Bible Books

1
:

1. {ਨਮਸਕਾਰ} PS ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l
2. ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਲਈ ਵੱਧ ਤੋਂ ਵੱਧ ਹੁੰਦੀ ਜਾਵੇ। PS
3. {ਬੁਲਾਹਟ ਅਤੇ ਚੁਣਾਵ} PS ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l
4. ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l
5. ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ
6. ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ
7. ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ l
8. ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫ਼ਲ ਨਾ ਹੋਣ ਦੇਣਗੇ l
9. ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ l
10. ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ l
11. ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ। PS
12. {ਪਤਰਸ ਦਾ ਆਖਰੀ ਸਮਾਂ} PS ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l
13. ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ l
14. ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l
15. ਸਗੋਂ ਮੈਂ ਯਤਨ ਕਰਾਂਗਾ ਜੋ ਤੁਸੀਂ ਮੇਰੇ ਜਾਣ ਦੇ ਮਗਰੋਂ ਇਹਨਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ। PS
16. {ਮਸੀਹ ਦੀ ਮਹਿਮਾ ਦੇ ਚਸ਼ਮਦੀਦ ਗਵਾਹ} PS ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l
17. ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l
18. ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ l
19. ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
20. ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ l
21. ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×