Bible Versions
Bible Books

Acts 12 (ERVPA) Easy to Read - Punjabi

1 ਉਸ ਸਮੇਂ, ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਕੁਝ ਲੋਕਾਂ ਨੂੰ ਦੰਡ ਦੇਣੇ ਸ਼ੁਰੂ ਕੀਤੇ।
2 ਹੇਰੋਦੇਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵਢ ਦੇਣ ਦਾ ਹੁਕਮ ਦਿੱਤਾ।
3 ਜਦੋਂ ਉਸਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਚੰਗਾ ਲਗਿਆ ਹੈ, ਤੰ ਉਸਨੇ ਪਤਰਸ ਨੂੰ ਵੀ ਗਿਰਫ਼ਤਾਰ ਕਰਨ ਦਾ ਨਿਸ਼ਚਾ ਕੀਤਾ। ਇਹ ਘਟਨਾ ਯਹੂਦੀਆਂ ਦੀਆਂ ਛੁੱਟੀਆਂ ਵਿੱਚ ਪਸਾਹ ਦੇ ਤਿਉਹਾਰ ਵੇਲੇ ਹੋਈ।
4 ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸਨੂੰ ਕੈਦ ਵਿੱਚ ਪਾ ਦਿੱਤਾ। ਉਸਨੇ ਸੋਲਾਂ ਸਿਪਾਹੀਆਂ ਨੂੰ ਉਸਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਹ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫ਼ੇਰ ਪਤਰਸ ਨੂੰ ਲੋਕਾਂ ਦੇ ਸਾਮ੍ਹਣੇ ਲਿਆਉਣਾ ਚਾਹੁੰਦਾ ਸੀ।
5 ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਨਿਹਚਾਵਾਨ ਲਗਾਤਾਰ ਪ੍ਰਭੂ ਅੱਗੇ ਉਸ ਲਈ ਪ੍ਰਾਰਥਨਾ ਕਰ ਰਹੇ ਸਨ।
6 ਪਤਰਸ ਦੋ ਸਿਪਾਹੀਆਂ ਵਿਚਕਾਰ ਸੁੱਤਾ ਪਿਆ ਸੀ, ਜੋ ਉਸਤੇ ਨਿਗਰਾਨੀ ਲਈ ਸਨ ਅਤੇ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ ਅਤੇ ਬਾਕੀ ਸਾਰੇ ਸਿਪਾਹੀ ਜੇਲ੍ਹ ਦੇ ਦਰਵਾਜ਼ੇ ਤੇ ਚੌਕਸੀ ਕਰ ਰਹੇ ਸਨ। ਇਹ ਰਾਤ ਦਾ ਪਹਿਰ ਸੀ ਅਤੇ ਹੇਰੋਦੇਸ ਅਗਲੀ ਸਵੇਰ ਪਤਰਸ ਨੂੰ ਲੋਕਾਂ ਸਾਮ੍ਹਣੇ ਲਿਆਉਣ ਦੀ ਵਿਉਂਤ ਬਣਾ ਰਿਹਾ ਸੀ।
7 ਅਚਾਨਕ ਉਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬਡ਼ੀ ਰੌਸ਼ਨੀ ਹੋਈ। ਦੂਤ ਨੇ ਉਸਨੂੰ ਪਾਸੇ ਤੋਂ ਛੋਹਿਆ ਅਤੇ ਉਸਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉਠ।” ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁਟ੍ਟ ਗਈਆਂ।
8 ਦੂਤ ਨੇ ਪਤਰਸ ਨੂੰ ਕਿਹਾ, “ਆਪਣੇ ਕੱਪਡ਼ੇ ਪਹਿਨ ਅਤੇ ਆਪਣੀ ਜੁੱਤੀ ਪਾ।” ਪਤਰਸ ਨੇ ਇਵੇਂ ਹੀ ਕੀਤਾ। ਫ਼ਿਰ ਦੂਤ ਨੇ ਆਖਿਆ, “ਆਪਣਾ ਕੋਟ ਪਾਕੇ ਮੇਰੇ ਪਿਛੇ ਆਜਾ”
