Bible Books

:
-

1. {ਰੱਖਿਆ ਦੇ ਲਈ ਪ੍ਰਾਰਥਨਾ} PS ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇ!
2. ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
3. ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ।
4. ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ।
5. ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈਅ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ।
6. ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ।
7. ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ।
8. ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਕਿ ਮੈਂ ਨਿਤ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×