Bible Language Cross References for the verse Exodus 19:18 in PAV
- 1 ਉੱਸੇ ਦਿਨ ਦਬੋਰਾਹ ਤੇ ਅਬੀਨੋਅਮ ਬਾਰਾਕ ਨੇ ਇਉਂ ਗਾਇਆ,-
- 2 ਇਸਰਾਏਲ ਦੇ ਸਰਦਾਰਾਂ ਦੀ ਸਰਦਾਰੀ ਲਈ, ਅਤੇ ਲੋਕਾਂ ਦੇ ਆਪੇ ਹੀ ਭਰਤੀ ਹੋਣ ਲਈ ਯਹੋਵਾਹ ਨੂੰ ਧੰਨ ਆਖੋ! ।।
- 3 ਹੇ ਰਾਜਿਓ, ਸੁਣੋ ਅਤੇ ਹੇ ਰਾਜ ਪੁੱਤ੍ਰੋ, ਕੰਨ ਲਾਓ! ਮੈਂ, ਹਾਂ, ਮੈਂ ਯਹੋਵਾਹ ਲਈ ਗਾਵਾਂਗੀ, ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਾਂਗੀ।
- 4 ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ, ਜਦ ਤੂੰ ਅਦੋਮ ਦੀ ਭੂਮੀ ਤੋਂ ਤੁਰਿਆ, ਤਾਂ ਧਰਤੀ ਵੀ ਕੰਬ ਉੱਠੀ, ਅਕਾਸ਼ ਵੀ ਚੋ ਪਏ, ਘਟਾਂ ਤੋਂ ਵੀ ਕਣੀਆਂ ਵਰ੍ਹੀਆਂ।
- 5 ਪਹਾੜ ਯਹੋਵਾਹ ਦੇ ਅੱਗਿਓਂ ਢਲ ਗਏ, ਏਹ ਸੀਨਈ ਵੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਅੱਗਿਓਂ।।
- 6 ਅਨਾਥ ਦੇ ਪੁੱਤ੍ਰ ਸ਼ਮਗਰ ਦੇ ਦਿਨਾਂ ਵਿੱਚ, ਯਾਏਲ ਦੇ ਦਿਨਾਂ ਵਿੱਚ ਸੜਕਾਂ ਵੇਹਲੀਆਂ ਰਹਿੰਦੀਆਂ ਸਨ, ਅਤੇ ਰਾਹੀਂ ਪੈਹਿਆਂ ਦੇ ਰਾਹ ਤੁਰਦੇ ਸਨ।
- 7 ਇਸਰਾਏਲ ਵਿੱਚ ਆਗੂ ਮੁੱਕ ਗਏ, ਓਹ ਉੱਕਾ ਹੀ ਮੁੱਕ ਗਏ, ਜਦ ਤੀਕ ਮੈਂ, ਦਬੋਰਾਹ, ਨਾ ਉੱਠੀ, ਜਦ ਤੀਕ ਮੈਂ ਇਸਰਾਏਲ ਵਿੱਚ ਮਾਤਾ ਬਣ ਕੇ ਨਾ ਉੱਠੀ!
- 8 ਉਨ੍ਹਾਂ ਨੇ ਨਵੇਂ ਦਿਓਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਰਾਏਲ ਦਿਆਂ ਚਾਲੀ ਹਜ਼ਾਰਾਂ ਵਿੱਚੋਂ ਇੱਕ ਢਾਲ ਯਾ ਇੱਕ ਬਰਛੀ ਵੀ ਦਿੱਸੀ?
- 9 ਮੇਰਾ ਮਨ ਇਸਰਾਏਲ ਦੇ ਹਾਕਮਾਂ ਵੱਲ ਲੱਗਾ ਹੋਇਆ ਹੈ, ਜਿਨ੍ਹਾਂ ਨੇ ਆਪੋ ਆਪ ਨੂੰ ਲੋਕਾਂ ਵਿੱਚ ਖੁਸ਼ੀ ਨਾਲ ਪੇਸ਼ ਕੀਤਾ। ਯਹੋਵਾਹ ਨੂੰ ਧੰਨ ਆਖੋ! ।।
- 10 ਹੇ ਬੱਗਿਆਂ ਖੋਤਿਆਂ ਉੱਤੇ ਚੜ੍ਹਨ ਵਾਲਿਓ! ਹੇ ਨਫ਼ੀਸ ਗਲੀਚਿਆਂ ਉੱਤੇ ਬੈਠਣ ਵਾਲਿਓ! ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਏਹ ਦਾ ਚਰਚਾ ਕਰੋ!