9 ਇਉਂ ਦੂਤ ਚਲਾ ਗਿਆ ਅਤੇ ਪਤਰਸ ਉਸਦੇ ਪਿਛੇ ਹੋ ਲਿਆ। ਪਰ ਪਤਰਸ ਨਹੀਂ ਜਾਣਦਾ ਸੀ ਕਿ, ਜੋ ਦੂਤ ਕਰ ਰਿਹਾ ਸੀ, ਸੱਚਮੁੱਚ ਵਾਪਰ ਰਿਹਾ ਸੀ। ਉਸਨੇ ਸੋਚਿਆ ਕਿ ਸ਼ਾਇਦ ਉਹ ਇੱਕ ਦਰਸ਼ਨ ਦੇਖ ਰਿਹਾ ਹੈ।
10 ਤਦ ਉਹ ਦੋਨੋਂ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿਕਲ ਕੇ ਇੱਕ ਲੋਹੇ ਦੇ ਫ਼ਾਟਕ ਤੱਕ ਆਏ ਜਿਹਡ਼ਾ ਕਿ ਸ਼ਹਿਰ ਵਿੱਚ ਪਹੁੰਚਾਉਂਦਾ ਸੀ। ਉਹ ਆਪਣੇ-ਆਪ ਹੀ ਉਨ੍ਹਾਂ ਲਈ ਖੁਲ੍ਹ ਗਿਆ ਉਥੋਂ ਨਿਕਲ ਕੇ ਉਹ ਇੱਕ ਗਲੀ ਦੇ ਰਸਤੇ ਤੇ ਤੁਰ ਪਏ ਪਰ ਉਸੇ ਵੇਲੇ ਦੂਤ ਉਸ ਕੋਲੋਂ ਫ਼ਿਰ ਅਲੋਪ ਹੋ ਗਿਆ।
11 ਤੱਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਵਾਸਤਵ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।”
12 ਜਦੋਂ ਪਤਰਸ ਨੇ ਇਹ ਮਹਿਸੂਸ ਕੀਤਾ, ਉਹ ਮਰਿਯਮ ਦੇ ਘਰ ਨੂੰ ਆਇਆ। ਉਹ ਯੂਹੰਨਾ ਦੀ ਮਾਤਾ ਸੀ। ਯੂਹੰਨਾ ਮਰਕੁਸ ਕਰਕੇ ਵੀ ਜਾਣਿਆ ਜਾਂਦਾ ਸੀ। ਉਥੇ ਬਹੁਤ ਸਾਰੇ ਲੋਕ ਇਕਠੇ ਸਨ ਅਤੇ ਉਹ ਪ੍ਰਾਰਥਨਾ ਕਰ ਰਹੇ ਸਨ।
13 ਪਤਰਸ ਨੇ ਬਾਹਰ ਵਾਲੇ ਦਰਵਾਜ਼ੇ ਤੇ ਦਸਤਕ ਕੀਤੀ ਤਾਂ ਜਵਾਬ ਵਿੱਚ ਇੱਕ ਰੋਦੋ ਨਾਂ ਦੀ ਨੌਕਰਾਨੀ ਜਵਾਬ ਦੇਣ ਲਈ ਬਾਹਰ ਆਈ।
14 ਉਸਨੇ ਪਤਰਸ ਦੀ ਅਵਾਜ਼ ਨੂੰ ਪਛਾਣ ਲਿਆ ਅਤੇ ਉਹ ਬਡ਼ੀ ਖੁਸ਼ ਹੋਈ। ਉਹ ਇੰਨੀ ਖੁਸ਼ ਹੋਈ ਕਿ ਮਾਰੇ ਖੁਸ਼ੀ ਦੇ ਉਹ ਉਸਨੂੰ ਦਰਵਾਜ਼ਾ ਖੋਲ੍ਹਣਾ ਵੀ ਭੁੱਲ ਗਈ ਅਤੇ ਨਸ੍ਸਦੀ ਹੋਈ ਉਸ ਸਮੂਹ ਨੂੰ ਪਤਰਸ ਦੇ ਆਮਦ ਦੀ ਖਬਰ ਕਹਿਣ ਚਲੀ ਗਈ ਕਿ, “ਬਾਹਰ ਬੂਹੇ ਤੇ ਪਤਰਸ ਖਢ਼ਾ ਹੈ।”
15 ਨਿਹਚਾਵਾਨਾਂ ਨੇ ਰੋਦੋ ਨੂੰ ਕਿਹਾ, “ਤੂੰ ਕਮਲੀ ਹੈ।” ਪਰ ਉਹ ਬਾਰ-ਬਾਰ ਕਹਿੰਦੀ ਰਹੀ ਕਿ ਨਹੀਂ ਇਹ ਸੱਚ ਹੈ ਤਾਂ ਉਨ੍ਹਾਂ ਸੋਚਿਆ, “ਇਸਨੂੰ ਪਤਰਸ ਦਾ ਦੂਤ ਹੋਣਾ ਚਾਹੀਦਾ ਹੈ।”
16 ਪਤਰਸ ਲਗਾਤਾਰ ਬੂਹਾ ਖਡ਼ਕਾਉਂਦਾ ਰਿਹਾ। ਜਦੋਂ ਨਿਹਚਾਵਾਨਾਂ ਨੇ ਬੂਹਾ ਖੋਲ੍ਹਿਆ ਤਾਂ ਉਹ ਪਤਰਸ ਨੂੰ ਵੇਖਕੇ ਹੈਰਾਨ ਰਹਿ ਗਏ।
17 ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸਨੂੰ ਜੇਲ੍ਹ ਵਿੱਚੋਂ ਬਾਹਰ ਕਢਣ ਦੀ ਮਦਦ ਕੀਤੀ। ਉਸਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸਤੋਂ ਬਾਅਦ ਪਤਰਸ ਹੋਰ ਥਾਂ ਚਲਿਆ ਗਿਆ।
18 ਅਗਲੀ ਸਵੇਰ ਸਿਪਾਹੀ ਬਹੁਤ ਪਰੇਸ਼ਨ ਹੋ ਗਏ। ਉਹ ਹੈਰਾਨ ਸਨ ਕਿ ਪਤਰਸ ਦਾ ਕੀ ਬਣਿਆ?
