Bible Versions
Bible Books

Romans 5 (ERVPA) Easy to Read - Punjabi

1 ਜੇਕਰ ਅਸੀਂ ਆਪਣੇ ਨਿਹਚੇ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ।
2 ਵਿਸ਼ਵਾਸ ਰਾਹੀਂ, ਮਸੀਹ ਨੂੰ ਸਾਡੇ ਅੰਦਰ ਇਸ ਕਿਰਪਾ ਰਾਹੀਂ ਲਿਆਂਦਾ ਗਿਆ ਹੈ। ਜਿਸ ਵਿੱਚ ਅਸੀਂ ਦ੍ਰਿਡ਼ਤਾ ਨਾਲ ਖਲੋਤੇ ਹਾਂ। ਅਸੀਂ ਆਪਣੀ ਆਸ ਵਿੱਚ ਵੀ ਖੁਸ਼ ਹੁੰਦੇ ਹਾਂ, ਕਿਉਂਕਿ ਅਸੀਂ ਵੀ ਪਰਮੇਸ਼ੁਰ ਦੀ ਮਹਿਮਾ ਵਿੱਚ ਸ਼ਰੀਕ ਹਾਂ।
3 ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ।
4 ਇਹ ਸਬਰ ਸਾਨੂੰ ਮਜਬੂਤ ਨੈਤਿਕ ਬਲ ਦਿੰਦਾ ਹੈ। ਅਤੇ ਇਹ ਚਰਿਤਰ ਸਾਨੂੰ ਆਸ ਦਿੰਦਾ ਹੈ।
5 ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿਡ਼ਕਾ ਕੀਤਾ ਹੈ। ਉਸਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ।
6 ਸਹੀ ਸਮੇਂ ਤੇ ਮਸੀਹ ਸਾਡੇ ਲਈ ਮਰਿਆ, ਜਦੋਂ ਅਜੇ ਅਸੀਂ ਕਮਜ਼ੋਰ ਅਤੇ ਪਰਮੇਸ਼ੁਰ ਦੇ ਖਿਲਾਫ਼ ਜਿਉਂ ਰਹੇ ਸਾਂ।
7 ਕੋਈ ਵੀ ਭਲੇ ਵਿਅਕਤੀ ਲਈ ਮਰਨ ਦਾ ਇਛੁਕ ਨਹੀਂ ਹੋਵੇਗਾ। ਜੇਕਰ ਇੱਕ ਵਿ ਅਕਤੀ ਬਡ਼ਾ ਹੀ ਭਲਾ ਹੈ ਤਾਂ ਫ਼ੇਰ ਕੋਈ ਵੀ ਉਸ ਲਈ ਮਰਨ ਦਾ ਇਛੁਕ ਹੋ ਸਕਦਾ।
8 ਪਰ ਮਸੀਹ ਸਾਡੇ ਲਈ ਮਰਿਆ ਜਦੋਂ ਹਾਲੇ ਅਸੀਂ ਪਾਪੀ ਸਾਂ। ਇੰਝ ਪਰਮੇਸ਼ੁਰ ਨੇ ਸਾਡੇ ਪ੍ਰਤੀ ਆਪਣਾ ਭਰਪੂਰ ਪਿਆਰ ਦਰਸਾਇਆ ਹਾਯ।
9 ਅਸੀਂ ਮਸੀਹ ਦੇ ਲਹੂ ਕਾਰਣ ਧਰਮੀ ਹੋਏ। ਤਾਂ ਫ਼ਿਰ ਅਸੀਂ ਮਸੀਹ ਦੁਆਰਾ ਜ਼ਰੂਰ ਪਰਮੇਸ਼ੁਰ ਦੀ ਕਰੋਪੀ ਤੋਂ ਬਚਾਏ ਜਾਵਾਂਗੇ।
