰ ਦਾ ਲਾਲਸਾ ਨਾ ਕਰ। ਤੂੰ ਆਪਣੇ ਗਵਾਂਢੀ ਦੀ ਤੀਵੀਂ ਦਾ ਲਾਲਸਾ ਨਾ ਕਰ, ਨਾ ਉਸ ਦੇ ਗੋੱਲੇ ਦਾ, ਨਾ ਉਸਦੀ ਗੋੱਲੀ ਦਾ, ਨਾ ਉਸ ਦੇ ਬਲਦ ਦਾ, ਨਾ ਉਸ ਦੇ ਗਧੇ ਦਾ, ਨਾ ਕਿਸੇ ਚੀਜ ਦਾ ਜਿਹੜੀ ਤੇਰੇ ਗਵਾਂਢੀ ਦੀ ਹੈ।।
- 18 ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਹਾੜ ਤੋਂ ਧੂਆਂ ਵੇਖ ਰਹੀ ਸੀ ਅਤੇ ਜਾਂ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਤੇ ਦੂਰ ਜਾ ਖਲੋਤੀ
- 19 ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੂੰ ਸਾਡੇ ਨਾਲ ਗੱਲਾਂ ਕਰ ਤਾਂ ਅਸੀਂ ਸੁਣਾਂਗੇ। ਪਰ ਪਰਮੇਸ਼ੁਰ ਸਾਡੇ ਨਾਲ ਗੱਲਾਂ ਨਾ ਕਰੇ ਭਈ ਅਸੀਂ ਕਿਤੇ ਮਰ ਨਾ ਜਾਈਏ
- 20 ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਏਸ ਲਈ ਆਇਆ ਹੈ ਭਈ ਤੁਹਾਨੂੰ ਪਰਤਾਵੇ ਅਰ ਉਸ ਦਾ ਭੈ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ
- 21 ਤਾਂ ਪਰਜਾ ਦੂਰ ਖਲੋਤੀ ਰਹੀ ਪਰ ਮੂਸਾ ਉਸ ਘੁੱਪ ਅਨ੍ਹੇਰ ਦੇ ਕੋਲ ਢੁੱਕਾ ਜਿੱਥੇ ਪਰਮੇਸ਼ੁਰ ਸੀ।।
- 22 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਇਸਰਾਏਲੀਆਂ ਨੂੰ ਐਉਂ ਫ਼ਰਮਾ, ਤੁਸਾਂ ਵੇਖਿਆ ਭਈ ਮੈਂ ਤੁਹਾਡੇ ਨਾਲ ਅਕਾਸ਼ ਤੋਂ ਬੋਲਿਆ ਹਾਂ
- 23 ਤੁਸੀਂ ਮੇਰੇ ਸ਼ਰੀਕ ਨਾ ਬਣਾਓ, ਨਾ ਚਾਂਦੀ ਦੇ ਦੇਵਤੇ, ਨਾ ਸੋਨੇ ਦੇ ਦੇਵਤੇ ਆਪਣੇ ਲਈ ਬਣਾਓ
- 24 ਤੁਸੀਂ ਮੇਰੇ ਲਈ ਮਿੱਟੀ ਦੀ ਜਗਵੇਦੀ ਬਣਾਓ ਅਰ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁਖ ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲਦ ਚੜ੍ਹਾਓ ਅਤੇ ਹਰ ਅਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਰ ਤੁਹਾਨੂੰ ਬਰਕਤ ਦੇਵਾਂਗਾ
- 25 ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਓ। ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸਾਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸਾਂ ਉਸ ਨੂੰ ਭਰਿਸ਼ਟ ਕੀਤਾ
- 26 ਤੁਸੀਂ ਮੇਰੀ ਜਗਵੇਦੀ ਉੱਤੇ ਪੌੜੀਆਂ ਨਾਲ ਨਾ ਚੜ੍ਹੋ ਭਈ ਕਿਤੇ ਤੁਹਾਡਾ ਨੰਗੇਜ ਉਸ ਉੱਤੇ ਖੁਲ੍ਹ ਨਾ ਜਾਵੇ।।
- 1 ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ
- 2 ਨਵਿਆਂ ਜੰਮਿਆਂ ਹੋਇਆਂ ਬੱਚਿਆਂ ਵਾਂਗਰ ਆਤਮਕ ਅਤੇ ਖਾਲਸ ਦੁੱਧ ਦੀ ਲੋਚ ਕਰੋ ਭਈ ਤੁਸੀਂ ਓਸ ਨਾਲ ਮੁਕਤੀ ਲਈ ਵਧਦੇ ਜਾਓ