- 11 ਬਾਉਲੀਆਂ ਉੱਤੇ ਤੀਰ-ਬਾਜਾਂ ਦੀ ਅਵਾਜ਼ ਤੋਂ ਦੂਰ, ਉੱਥੇ ਓਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ,- ਇਸਰਾਏਲ ਵਿੱਚ ਉਹ ਦੇ ਧਰਮੀ ਕੰਮਾਂ ਨੂੰ । ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।।
- 12 ਜਾਗ ਜਾਗ, ਹੇ ਦਬੋਰਾਹ, ਜਾਗ ਜਾਗ ਤੇ ਗੀਤ ਗਾ! ਉੱਠ, ਹੇ ਬਾਰਾਕ ਅਬੀਨੋਅਮ ਦੇ ਪੁੱਤ੍ਰ! ਅਤੇ ਆਪਣੇ ਬੰਧੂਆਂ ਨੂੰ ਬੰਨ੍ਹ।
- 13 ਤਦ ਮੁਖੀਆਂ ਦੇ ਬਕੀਏ ਨੇ ਪਰਜਾ ਦੇ ਉੱਤੇ ਰਾਜ ਕੀਤਾ, ਯਹੋਵਾਹ ਨੇ ਮੈਨੂੰ ਬਲਵਾਨਾਂ ਉੱਤੇ ਰਾਜ ਦਿੱਤਾ।
- 14 ਇਫ਼ਰਾਈਮ ਵਿੱਚੋਂ ਓਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੋਕ ਵਿੱਚ ਸੀ, ਤੇਰੇ ਪਿੱਛੇ, ਹੇ ਬਿਨਯਾਮੀਨ, ਤੇਰੇ ਲੋਕਾਂ ਵਿੱਚ। ਮਾਕੀਰ ਵਿੱਚੋਂ ਹਾਕਮ ਉਤਰ ਆਏ, ਅਤੇ ਜ਼ਬੂਲੁਨ ਵਿੱਚੋਂ ਓਹ ਜਿਹੜੇ ਸੈਨਾਪਤੀ ਦਾ ਡੰਡਾ ਵਰਤਦੇ ਹਨ।
- 15 ਅਤੇ ਯਿੱਸਾਕਾਰ ਦੇ ਸਰਦਾਰ ਦਬੋਰਾਹ ਦੇ ਨਾਲ ਸਨ, ਯਿੱਸਾਕਾਰ ਤੇ ਬਾਰਾਕ ਵੀ। ਉਹ ਖੱਡ ਵਿੱਚ ਪੈਦਲ ਘੱਲਿਆ ਗਿਆ । ਰਊਬੇਨ ਦੇ ਜਥਿਆਂ ਵਿੱਚ ਵੱਡੀਆਂ ਵੱਡੀਆਂ ਚਿਤਮਣੀਆਂ ਹੋਈਆਂ।
- 16 ਤੂੰ ਕਿਉਂ ਵਾੜਿਆਂ ਦੇ ਵਿੱਚ ਰਿਹਾ? ਇੱਜੜਾਂ ਦੇ ਮਿਆਂਕਣੇ ਨੂੰ ਸੁਣਨ ਲਈ? ਰਊਬੇਨ ਦੇ ਜਥਿਆਂ ਲਈ ਵੱਡੀਆਂ ਵੱਡੀਆਂ ਚਿਤਮਣੀਆਂ ਹੋਈਆਂ।
- 17 ਗਿਲਆਦ ਯਰਦਨ ਪਾਰ ਵੱਸਿਆ, ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ, ਅਤੇ ਆਪਣੇ ਘਾਟਾਂ ਵਿੱਚ ਬੈਠਾ ਰਿਹਾ।