10 ਮੇਰੇ ਕਹਿਣ ਦਾ ਭਾਵ ਇਹ ਹੈ ਕਿ ਜਦੋਂ ਅਸੀਂ ਪਰਮੇਸ਼ੁਰ ਦੇ ਵੈਰੀ ਸੀ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਦੀ ਮੌਤ ਰਾਹੀਂ ਸਾਨੂੰ ਆਪਣੇ ਮਿੱਤਰ ਬਣਾਇਆ। ਇਸੇ ਲਈ ਹੁਣ ਅਸੀਂ ਪਰਮੇਸ਼ੁਰ ਦੇ ਮਿੱਤਰ ਹਾਂ। ਨਿਸ਼ਚਿਤ ਤੌਰ ਤੇ ਪਰਮੇਸ਼ੁਰ ਸਾਨੂੰ ਆਪਣੇ ਪੁੱਤਰ ਦੀ ਜ਼ਿੰਦਗੀ ਰਾਹੀਂ ਬਚਾਵੇਗਾ।
11 ਸਿਰਫ਼ ਇਹੀ ਨਹੀਂ ਸਗੋਂ ਅਸੀਂ ਪ੍ਰਭੂ ਯਿਸੂ ਮਸੀਹ ਰਾਹੀਂ ਪਰਮੇਸ਼ੁਰ ਵਿੱਚ ਅਨੰਦ ਮਾਣਦੇ ਹਾਂ। ਯਿਸੂ ਜਿਸਨੇ ਸਾਨੂੰ ਪਰਮੇਸ਼ੁਰ ਦੇ ਦੋਸਤ ਬਣਾਇਆ।
12 ਇੱਕ ਬੰਦੇ ਦੇ ਕਾਰਣ ਸੰਸਾਰ ਵਿੱਚ ਪਾਪ ਆਇਆ, ਅਤੇ ਇਸੇ ਪਾਪ ਤੋਂ ਮੌਤ ਆਈ। ਇਸੇ ਲਈ ਮੌਤ ਸਭਨਾਂ ਲੋਕਾਂ ਤੇ ਆਈ, ਕਿਉਂਕਿ ਸਭਨਾ ਨੇ ਪਾਪ ਕੀਤਾ।
13 ਪਾਪ ਮੂਸਾ ਦੀ ਸ਼ਰ੍ਹਾ ਤੋਂ ਪਹਿਲਾਂ ਵੀ ਸੰਸਾਰ ਵਿੱਚ ਸੀ। ਪਰ ਜਿਥੇ ਕਿਤੇ ਸ਼ਰ੍ਹਾ ਨਹੀਂ ਹੈ ਉਥੇ ਪਾਪ ਦਾ ਲੇਖਾ ਨਹੀਂ ਹੁੰਦਾ।
14 ਪਰ ਆਦਮ ਦੇ ਸਮੇਂ ਤੋਂ ਲੈਕੇ ਮੂਸਾ ਦੇ ਸਮੇਂ ਤੀਕ ਵੀ ਸਭਨਾਂ ਮਨੁੱਖਾਂ ਨੂੰ ਹੀ ਮੌਤ ਆਈ। ਆਦਮ ਇਸ ਲਈ ਮਰਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਨਹੀਂ ਕੀਤੀ। ਪਰ ਜਿਨ੍ਹਾਂ ਨੇ ਆਦਮ ਵਾਂਗ ਪਾਪ ਨਹੀਂ ਕੀਤਾ ਮਰਨਾ ਉਨ੍ਹਾਂ ਨੂੰ ਵੀ ਪਿਆ। ਆਦਮ ਉਸਦਾ ਉਦਾਹਰਣ ਸੀ ਜੋ ਆਉਣ ਵਾਲਾ ਸੀ।
15 ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹਡ਼ੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।
