Bible Language Cross References for the verse Psalms 14:6 in PAV
- 1 ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ ਕੰਮਾਂ ਦਾ ਵਰਨਣ ਕਰਾਂਗਾ।
- 2 ਮੈਂ ਤੈਥੋਂ ਖੁਸ਼ ਅਤੇ ਬਾਗ਼ ਬਾਗ਼ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।
- 3 ਜਦ ਮੇਰੇ ਵੈਰੀ ਪਿਛਾਹਾਂ ਮੁੜਦੇ ਹਨ, ਓਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ,
- 4 ਕਿਉਂ ਜੋ ਤੈਂ ਮੇਰਾ ਨਿਆਉਂ ਅਰ ਮੇਰਾ ਫ਼ੈਸਲਾ ਕੀਤਾ ਹੈ, ਤੈਂ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਉਂ ਕੀਤਾ ਹੈ।
- 5 ਤੈਂ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੈਂ ਦੁਸਟਾਂ ਦਾ ਨਾਸ ਕੀਤਾ ਹੈ, ਤੈਂ ਸਦੀਪ ਕਾਲ ਲਈ ਉਨ੍ਹਾਂ ਦਾ ਨਾਉਂ ਮੇਟ ਦਿੱਤਾ।
- 6 ਵੈਰੀ ਥੇਹਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੈਂ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।।
- 7 ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਉਂ ਦੇ ਲਈ ਕਾਇਮ ਕਰ ਰੱਖਿਆ ਹੈ,
- 8 ਅਤੇ ਉਹ ਧਰਮ ਨਾਲ ਜਗਤ ਦਾ ਨਿਆਉਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫ਼ੈਸਲਾ ਕਰੇਗਾ,
- 9 ਅਤੇ ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾਂ ਦੇ ਸਮੇ ਦੇ ਲਈ ਇੱਕ ਉੱਚਾ ਗੜ੍ਹ।
- 10 ਤੇਰੇ ਨਾਮ ਦੇ ਜਾਣਨ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੈਂ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।।
- 11 ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।
- 12 ਜਦ ਉਹ ਖ਼ੂਨ ਦੀ ਪੁੱਛ ਗਿੱਛ ਕਰਦਾ ਹੈ ਉਹ ਉਨ੍ਹਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।।
- 13 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉਠਾ ਲੈਂਦਾ ਹੈਂ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਿਗਾਹ ਕਰ,
- 14 ਤਾਂ ਜੋ ਮੈਂ ਸੀਯੋਨ ਦੀ ਧੀ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।।
- 15 ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ, ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਕੁੜਿੱਕੀ ਉਨ੍ਹਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।
- 16 ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਉਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ।। ਹਿੱਗਯੋਨ ਸਲਹ।।
- 17 ਦੁਸ਼ਟ ਪਤਾਲ ਵਿੱਚ ਮੁੜ ਜਾਣਗੇ ਓਹ ਸਾਰੀਆਂ ਕੌਮਾਂ ਜਿਹੜੀਆ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ।
- 18 ਕੰਗਾਲ ਤਾਂ ਸਦਾ ਵਿੱਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।
- 19 ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇਹ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਉਂ ਕੀਤਾ ਜਾਵੇ।
- 20 ਹੇ ਯਹੋਵਾਹ, ਓਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ ।। ਸਲਹ।।