- 18 ਜ਼ਬੂਲੁਨ ਅਤੇ ਨਫ਼ਤਾਲੀ ਓਹ ਲੋਕ ਸਨ ਜਿਨ੍ਹਾਂ ਨੇ ਰੜੇ ਦਿਆਂ ਉੱਚਿਆਂ ਥਾਵਾਂ ਉੱਤੇ ਆਪਣਿਆਂ ਪ੍ਰਾਣਾਂ ਨੂੰ ਤੁੱਛ ਜਾਣਿਆ।।
- 19 ਰਾਜੇ ਆਣ ਕੇ ਲੜੇ, ਤਦ ਕਨਾਨ ਦੇ ਰਾਜੇ ਲੜੇ, ਤਆਨਾਕ ਵਿੱਚ ਮਗਿੱਦੋ ਦੇ ਪਾਣੀਆਂ ਕੋਲ,–— ਉਨ੍ਹਾਂ ਨੇ ਚਾਂਦੀ ਦੀ ਲੁੱਟ ਨਾ ਲੁੱਟੀ।
- 20 ਓਹ ਅਕਾਸ਼ੋਂ ਲੜੇ, ਤਾਰੇ ਆਪਣੀਆਂ ਦੌੜਾਂ ਵਿੱਚ ਸੀਸਰਾ ਨਾਲ ਲੜੇ।
- 21 ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਰੋੜ੍ਹ ਕੇ ਲੈ ਗਈ–— ਉਹ ਪੁਰਾਣੀ ਨਦੀ, ਕੀਸ਼ੋਨ ਦੀ ਨਦੀ। ਹੇ ਮੇਰੀ ਜਾਨ, ਤੂੰ ਬਲ ਨਾਲ ਅੱਗੇ ਚੱਲ!।।
- 22 ਤਦ ਘੋੜਿਆਂ ਦੇ ਖੁਰ ਟਾਪਾਂ ਮਾਰਦੇ ਸਨ, ਬਲਵਾਨਾਂ ਦੇ ਕੁੱਦ ਕੁੱਦਣ ਤੋਂ।
- 23 ਮੇਰੋਜ਼ ਨੂੰ ਸਰਾਪ ਦਿਓ, ਯਹੋਵਾਹ ਦੇ ਦੂਤ ਨੇ ਆਖਿਆ, ਉਹ ਦੇ ਵਸਨੀਕਾਂ ਨੂੰ ਕਰੜਾ ਸਰਾਪ ਦਿਓ! ਕਿਉਂ ਜੋ ਓਹ ਯਹੋਵਾਹ ਦੀ ਸਹਾਇਤਾ ਨੂੰ ਨਾ ਆਏ, ਯਹੋਵਾਹ ਦੀ ਸਹਾਇਆ ਨੂੰ ਸੂਰਬੀਰਾਂ ਦੇ ਵਿਰੁੱਧ।।
- 24 ਹਬਰ ਕੇਨੀ ਦੀ ਤੀਵੀਂ ਯਾਏਲ ਸਭਨਾਂ ਤੀਵੀਆਂ ਨਾਲੋਂ ਮੁਬਾਰਕ ਹੋਵੇ, ਉਸ ਤੰਬੂ ਦੀਆਂ ਤੀਵੀਆਂ ਨਾਲੋਂ ਮੁਬਾਰਕ!
- 25 ਉਹ ਨੇ ਪਾਣੀ ਮੰਗਿਆ, ਉਸ ਨੇ ਦੁੱਧ ਦਿੱਤਾ, ਉਹ ਧਨੀਆਂ ਦੇ ਥਾਲ ਵਿੱਚ ਦਹੀਂ ਲਿਆਈ!
- 26 ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ। ਅਤੇ ਆਪਣਾ ਸੱਜਾ ਹੱਥ ਕਾਰੀਗਰ ਦੀ ਮੰਗਲੀ ਉੱਤੇ ਅਤੇ ਸੀਸਰਾ ਨੂੰ ਠੋਕਿਆ, ਉਹ ਦੇ ਸਿਰ ਨੂੰ ਭੰਨ ਸੁੱਟਿਆ, ਉਹ ਦੀ ਪੁੜਪੁੜੀ ਨੂੰ ਦੁਸਾਰ ਪਾਰ ਵਿੰਨ੍ਹ ਦਿੱਤਾ!