16 ਪਰਮੇਸ਼ੁਰ ਦੀ ਦਾਤ ਉਸ ਇੱਕ ਆਦਮੀ ਦੇ ਪਾਪ ਵਰਗੀ ਨਹੀਂ ਹੈ। ਉਸ ਇੱਕ ਪਾਪ ਨੇ ਸਜ਼ਾ ਲਿਆਂਦੀ, ਪਰ ਪਰਮੇਸ਼ੁਰ ਦੀ ਦਾਤ ਬਹੁਤਿਆਂ ਪਾਪਾਂ ਤੋਂ ਬਾਅਦ ਆਈ ਅਤੇ ਇਹ ਲੋਕਾਂ ਨੂੰ ਧਰਮੀ ਬਣਾਉਂਦੀ ਹੈ।
17 ਇੱਕ ਮਨੁੱਖ ਦੇ ਪਾਪ ਕਾਰਣ, ਉਸ ਇੱਕ ਆਦਮੀ ਰਾਹੀਂ ਹਰ ਇੱਕ ਉੱਤੇ ਮੌਤ ਨੇ ਰਾਜ ਕੀਤਾ। ਪਰ ਹੁਣ ਉਹ, ਜਿਹਡ਼ੇ ਪਰਮੇਸ਼ੁਰ ਦੀ ਕਿਰਪਾ ਅਤੇ ਧਰਮੀ ਹੋਣ ਦੀ ਦਾਤ ਨੂੰ ਕਬੂਲਦੇ ਹਨ, ਨਿਸ਼ਚਿਤ ਹੀ ਜੀਵਨ ਪਾਉਣਗੇ ਅਤੇ ਇੱਕ ਆਦਮੀ, ਯਿਸੂ ਮਸੀਹ, ਰਾਹੀਂ ਸ਼ਾਸਨ ਕਰਨਗੇ।
18 ਇਸ ਤਰ੍ਹਾਂ, ਜਿਵੇਂ ਇੱਕ ਪਾਪ ਸਾਰੇ ਲੋਕਾਂ ਲਈ ਮੌਤ ਦੀ ਸਜ਼ਾ ਲਿਆਇਆ, ਉਸੇ ਤਰ੍ਹਾਂ, ਇੱਕ ਚੰਗਾ ਕਰਮ ਸਾਰੇ ਮਨੁੱਖਾਂ ਨੂੰ ਧਰਮੀ ਬਣਾਉਂਦਾ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ।
19 ਜਿਵੇਂ ਕਿ ਸਿਰਫ਼ ਇੱਕ ਆਦਮੀ ਦੀ ਅਵਗਿਆ ਕ੍ਕਾਰਣ ਬਹੁਤ ਸਾਰੇ ਲੋਕ ਪਾਪੀ ਬਣੇ, ਉਸੇ ਤਰ੍ਹਾਂ, ਬਹੁਤੇ ਲੋਕ ਇੱਕ ਆਦਮੀ ਦੀ ਆਗਿਆਕਾਰਤਾ ਰਾਹੀਂ, ਧਰਮੀ ਬਣਾਏ ਜਾਣਗੇ।
20 ਸ਼ਰ੍ਹਾ ਲੋਕਾਂ ਤੋਂ ਵਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵਧ ਤੋਂ ਵਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵਧ ਤੋਂ ਵਧ ਆਪਣੀ ਕਿਰਪਾ ਵਰਤਾਈ।
21 ਜਿਵੇਂ ਕਿ ਪਾਪ ਨੇ ਮੌਤ ਰਾਹੀਂ ਸਾਡੇ ਤੇ ਰਾਜ ਕੀਤਾ, ਤਿਵੇਂ ਹੀ, ਹੁਣ ਕਿਰਪਾ ਸਾਨੂੰ ਧਰਮੀ ਬਣਾਕੇ ਰਾਜ ਕਰੇਗੀ ਅਤੇ ਯਿਸੂ ਮਸੀਹ ਸਾਡੇ ਪ੍ਰਭੂ ਰਾਹੀਂ ਸਦੀਵੀ ਜੀਵਨ ਲਿਆਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×