Bible Books

5
:

1. {ਭਗਤੀ ਦਾ ਲਾਭ} PS ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇ ਤਾਂ ਆਪਣੇ ਪੈਰ ਚੌਕਸੀ ਨਾਲ ਰੱਖ, ਕਿਉਂਕਿ ਸੁਣਨ ਲਈ ਨਜ਼ਦੀਕ ਆਉਣਾ ਮੂਰਖਾਂ ਦੇ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਕਿ ਉਹ ਬੁਰਿਆਈ ਕਰਦੇ ਹਨ।
2. ਗੱਲਾਂ ਕਰਨ ਵਿੱਚ ਜਲਦਬਾਜ਼ੀ ਨਾ ਕਰ ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈਂ, ਇਸ ਲਈ ਤੇਰੀਆਂ ਗੱਲਾਂ ਥੋੜ੍ਹੀਆਂ ਹੀ ਹੋਣ। PEPS
3. ਕਿਉਂਕਿ ਕੰਮ ਵੱਧ ਹੋਣ ਕਰਕੇ ਸੁਫ਼ਨਾ ਆਉਂਦਾ ਹੈ ਅਤੇ ਵੱਧ ਗੱਲਾਂ ਕਰਨ ਵਾਲਾ ਮੂਰਖ ਠਹਿਰਦਾ ਹੈ। PEPS
4. ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ।
5. ਤੇਰੇ ਸੁੱਖਣਾ ਸੁੱਖ ਕੇ ਪੂਰੀ ਨਾ ਕਰਨ ਨਾਲੋਂ, ਨਾ ਸੁੱਖਣਾ ਹੀ ਚੰਗਾ ਹੈ।
6. ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਇਹ ਨਾ ਆਖੀਂ ਕਿ ਇਹ ਭੁੱਲ ਨਾਲ ਹੋਇਆ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕਿਉਂ ਕ੍ਰੋਧਿਤ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ? PEPS
7. ਸੁਫ਼ਨਿਆਂ ਦੇ ਵਾਧੇ ਅਤੇ ਬਹੁਤੀਆਂ ਗੱਲਾਂ ਵਿਅਰਥ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ। PEPS
8. ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ।
9. ਧਰਤੀ ਦੀ ਉਪਜ ਸਭ ਦੇ ਲਈ ਹੈ, ਸਗੋਂ ਖੇਤੀਬਾੜੀ ਨਾਲ ਰਾਜਾ ਨੂੰ ਵੀ ਲਾਭ ਹੁੰਦਾ ਹੈ। PEPS
10. ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ। PEPS
11. ਜਦ ਮਾਲ-ਧਨ ਦਾ ਵਾਧਾ ਹੁੰਦਾ ਹੈ ਤਾਂ ਉਹ ਦੇ ਖਾਣ ਵਾਲੇ ਵੀ ਵੱਧ ਜਾਂਦੇ ਹਨ ਅਤੇ ਉਸ ਦੇ ਮਾਲਕ ਨੂੰ ਇਸ ਨਾਲੋਂ ਹੋਰ ਕੀ ਲਾਭ ਹੈ ਕਿ ਉਹ ਨੂੰ ਆਪਣੀਆਂ ਅੱਖਾਂ ਨਾਲ ਵੇਖੇ? PEPS
12. ਮਜ਼ਦੂਰ ਦੀ ਨੀਂਦ ਮਿੱਠੀ ਹੁੰਦੀ ਹੈ, ਭਾਵੇਂ ਉਹ ਥੋੜ੍ਹਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਵਾਧਾ ਉਸ ਨੂੰ ਸੌਣ ਨਹੀਂ ਦਿੰਦਾ। PEPS
13. ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ
14. ਅਤੇ ਉਹ ਧਨ ਕਿਸੇ ਬੁਰੇ ਕੰਮ ਵਿੱਚ ਨਾਸ ਹੋ ਜਾਂਦਾ ਹੈ, ਫੇਰ ਉਸ ਦੇ ਇੱਕ ਪੁੱਤਰ ਜੰਮਦਾ ਹੈ ਅਤੇ ਉਸ ਵੇਲੇ ਉਹ ਦੇ ਹੱਥ ਵਿੱਚ ਕੁਝ ਨਹੀਂ ਰਹਿੰਦਾ।
15. ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ।
16. ਇਹ ਵੀ ਵੱਡੀ ਬਿਪਤਾ ਹੈ ਕਿ ਜਿਵੇਂ ਉਹ ਆਇਆ ਉਸੇ ਤਰ੍ਹਾਂ ਹੀ ਜਾਵੇਗਾ ਅਤੇ ਜਿਸ ਨੇ ਹਵਾ ਲਈ ਮਿਹਨਤ ਕੀਤੀ ਉਸ ਨੂੰ ਕੀ ਲਾਭ ਹੈ?
17. ਉਹ ਆਪਣੀ ਸਾਰੀ ਉਮਰ ਹਨੇਰੇ * ਹਨੇਰੇ ਵਿੱਚ ਖਾਂਦਾ ਵਿੱਚ ਹੈ ਅਤੇ ਬਹੁਤ ਦੁਖੀ ਅਤੇ ਬਿਮਾਰ ਰਿਹਾ ਅਤੇ ਕ੍ਰੋਧ ਕਰਦਾ ਰਿਹਾ। PEPS
18. ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
19. ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ।
20. ਉਹ ਆਪਣੇ ਜੀਵਨ ਦੇ ਦਿਨਾਂ ਨੂੰ ਬਹੁਤ ਚੇਤੇ ਨਾ ਰੱਖੇਗਾ ਕਿਉਂਕਿ ਪਰਮੇਸ਼ੁਰ ਉਹ ਦੇ ਮਨ ਨੂੰ ਅਨੰਦ ਦੇ ਨਾਲ ਭਰਦਾ ਹੈ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×