Bible Versions
Bible Books

Hebrews 1 (ERVPA) Easy to Read - Punjabi

1 ਅਤੀਤ ਵਿੱਚ, ਪਰਮੇਸ਼ੁਰ ਨਬੀਆਂ ਰਾਹੀਂ ਸਾਡੇ ਪੁਰਖਿਆਂ ਨਾਲ ਬੋਲਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਗੱਲ ਕੀਤੀ।
2 ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸਨੂੰ ਆਪਣੇ ਪੁੱਤਰ ਰਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ।
3 ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹਕੇ ਰਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰਖ ਦੇ ਸੱਜੇ ਹੱਥ ਬੈਠ ਗਿਆ।
4 ਪਰਮੇਸ਼ੁਰ ਨੇ ਉਸਨੂੰ ਉਹ ਨਾਮ ਦਿੱਤਾ ਜਿਹਡ਼ਾ ਕਿਸੇ ਵੀ ਦੂਤ ਦੇ ਨਾਂ ਨਾਲੋਂ ਮਹਾਨ ਸੀ। ਅਤੇ ਉਹ ਦੂਤ ਨਾਲੋਂ ਵੀ ਕਿੰਨਾ ਵਧੇਰੇ ਮਹਾਨ ਬਣ ਗਿਆ।
5 ਪਰਮੇਸ਼ੁਰ ਨੇ ਆਪਣੇ ਕਿਸੇ ਵੀ ਦੂਤ ਨੂੰ ਅਜਿਹੀਆਂ ਗੱਲਾਂ ਨਹੀਂ ਆਖੀਆਂ; “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਜ਼ਬੂਰ 2:7 ਪਰਮੇਸ਼ੁਰ ਨੇ ਕਦੇ ਵੀ ਕਿਸੇ ਦੂਤ ਨੂੰ ਨਹੀਂ ਆਖਿਆ, “ਮੈਂ ਉਸਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਬਣੇਗਾ।” 2 ਸਮੂਏਲ 7:14
6 ਅਤੇ ਜਦੋਂ ਪਰਮੇਸ਼ੁਰ ਆਪਣੇ ਪਹਿਲਾਂ ਜਨਮੇ ਪੁੱਤਰ ਨੂੰ ਦੁਨੀਆਂ ਅੰਦਰ ਲਿਆਵੇਗਾ, ਤਾਂ ਆਖਦਾ ਹੈ, “ਪਰਮੇਸ਼ੁਰ ਦੇ ਸਾਰੇ ਦੂਤ ਪੁੱਤਰ ਦੀ ਉਪਾਸਨਾ ਕਰਨ।” ਬਿਵਸਥਾ 32:43
7 ਦੂਤਾਂ ਬਾਰੇ ਪਰਮੇਸ਼ੁਰ ਨੇ ਇਹ ਆਖਿਆ, “ਪਰਮੇਸ਼ੁਰ ਆਪਣੇ ਦੂਤਾਂ ਨੂੰ ਹਨੇਰੀਆਂ ਵਰਗਾ ਬਣਾਉਂਦਾ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਵਰਗਾ ਬਣਾਉਂਦਾ ਹੈ।” ਜ਼ਬੂਰ 104:4
8 ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਇਹ ਆਖਿਆ; “ਹੇ ਪਰਮੇਸ਼ੁਰ, ਤੇਰਾ ਤਖਤ ਸਦਾ ਸਦਾ ਲਈ ਸਲਾਮਤ ਰਹੇਗਾ, ਤੂੰ ਆਪਣੀ ਬਾਦਸ਼ਾਹਤ ਉੱਪਰ ਸਹੀ ਨਿਆਂ ਵਾਲੀ ਹਕੂਮਤ ਕਰੇਗਾ।
9 ਤੂੰ ਉਸੇ ਨੂੰ ਪਿਆਰ ਕੀਤਾ ਜੋ ਸਹੀ ਹੈ ਅਤੇ ਉਸਨੂੰ ਨਫ਼ਰਤ ਕੀਤੀ ਜੋ ਗਲਤ ਹੈ। ਇਸੇ ਲਈ, ਪਰਮੇਸ਼ੁਰ ਨੇ, ਤੇਰੇ ਪਰਮੇਸ਼ੁਰ ਨੇ, ਤੈਨੂੰ ਤੇਰੇ ਸਾਥੀਆਂ ਨਾਲੋਂ ਵਧੇਰੇ ਆਨੰਦ ਦਿੱਤਾ ਹੈ।” ਜ਼ਬੂਰ 45:6-7
10 ਪਰਮੇਸ਼ੁਰ ਇਹ ਵੀ ਆਖਦਾ ਹੈ, “ਹੇ ਪ੍ਰਭੂ, ਮੁਢ ਵਿੱਚ ਤੂੰ ਧਰਤੀ ਨੂੰ ਸਾਜਿਆ ਅਤੇ ਤੇਰੇ ਹੱਥਾਂ ਨੇ ਅਕਾਸ਼ ਨੂੰ ਸਾਜਿਆ।
11 ਇਹ ਚੀਜ਼ਾਂ ਅਲੋਪ ਹੋ ਜਾਣਗੀਆਂ ਪਰ ਤੂੰ ਰਹੇਗਾ। ਸਾਰੀਆਂ ਚੀਜ਼ਾਂ ਕੱਪਡ਼ਿਆਂ ਵਾਂਗ ਪੁਰਾਣੀਆਂ ਹੋ ਜਾਣਗੀਆਂ।
12 ਤੂੰ ਉਨ੍ਹਾਂ ਦੀ ਕੋਟ ਵਾਂਗ ਤਹਿ ਲਾਵੇਂਗਾ। ਅਤੇ ਉਹ ਕੱਪਡ਼ਿਆਂ ਵਾਂਗ ਤਬਦੀਲ ਹੋ ਜਾਣਗੀਆਂ। ਪਰ ਤੂੰ ਕਦੇ ਤਬਦੀਲ ਨਹੀਂ ਹੋਵੇਗਾ। ਅਤੇ ਤੇਰੇ ਜੀਵਨ ਦਾ ਕਦੇ ਅੰਤ ਨਹੀਂ ਹੋਵੇਗਾ।”ਜ਼ਬੂਰ 102:25-27
13 ਅਤੇ ਪਰਮੇਸ਼ੁਰ ਨੇ ਇਹ ਕਦੇ ਵੀ ਆਪਣੇ ਕਿਸੇ ਵੀ ਦੂਤ ਨੂੰ ਨਹੀਂ ਆਖਿਆ; “ਉਦੋਂ ਤੱਕ ਮੇਰੇ ਸੱਜੇ ਪਾਸੇ ਬੈਠ ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਨਿਯਂਤ੍ਰਣ ਹੇਠਾਂ ਨਾ ਕਰ ਦੇਵਾਂ।” ਜ਼ਬੂਰ 110:1
14 ਸਾਰੇ ਦੂਤ, ਜਿਹਡ਼ੇ ਪਰਮੇਸ਼ੁਰ ਦੀ ਸੇਵਾ ਕਰਦੇ ਹਨ, ਆਤਮੇ ਹਨ ਅਤੇ ਉਹ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਲਈ ਭੇਜੇ ਗਏ ਹਨ ਜੋ ਮੁਕਤੀ ਪ੍ਰਾਪਤ ਕਰਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×