- 3 ਜੇਕਰ ਤਾਂ ਤੁਸਾਂ ਸੁਆਦ ਚੱਖ ਕੇ ਵੇਖਿਆ ਭਈ ਪ੍ਰਭੁ ਕਿਰਪਾਲੂ ਹੈ
- 4 ਜਿਹ ਦੇ ਕੋਲ ਤੁਸੀਂ ਆਏ ਹੋ ਜਾਣੋ ਇੱਕ ਜੀਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰੰਤੂ ਪਰਮੇਸ਼ੁਰ ਦੇ ਭਾਣੇ ਚੁਣਿਆ ਹੋਇਆ ਅਤੇ ਅਮੋਲਕ ਹੈ
- 5 ਤੁਸੀਂ ਆਪ ਵੀ ਜੀਉਂਦੇ ਪੱਥਰਾਂ ਦੀ ਨਿਆਈਂ ਹੋ ਕੇ ਆਤਮਕ ਘਰ ਉੱਸਰਦੇ ਜਾਓ ਭਈ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਤੁਸੀਂ ਓਹ ਆਤਮਕ ਬਲੀਦਾਨ ਚੜ੍ਹਾਓ ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਭਾਉਂਦੇ ਹਨ
- 6 ਇਸ ਲਈ ਜੋ ਧਰਮ ਪੁਸਤਕ ਵਿੱਚ ਇਹ ਆਇਆ ਹੈ, - ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਅਮੋਲਕ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਪਰਤੀਤ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ।।
- 7 ਸੋ ਉਹ ਤੁਹਾਡੇ ਲਈ ਜਿਹੜੇ ਨਿਹਚਾ ਕਰਦੇ ਹੋ ਅਮੋਲਕ ਹੈ, ਪਰ ਜਿਹੜੇ ਨਿਹਚਾ ਨਹੀਂ ਕਰਦੇ, - ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।।
- 8 ਅਤੇ, - ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚਟਾਨ ।। ਓਹ ਅਣਆਗਿਆਕਾਰ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ ਜਿਹ ਦੇ ਲਈ ਓਹ ਠਹਿਰਾਏ ਵੀ ਗਏ ਸਨ
- 9 ਪਰ ਤੁਸੀਂ ਚੁਣਿਆ ਹੋਇਆ ਵੰਸ, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖਾਸ ਪਰਜਾ ਹੋ ਭਈ ਤੁਸੀਂ ਉਹ ਦਿਆਂ ਗੁਣਾਂ ਦਾ ਪਰਚਾਰ ਕਰੋ ਜਿਹ ਨੇ ਤੁਹਾਨੂੰ ਅਨ੍ਹੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
- 10 ਤੁਸੀਂ ਤਾਂ ਅੱਗੇ ਪਰਜਾ ਹੀ ਨਾ ਸਾਓ ਅਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ । ਤੁਸਾਂ ਉੱਤੇ ਰਹਮ ਨਾ ਹੋਇਆ ਸੀ ਪਰ ਹੁਣ ਰਹਮ ਹੋਇਆ ਹੈ ।।
- 11 ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾਂ ਤੋਂ ਪਰੇ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ
- 12 ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਭਈ ਜਿਸ ਗੱਲ ਵਿੱਚ ਓਹ ਤੁਹਾਨੂੰ ਬੁਰਿਆਰ ਜਾਣ ਕੇ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਤੁਹਾਡੇ ਸ਼ੁਭ ਕਰਮਾਂ ਦੇ ਕਾਰਨ ਜਿਹੜੇ ਵੇਖਦੇ ਹਨ ਓਸ ਦਿਨ ਜਦ ਉਨ੍ਹਾਂ ਉੱਤੇ ਦਯਾ ਦਰਿਸ਼ਟੀ ਹੋਵੇ ਪਰਮੇਸ਼ੁਰ ਦੀ ਵਡਿਆਈ ਕਰਨ ।।
