Bible Language Cross References for the verse Mark 7:0 in PAV
- 1 ਮੈ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਓਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!
- 2 ਪਾਤਸ਼ਾਹ ਦਾ ਭੈ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਪਾਪ ਕਰਦਾ ਹੈ।
- 3 ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
- 4 ਆਲਸੀ ਪਾਲੇ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
- 5 ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।
- 6 ਬਹੁਤੇ ਆਦਮੀ ਆਪਣੀ ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸੱਕਦਾ ਹੈॽ
- 7 ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, - ਉਹ ਦੇ ਮਗਰੋਂ ਉਹ ਦੇ ਪੁੱਤ੍ਰ ਧਨ ਹੁੰਦੇ ਹਨ!
- 8 ਪਾਤਸ਼ਾਹ ਜਿਹੜਾ ਨਿਆਉਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਸੱਭੋ ਬੁਰਿਆਈ ਫਟਕ ਸੁੱਟਦਾ ਹੈ।
- 9 ਕੌਣ ਆਖ ਸੱਕਦਾ ਹੈ ਭਈ ਮੈਂ ਆਪਣੇ ਮਨ ਨੂੰ ਸੁੱਧ ਕੀਤਾ ਹੈ, ਮੈਂ ਪਾਪ ਤੋਂ ਸਾਫ਼ ਹੋ ਗਿਆ ਹਾਂॽ
- 10 ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਏਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
- 11 ਬੱਚਾ ਵੀ ਆਪਣੇ ਕਰਤੱਬਾਂ ਤੋਂ ਸਿਆਣੀਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
- 12 ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।
- 13 ਨੀਂਦਰ ਨਾਲ ਪ੍ਰੀਤ ਨਾ ਲਾ ਮਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖੀਆਂ ਉਘਾੜ ਤਾਂ ਤੂੰ ਰੋਟੀ ਰੱਜ ਕੇ ਖਾਏਂਗਾ।
- 14 ਗਾਹਕ ਆਖਦਾ ਹੈ, ਰੱਦੀ, ਰੱਦੀ! ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
- 15 ਸੋਨਾ ਵੀ ਹੈ ਤੇ ਲਾਲ ਵੀ ਢੇਰ ਸਾਰੇ ਹਨ, ਪਰ ਗਿਆਨ ਦੇ ਬੁੱਲ੍ਹ ਅਣਮੁੱਲ ਰਤਨ ਹਨ।
- 16 ਜਿਹੜਾ ਪਰਦੇਸੀ ਦਾ ਜ਼ਾਮਨ ਬਣੇ ਉਹ ਦੇ ਲੀੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦਾ ਜ਼ਾਮਨ ਬਣੇ ਉਹ ਦਾ ਕੁਝ ਗਹਿਣੇ ਰੱਖ ਲੈ।
- 17 ਧੋਖੇ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਓੜਕ ਉਹ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।
- 18 ਪਰੋਜਨ ਸਲਾਹ ਨਾਲ ਕਾਇਮ ਹੋ ਜਾਂਦੇ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਜੁੱਧ ਕਰ।
- 19 ਜਿਹੜਾ ਚੁਗਲੀ ਖਾਂਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਜਿਹ ਦੇ ਬੁੱਲ੍ਹ ਹੋਛੇ ਹਨ ਤੂੰ ਉਹ ਦਾ ਸੰਗ ਨਾ ਕਰੀਂ।
- 20 ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਅਨ੍ਹੇਰੇ ਵਿੱਚ ਬੁੱਝ ਜਾਵੇਗਾ।
- 21 ਪਹਿਲਾਂ ਲੋਭ ਨਾ ਲੱਭੀ ਹੋਈ ਮਿਰਾਸ, ਓੜਕ ਨੂੰ ਮੁਬਾਰਕ ਨਾ ਹੋਵੇਗੀ।
- 22 ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਵੱਟਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।
- 23 ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਝੂਠੀ ਤੱਕੜੀ ਚੰਗੀ ਨਹੀਂ।
- 24 ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿੱਕਰ ਆਪਣੇ ਰਾਹ ਨੂੰ ਬੁੱਝੇॽ
- 25 ਜੇ ਬਿਨਾਂ ਵਿਚਾਰੇ ਕੋਈ ਆਖੇ, ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।
- 26 ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਨ੍ਹਾਂ ਉੱਤੇ ਪਹੀਆ ਚਲਾ ਦਿੰਦਾ ਹੈ।
- 27 ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜਦਾ ਹੈ।
- 28 ਦਯਾ ਅਤੇ ਸਚਿਆਈ ਪਾਤਸ਼ਾਹ ਦੀ ਰੱਛਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
- 29 ਜੁਆਨਾਂ ਦੀ ਸੋਭਾ ਤਾਂ ਉਨ੍ਹਾਂ ਦਾ ਬਲ ਹੈ, ਅਤੇ ਬੁੱਢਿਆਂ ਦੀ ਸਜ਼ਾਵਟ ਉਨ੍ਹਾਂ ਦੇ ਧੌਲੇ ਵਾਲ ਹਨ।
- 30 ਸੱਟਾਂ ਜਿਹੜੀਆਂ ਘਾਉ ਬਣਾਉਂਦੀਆਂ ਹਨ ਬੁਰਿਆਈ ਨੂੰ ਸਾਫ਼ ਕਰਦੀਆਂ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।।