19 ਹੇਰੋਦੇਸ ਨੇ ਪਤਰਸ ਨੂੰ ਸਭ ਥਾਈਂ ਭਾਲਿਆ ਪਰ ਉਸਨੂੰ ਕਿਤੇ ਨਾ ਮਿਲਿਆ। ਇਸ ਲਈ ਉਸਨੇ ਪਹਿਰੇਦਾਰਾਂ ਨੂੰ ਸਵਾਲ ਕੀਤੇ। ਫ਼ਿਰ ਉਸਨੇ ਹੁਕਮ ਦਿੱਤਾ ਕਿ ਉਹ ਮਾਰ ਦਿੱਤੇ ਜਾਣ। ਇਸਤੋਂ ਬਾਅਦ ਹੇਰੋਦੇਸ ਯਹੂਦਿਯਾ ਤੋਂ ਕੈਸਰਿਯਾ ਨੂੰ ਗਿਆ ਅਤੇ ਉਥੇ ਕੁਝ ਸਮੇਂ ਲਈ ਜਾ ਠਹਿਰਿਆ।
20 ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਡ਼ਾ ਨਾਰਾਜ਼ ਸੀ। ਉਹ ਸਾਰੇ ਲੋਕ ਇਕਠੇ ਹੋਕੇ ਹੇਰੋਦੇਸ ਕੋਲ ਆਏ। ਉਹ ਬਲਾਸਤੁਸ ਦੀ, ਜਿਹਡ਼ਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੇਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੇਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ।
21 ਹੇਰੋਦੇਸ ਨੇ ਉਨ੍ਹਾਂ ਨੂੰ ਮਿਲਣ ਦਾ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਉਹ ਬਡ਼ੇ ਖੂਬਸੂਰਤ ਸ਼ਾਹੀ ਲਿਬਾਸ ਵਿੱਚ ਸੀ। ਉਹ ਆਪਣੇ ਸਿੰਘਾਸਣ ਤੇ ਬੈਠਾ ਅਤੇ ਲੋਕਾਂ ਨੂੰ ਇੱਕ ਭਾਸ਼ਣ ਦਿੱਤਾ।
22 ਲੋਕ ਉੱਚੀ ਅਵਾਜ਼ ਵਿੱਚ ਆਖਣ ਲੱਗੇ, “ਇਹ ਤਾਂ ਕਿਸੇ ਦੇਵੇਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ।”
23 ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀਡ਼ੇ ਪੈਕੇ ਮਰਿਆ।
24 ਪ੍ਰਭੂ ਦਾ ਸੰਦੇਸ਼ ਦਿਨੋਂ-ਦਿਨ ਲੋਕਾਂ ਵਿੱਚ ਵਧ ਰਿਹਾ ਸੀ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ ਇਸ ਲਈ ਨਿਹਚਾਵਾਨਾਂ ਦਾ ਸਮੂਹ ਦਿਨੋ-ਦਿਨ ਵਧਦਾ ਜਾ ਰਿਹਾ ਸੀ।
25 ਜਦੋਂ ਬਰਨਬਾਸ ਅਤੇ ਸੌਲੁਸ ਨੇ ਆਪਣਾ ਕਾਰਜ ਯਰੂਸ਼ਲਮ ਵਿੱਚ ਪੂਰਾ ਕਰ ਲਿਆ ਤਾਂ ਉਹ ਯੂਹੰਨਾ ਨੂੰ ਜਿਹਡ਼ਾ ਮਰਕੁਸ ਕਰਕੇ ਵੀ ਸਦੀਂਦਾ ਹੈ ਆਪਣੇ ਨਾਲ ਲੈਕੇ ਅੰਤਾਕਿਯਾ ਨੂੰ ਮੁਡ਼ੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×