- 27 ਉਸ ਦੇ ਪੈਰਾਂ ਵਿੱਚ ਉਹ ਨਿਵਿਆ, ਉਹ ਡਿੱਗਿਆ, ਉਹ ਲੰਮਾ ਪਿਆ। ਉਸ ਦੇ ਪੈਰਾਂ ਵਿੱਚ ਉਹ ਨਿਵਿਆ, ਉਹ ਡਿੱਗ ਪਿਆ, ਜਿੱਥੇ ਉਹ ਨਿਵਿਆ ਉੱਥੇ ਹੀ ਉਹ ਮੁਰਦਾ ਡਿੱਗਿਆ।।
- 28 ਸੀਸਰਾ ਦੀ ਮਾਤਾ ਬਾਰੀ ਵਿੱਚੋਂ ਝਾਕ ਮਾਰ ਕੇ ਝਰੋਖੇ ਵਿੱਚੋਂ ਚਿੱਲਾਈ, ਉਹ ਦੇ ਰਥ ਦੇ ਆਉਣ ਵਿੱਚ ਇੱਡਾ ਚਿਰ ਕਿਉਂ ਲੱਗਾ? ਉਹ ਦੇ ਰਥਾਂ ਦੇ ਪਹੀਏ ਢਿੱਲ ਕਿਉਂ ਲਾਉਂਦੇ ਹਨ?
- 29 ਉਹ ਦੀਆਂ ਸਿਆਣੀਆਂ ਸਰਦਾਰਨੀਆਂ ਨੇ ਉਹ ਨੂੰ ਉੱਤਰ ਦਿੱਤਾ, ਸਗੋਂ ਉਸ ਨੇ ਆਪਣੇ ਆਪ ਨੂੰ ਉੱਤਰ ਦਿੱਤਾ,
- 30 ਭਲਾ, ਓਹ ਨਹੀਂ ਲੁੱਟ ਪਾ ਪਾ ਕੇ ਉਹ ਨੂੰ ਵੰਡਦੇ ਹਨ, ਇੱਕ ਇੱਕ ਵੀਰ ਨੂੰ ਇੱਕ ਦੋ ਕੁੜੀਆਂ, ਅਤੇ ਸੀਸਰਾਂ ਨੂੰ ਰੰਗ ਬਰੰਗੇ ਬਸਤਰ ਦੀ ਲੁੱਟ? ਰੰਗ ਬਰੰਗੇ ਕੱਢਿਆਂ ਹੋਇਆਂ ਬਸਤਰਾਂ ਦੀ ਲੁੱਟ? ਲੁੱਟੇ ਹੋਇਆਂ ਦੀਆਂ ਧੌਣਾਂ ਦਾ ਦੋ ਪਾਸਾ ਕੰਢਿਆ ਹੋਇਆ ਰੰਗ ਬਿਰੰਗਾ ਬਸਤਰ?।।
- 31 ਇਸੇ ਤਰਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਹ ਦੇ ਪ੍ਰੇਮੀ ਸੂਰਜ ਵਾਂਗਰ ਹੋਣ, ਜਦ ਉਹ ਆਪਣੇ ਬਲ ਨਾਲ ਚੜ੍ਹਦਾ ਹੈ।। ਅਤੇ ਦੇਸ ਨੂੰ ਚਾਲੀ ਵਰਹੇ ਸੁਖ ਰਿਹਾ।।
- 1 ਸ਼ਿਗਯੋਨੋਥ ਉੱਤੇ ਹਬੱਕੂਕ ਨਬੀ ਦੀ ਪ੍ਰਾਰਥਨਾ।।
- 2 ਹੇ ਯਹੋਵਾਹ, ਮੈਂ ਤੇਰੇ ਵਿਖੇ ਅਵਾਈ ਸੁਣੀ, ਮੈਂ ਡਰ ਗਿਆ। ਹੇ ਯਹੋਵਾਹ, ਵਰ੍ਹਿਆਂ ਦੇ ਵਿਚਕਾਰ ਆਪਣਾ ਕੰਮ ਬਹਾਲ ਕਰ, ਵਰ੍ਹਿਆਂ ਦੇ ਵਿਚਕਾਰ ਉਹ ਨੂੰ ਪਰਗਟ ਕਰ, ਰੋਹ ਵਿੱਚ ਰਹਮ ਨੂੰ ਚੇਤੇ ਕਰ!