- 13 ਤੁਸੀਂ ਪ੍ਰਭੁ ਦੇ ਨਮਿੱਤ ਮਨੁੱਖ ਦੇ ਹਰੇਕ ਪਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਇਸ ਲਈ ਜੋ ਸਭਨਾਂ ਤੋਂ ਉਹ ਵੱਡਾ ਹੈ
- 14 ਭਾਵੇਂ ਹਾਕਮਾਂ ਦੇ ਇਸ ਲਈ ਜੋ ਓਹ ਉਸ ਦੇ ਘੱਲੇ ਹੋਏ ਹਨ ਭਈ ਕੁਕਰਮੀਆਂ ਨੂੰ ਸਜ਼ਾ ਦੇਣ ਅਤੇ ਸੁਕਰਮੀਆਂ ਦੀ ਸੋਭਾ ਕਰਨ
- 15 ਕਿਉਂ ਜੋ ਪਰਮੇਸ਼ੁਰ ਦੀ ਇੱਛਿਆ ਇਉਂ ਹੈ ਭਈ ਤੁਸੀਂ ਸੁਕਰਮ ਕਰ ਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ
- 16 ਤੁਸੀਂ ਅਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬਰਿਆਈ ਦਾ ਪੜਦਾ ਨਾ ਬਣਾਓ ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਜਾਣੋ
- 17 ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪ੍ਰੇਮ ਰੱਖੋ, ਪਰਮੇਸ਼ੁਰ ਦਾ ਭੈ ਮੰਨੋ, ਪਾਤਸ਼ਾਹ ਦਾ ਆਦਰ ਕਰੋ।।
- 18 ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ — ਨਿਰੇ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਕਰੜੇ ਸੁਭਾਉ ਵਾਲਿਆਂ ਦੇ ਭੀ
- 19 ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਖ਼ਿਆਲ ਨਾਲ ਬੇਇਨਸਾਫ਼ੀ ਝੱਲ ਕੇ ਦੁਖ ਸਹਿ ਲਵੇ ਤਾਂ ਇਹ ਪਰਵਾਨ ਹੈ
- 20 ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ ॽ ਪਰ ਜੇ ਤੁਸੀਂ ਸ਼ੁਭ ਕਰਮਾਂ ਦੇ ਕਾਰਨ ਦੁਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪਰਵਾਨ ਹੈ
- 21 ਕਿਉਂ ਜੋ ਤੁਸੀਂ ਇਸੇ ਕਾਰਨ ਸੱਦੇ ਗਏ ਇਸ ਲਈ ਜੋ ਮਸੀਹ ਵੀ ਤੁਹਾਡੇ ਨਮਿੱਤ ਤੁਹਾਡੇ ਦੁਖ ਝੱਲ ਕੇ ਇੱਕ ਨਮੂਨਾ ਤੁਹਾਡੇ ਲਈ ਛੱਡ ਗਿਆ ਭਈ ਤੁਸੀਂ ਉਹ ਦੀ ਪੈੜ ਉੱਤੇ ਤੁਰੋ
- 22 ਉਹ ਨੇ ਕੋਈ ਪਾਪ ਨਹੀਂ ਕੀਤਾ, ਨਾ ਉਹ ਦੇ ਮੂੰਹ ਵਿੱਚੋਂ ਵਲ ਛਲ ਦੀ ਗੱਲ ਨਿੱਕਲੀ
- 23 ਉਹ ਗਾਲੀਆਂ ਖਾ ਕੇ ਗਾਲੀ ਨਾ ਦਿੰਦਾ ਸੀ ਅਤੇ ਦੁਖ ਪਾ ਕੇ ਦਬਕਾ ਨਾ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਜਥਾਰਥ ਨਿਆਉਂ ਕਰਦਾ ਹੈ
- 24 ਓਸ ਆਪ ਸਾਡਿਆਂ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ ਉੱਤੇ ਚੁੱਕ ਲਿਆ ਭਈ ਅਸੀਂ ਪਾਪ ਦੀ ਵੱਲੋਂ ਮਰ ਕੇ ਧਰਮ ਦੀ ਵੱਲੋਂ ਜੀਵੀਏ । ਓਸੇ ਦੇ ਮਾਰ ਖਾਣ ਤੋਂ ਤੁਸੀਂ ਨਰੋਏ ਕੀਤੇ ਗਏ
- 25 ਤੁਸੀਂ ਤਾਂ ਭੇਡਾਂ ਵਾਂਙੁ ਭਟਕਦੇ ਫਿਰਦੇ ਸਾਓ ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ ।।