Bible Books

:

1. {ਦਾਊਦ ਨੂੰ ਨਾਥਾਨ ਨਬੀ ਦਾ ਸੰਦੇਸ਼} (2 ਸਮੂ 7:1-17) PS ਜਦੋਂ ਦਾਊਦ ਆਪਣੇ ਮਹਿਲ ਵਿੱਚ ਰਹਿਣ ਲੱਗਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”
2. ਤਾਂ ਨਾਥਾਨ ਨੇ ਦਾਊਦ ਨੂੰ ਆਖਿਆ ਕਿ ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਪਰਮੇਸ਼ੁਰ ਤੇਰੇ ਨਾਲ ਹੈ।
3. ਫਿਰ ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ,
4. ਕਿ ਤੂੰ ਜਾ, ਅਤੇ ਮੇਰੇ ਦਾਸ ਦਾਊਦ ਨੂੰ ਆਖ ਕਿ ਯਹੋਵਾਹ ਇਹ ਆਖਦਾ ਹੈ, “ਤੂੰ ਮੇਰੇ ਨਿਵਾਸ ਲਈ ਕੋਈ ਭਵਨ ਨਾ ਬਣਾ
5. ਕਿਉਂਕਿ ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਕਿਸੇ ਭਵਨ ਵਿੱਚ ਨਹੀਂ ਰਿਹਾ, ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।
6. ਅਤੇ ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?”
7. ਇਸ ਲਈ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ,
8. ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਅੱਗੋਂ ਤੇਰੇ ਸਾਰੇ ਵੈਰੀਆਂ ਨੂੰ ਮਿਟਾ ਦਿੱਤਾ, ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ ਤੇਰਾ ਨਾਮ ਵੀ ਵੱਡਾ ਕਰਾਂਗਾ,
9. ਮੈਂ ਆਪਣੀ ਇਸਰਾਏਲੀ ਪਰਜਾ ਦੇ ਲਈ ਇੱਕ ਥਾਂ ਠਹਿਰਾਵਾਂਗਾ ਅਤੇ ਉਸ ਨੂੰ ਟਿਕਾਵਾਂਗਾ ਤਾਂ ਕਿ ਉਹ ਆਪਣੇ ਹੀ ਥਾਂ ਵਿੱਚ ਵੱਸਣ ਅਤੇ ਫੇਰ ਕਦੀ ਇੱਧਰ-ਉੱਧਰ ਨਾ ਭਟਕਣ ਅਤੇ ਅਪਰਾਧੀਆਂ ਦੇ ਪੁੱਤਰ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਦਾ ਫੇਰ ਵਿਗਾੜ ਨਾ ਕਰਨਗੇ,
10. ਨਾ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਦਬਾਵਾਂਗਾ, ਮੈਂ ਤੈਨੂੰ ਇਹ ਵੀ ਆਖਦਾ ਹਾਂ, “ਯਹੋਵਾਹ ਤੇਰੇ ਲਈ ਇੱਕ ਘਰਾਣਾ ਬਣਾਵੇਗਾ।
11. ਜਦੋਂ ਤੇਰੀ ਅਵਸਥਾ ਪੂਰੀ ਹੋਵੇਗੀ ਅਤੇ ਤੈਨੂੰ ਆਪਣੇ ਪੁਰਖਿਆਂ ਦੇ ਕੋਲ ਜਾਣਾ ਪਵੇਗਾ, ਤਾਂ ਅਜਿਹਾ ਹੋਵੇਗਾ ਕਿ ਮੈਂ ਤੇਰੇ ਪਿੱਛੋਂ ਤੇਰੇ ਪੁੱਤਰਾਂ ਵਿੱਚੋਂ ਤੇਰੇ ਅੰਸ ਨੂੰ ਸਥਿਰ ਕਰਾਂਗਾ ਅਤੇ ਮੈਂ ਉਹ ਦੇ ਰਾਜ ਨੂੰ ਪੱਕਾ ਕਰਾਂਗਾ,
12. ਉਹ ਮੇਰੇ ਲਈ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ,
13. ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ, ਮੈਂ ਉਸ ਦੇ ਉੱਤੋਂ ਆਪਣੀ ਦਯਾ ਹਟਾ ਨਾ ਲਵਾਂਗਾ, ਜਿਵੇਂ ਮੈਂ ਉਸ ਤੋਂ ਹਟਾ ਲਈ ਜਿਹੜਾ ਤੇਰੇ ਨਾਲੋਂ ਪਹਿਲਾਂ ਸੀ,
14. ਸਗੋਂ ਮੈਂ ਉਹ ਨੂੰ ਆਪਣੇ ਭਵਨ ਵਿੱਚ ਅਤੇ ਆਪਣੇ ਰਾਜ ਵਿੱਚ ਸਦਾ ਤੱਕ ਸਥਿਰ ਕਰਾਂਗਾ, ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਅਟੱਲ ਰਹੇਗੀ।”
15. ਤਾਂ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਦੇ ਅਨੁਸਾਰ ਦਾਊਦ ਨੂੰ ਆਖਿਆ। PS
16. {ਦਾਊਦ ਦੀ ਧੰਨਵਾਦ ਦੀ ਪ੍ਰਾਰਥਨਾ} (2 ਸਮੂ 7:18-29) PS ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, “ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ ਅਤੇ ਮੇਰਾ ਘਰਾਣਾ ਕੀ ਹੈ, ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?