- 3 ਪਰਮੇਸ਼ੁਰ ਤੇਮਾਨ ਤੋਂ ਆਇਆ, ਪਵਿੱਤਰ ਪੁਰਖ ਪਾਰਾਨ ਦੇ ਪਰਬਤ ਤੋਂ।। ਸਲਹ।। ਉਹ ਦੀ ਮਹਿਮਾ ਨੇ ਅਕਾਸ਼ ਨੂੰ ਕੱਜਿਆ, ਅਤੇ ਧਰਤੀ ਉਹ ਦੀ ਉਸਤਤ ਨਾਲ ਭਰੀ ਹੋਈ ਸੀ।
- 4 ਉਹ ਦੀ ਝਲਕ ਜੋਤ ਵਾਂਙੁ ਸੀ, ਕਿਰਨਾਂ ਉਹ ਦੇ ਹੱਥੋਂ ਚਮਕਦੀਆਂ ਸਨ, ਅਤੇ ਉੱਥੇ ਓਸ ਦੀ ਸਮਰੱਥਾ ਲੁਕੀ ਹੋਈ ਸੀ।
- 5 ਉਹ ਦੇ ਅੱਗੇ ਅੱਗੇ ਬਵਾ ਚੱਲਦੀ ਸੀ, ਉਹ ਦੇ ਪੈਰਾਂ ਤੋਂ ਲਸ਼ਕਾਂ ਨਿੱਕਲਦੀਆਂ ਸਨ!
- 6 ਉਹ ਖਲੋ ਗਿਆ ਅਤੇ ਧਰਤੀ ਦਾ ਮਾਪ ਲਿਆ, ਉਸ ਵੇਖਿਆ ਅਤੇ ਕੌਮਾਂ ਨੂੰ ਤਰਾਹਿਆ, ਤਾਂ ਸਨਾਤਨ ਪਹਾੜ ਖਿੱਲਰ ਗਏ, ਅਨਾਦੀ ਟਿੱਲੇ ਝੁੱਕ ਗਏ, ਉਹ ਦਾ ਚਾਲ ਚਲਣ ਸਦੀਪਕ ਜਿਹਾ ਸੀ।
- 7 ਮੈਂ ਕੂਸ਼ ਦੇ ਤੰਬੂ ਕਸ਼ਟ ਹੇਠ ਵੇਖੇ, ਮਿਦਯਾਨ ਦੇਸ ਦੇ ਪੜਦੇ ਥਰਥਰਾਏ।।
- 8 ਕੀ ਯਹੋਵਾਹ ਨਦੀਆਂ ਤੋਂ ਗੁੱਸੇ ਹੋਇਆॽ ਕੀ ਤੇਰਾ ਕ੍ਰੋਧ ਨਦੀਆਂ ਦੇ ਉੱਤੇ, ਯਾ ਤੇਰਾ ਕਹਿਰ ਸਮੁੰਦਰ ਨਾਲ ਸੀ, ਜਦ ਤੂੰ ਆਪਣੇ ਘੋੜਿਆਂ ਉੱਤੇ, ਆਪਣੇ ਛੁਡਾਉਣ ਵਾਲੇ ਰਥਾਂ ਵਿੱਚ ਸਵਾਰ ਸੈਂॽ
- 9 ਤੇਰਾ ਧਣੁਖ ਖੋਲ ਤੋਂ ਕੱਢਿਆ ਗਿਆ, ਬਚਨ ਦੇ ਡੰਡੇ ਸੌਂਹਾਂ ਨਾਲ।। ਸਲਾਹ।। ਤੈਂ ਧਰਤੀ ਨੂੰ ਨਦੀਆਂ ਨਾਲ ਚੀਰ ਦਿੱਤਾ।
- 10 ਪਹਾੜਾਂ ਨੇ ਤੈਨੂੰ ਵੇਖਿਆ, ਓਹ ਤੜਫਣ ਲੱਗੇ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਨੇ ਆਪਣੀ ਅਵਾਜ਼ ਦਿੱਤੀ, ਆਪਣੇ ਹੱਥ ਉਤਾਹਾਂ ਉਠਾਏ।
- 11 ਤੇਰੇ ਬਾਣਾਂ ਦੀ ਲਸ਼ਕ ਦੇ ਕਾਰਨ ਜਦ ਓਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਭੜਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਅਸਥਾਨ ਤੇ ਖਰੇ ਰਹੇ।।
- 12 ਤੂੰ ਗਜ਼ਬ ਨਾਲ ਧਰਤੀ ਵਿੱਚੋਂ ਤੁਰ ਪਿਆ, ਤੈਂ ਕੌਮਾਂ ਨੂੰ ਕ੍ਰੋਧ ਵਿੱਚ ਗਾਹ ਸੁੱਟਿਆ।
- 13 ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ। ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੈਂ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਛੱਡਿਆ, ਤੈਂ ਗਲੇ ਤੀਕ ਨੀਂਹ ਨੂੰ ਨੰਗਾ ਕੀਤਾ।। ਸਲਾਹ।।
- 14 ਤੈਂ ਉਸੇ ਦੀਆਂ ਬਰਛੀਆਂ ਨਾਲ ਉਸ ਦੇ ਮਹਾਇਣ ਦਾ ਸਿਰ ਵਿੰਨ੍ਹਿਆ, ਓਹ ਤੁਫ਼ਾਨ ਵਾਂਙੁ ਮੈਨੂੰ ਉਡਾਉਣ ਲਈ ਆਏ, ਓਹ ਬਾਗ ਬਾਗ ਹੋਏ ਜਿਵੇਂ ਓਹ ਮਸਕੀਨ ਨੂੰ ਚੁੱਪ ਕਰ ਕੇ ਖਾ ਜਾਣ।
- 15 ਤੈਂ ਆਪਣੇ ਘੋੜਿਆਂ ਨਾਲ ਸਮੁੰਦਰ ਨੂੰ ਲਤਾੜਿਆ, ਵੱਡੇ ਪਾਣੀ ਉੱਛਲ ਪਏ।।
- 16 ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਅਵਾਜ਼ ਤੋਂ ਮੇਰੀਆਂ ਬੁੱਲ੍ਹੀਆਂ ਥਰਥਰਾਈਆਂ, ਵਿਸਾਂਧ ਮੇਰੀਆਂ ਹੱਡੀਆਂ ਵਿੱਚ ਆਈ, ਮੈਂ ਆਪਣੇ ਥਾਂ ਤੇ ਕੰਬਦਾ ਹਾਂ, ਕਿਉਂ ਜੋ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਤੱਕਾਗਾਂ, ਭਈ ਉਹ ਓਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।।
- 17 ਭਾਵੇਂ ਹਜੀਰ ਦਾ ਬਿਰਛ ਨਾ ਫਲੇ ਫੁੱਲੇ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਬਿਰਛ ਦਾ ਹਾਸਲ ਘਟੇ, ਅਤੇ ਖੇਤ ਅੰਨ ਨਾ ਦੇਣ, ਭਾਵੇਂ ਇੱਜੜ ਵਾੜੇ ਵਿੱਚੋਂ ਕੱਟੇ ਜਾਣ, ਅਤੇ ਵੱਗ ਕੁਰ੍ਹਾਂ ਵਿੱਚ ਨਾ ਹੋਣ,
- 18 ਤਾਂ ਵੀ ਮੈਂ ਯਹੋਵਾਹ ਵਿੱਚ ਬਾਗ ਬਾਗ ਹੋਵਾਂਗਾ, ਮੈਂ ਆਪਣੇ ਮੁਕਤੀ ਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।
- 19 ਪ੍ਰਭੁ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਮੇਰੀਆਂ ਉੱਚਿਆਈਆਂ ਉੱਤੇ ਤੋਰਦਾ ਹੈ!।। (ਸੁਰ ਪਤੀ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ। )