17. ਹੇ ਪਰਮੇਸ਼ੁਰ ਇਹ ਤਾਂ ਤੇਰੇ ਲਈ ਇੱਕ ਛੋਟੀ ਜਿਹੀ ਗੱਲ ਸੀ ਪਰ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ ਅਤੇ ਹੇ ਯਹੋਵਾਹ ਪਰਮੇਸ਼ੁਰ ਮੇਰੇ ਉੱਤੇ ਅਜਿਹੀ ਕਿਰਪਾ ਦ੍ਰਿਸ਼ਟ ਕੀਤੀ ਕਿ ਜਿਵੇਂ ਮੈਂ ਵੱਡੀ ਪਦਵੀ ਵਾਲਾ ਮਨੁੱਖ ਹਾਂ!”
18. ਦਾਊਦ ਉਸ ਵਡਿਆਈ ਦੇ ਲਈ ਕੀ ਆਖੇ ਜਿਹੜੀ ਤੂੰ ਆਪਣੇ ਦਾਸ ਨੂੰ ਦਿੱਤੀ? ਕਿਉਂ ਜੋ ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ?
19. ਹੇ ਯਹੋਵਾਹ ਆਪਣੇ ਸੇਵਕ ਦੇ ਲਈ ਇਹ ਸਾਰਾ ਵਡਿਆਈ ਵਾਲਾ ਕੰਮ ਆਪਣੇ ਮਨ ਦੇ ਅਨੁਸਾਰ ਕੀਤਾ, ਤਾਂ ਕਿ ਸਾਰੀਆਂ ਵਡਿਆਈਆਂ ਪਰਗਟ ਹੋਣ
20. ਹੇ ਯਹੋਵਾਹ, ਤੇਰੇ ਤੁੱਲ ਕੋਈ ਨਹੀਂ ਹੈ ਅਤੇ ਤੇਰੇ ਤੋਂ ਬਿਨ੍ਹਾਂ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ, ਹੋਰ ਕੋਈ ਪਰਮੇਸ਼ੁਰ ਨਹੀਂ ਹੈ
21. ਅਤੇ ਸਾਰੇ ਸੰਸਾਰ ਵਿੱਚ ਹੋਰ ਕਿਹੜੀ ਕੌਮ ਹੈ ਜਿਹੜੀ ਤੇਰੀ ਪਰਜਾ ਇਸਰਾਏਲ ਦੇ ਤੁੱਲ ਹੋਵੇ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਤਾਂ ਕਿ ਉਸ ਨੂੰ ਆਪਣੀ ਪਰਜਾ ਬਣਾਵੇ, ਵੱਡੇ-ਵੱਡੇ ਤੇ ਡਰਾਉਣੇ ਕੰਮਾਂ ਨਾਲ ਆਪਣਾ ਨਾਮ ਉੱਚਾ ਕਰੇ ਅਤੇ ਆਪਣੀ ਪਰਜਾ ਦੇ ਅੱਗੋਂ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਵਿੱਚੋਂ ਛੁਡਾ ਲਿਆਇਆ, ਕੌਮਾਂ ਨੂੰ ਕੱਢ ਦਿੱਤਾ।
22. ਕਿਉਂ ਜੋ ਤੂੰ ਆਪਣੀ ਪਰਜਾ ਇਸਰਾਏਲ ਨੂੰ ਸਦੀਪਕ ਕਾਲ ਤੱਕ ਆਪਣੀ ਪਰਜਾ ਬਣਾਇਆ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ।
23. ਸੋ ਹੁਣ ਹੇ ਯਹੋਵਾਹ, ਉਹ ਬਚਨ ਜਿਹੜਾ ਤੂੰ ਆਪਣੇ ਦਾਸ ਅਤੇ ਉਹ ਦੇ ਘਰਾਣੇ ਲਈ ਆਖਿਆ ਸੀ, ਸਦਾ ਤੱਕ ਅਟੱਲ ਹੋਵੇ ਅਤੇ ਤੂੰ ਆਪਣੇ ਬਚਨ ਦੇ ਅਨੁਸਾਰ ਕਰ
24. ਹਾਂ, ਉਹ ਸਥਿਰ ਹੋਵੇ ਅਤੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਪ੍ਰਸਿੱਧ ਹੋਵੇ, ਅਤੇ ਆਖਿਆ ਜਾਵੇ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ, ਹਾਂ, ਇਸਰਾਏਲ ਦੇ ਲਈ ਪਰਮੇਸ਼ੁਰ ਹੈ, ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ
25. ਕਿਉਂ ਜੋ ਹੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਕਿ ਤੂੰ ਉਹ ਦੇ ਲਈ ਘਰਾਣਾ ਬਣਾਵੇਂਗਾ, ਇਸੇ ਕਾਰਨ ਤੇਰੇ ਦਾਸ ਨੇ ਤੇਰੇ ਅੱਗੇ ਪ੍ਰਾਰਥਨਾ ਕਰਨ ਦਾ ਹੌਂਸਲਾ ਕੀਤਾ।
26. ਹੇ ਯਹੋਵਾਹ, ਤੂੰ ਹੀ ਪਰਮੇਸ਼ੁਰ ਹੈਂ, ਅਤੇ ਤੂੰ ਹੀ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ।
27. ਸੋ ਹੁਣ ਤੈਨੂੰ ਚੰਗਾ ਲੱਗਿਆ ਹੈ, ਜੋ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਤਾਂ ਕਿ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ, ਕਿਉਂ ਜੋ ਯਹੋਵਾਹ ਤੂੰ ਅਸੀਸ ਦਿੱਤੀ ਹੈ, ਅਤੇ ਉਹ ਸਦਾ ਤੱਕ ਮੁਬਾਰਕ ਰਹੇ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×