Bible Versions
Bible Books

Exodus 35 (IRVPA) Indian Revised Version - Punjabi

1 {ਸਬਤ ਨੂੰ ਮਨਾਉਣਾ} PS ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰ ਕੇ ਉਨ੍ਹਾਂ ਨੂੰ ਆਖਿਆ, ਇਹ ਗੱਲਾਂ ਹਨ ਜਿਨ੍ਹਾਂ ਦੇ ਕਰਨ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਹੈ
2 ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸ਼ਰਾਮ ਦਾ ਪਵਿੱਤਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿੱਚ ਕੰਮ ਕਰੇ ਉਹ ਮਾਰਿਆ ਜਾਵੇ।
3 ਤੁਸੀਂ ਆਪਣੇ ਘਰਾਂ ਵਿੱਚ ਸਬਤ ਦੇ ਦਿਨ ਅੱਗ ਨਾ ਬਾਲਣੀ। PS
4 {ਪਵਿੱਤਰ ਤੰਬੂ ਦੇ ਲਈ ਭੇਂਟ} (ਕੂਚ 25:1-9) PS ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਇਹ ਹੈ
5 ਕਿ ਤੁਸੀਂ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ। ਜਿਹ ਦੇ ਮਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ - ਸੋਨਾ ਚਾਂਦੀ ਪਿੱਤਲ
6 ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਅਤੇ ਪਸ਼ਮ
7 ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ
8 ਅਤੇ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਧੂਪ ਦਾ ਮਸਾਲਾ
9 ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ। PS
10 {ਡੇਰੇ ਦੀਆਂ ਹੋਰ ਵਸਤੂਆਂ} (ਕੂਚ 39:32-43) PS ਤੁਹਾਡੇ ਵਿੱਚੋਂ ਹਰ ਇੱਕ ਸਮਝਦਾਰ ਆਵੇ ਅਤੇ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ।
11 ਡੇਰਾ ਅਤੇ ਉਸ ਦਾ ਤੰਬੂ ਅਤੇ ਉਸ ਦਾ ਢੱਕਣ ਅਤੇ ਉਸ ਦੀਆਂ ਕੁੰਡੀਆਂ ਅਤੇ ਉਸ ਦੇ ਫੱਟੇ ਅਤੇ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ
12 ਸੰਦੂਕ ਅਤੇ ਉਸ ਦੀਆਂ ਚੋਬਾਂ, ਪ੍ਰਾਸਚਿਤ ਦਾ ਸਰਪੋਸ਼ ਅਤੇ ਓਟ ਦਾ ਪਰਦਾ
13 ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦੇ ਸਾਰੇ ਭਾਂਡੇ ਅਤੇ ਹਜ਼ੂਰੀ ਦੀ ਰੋਟੀ
14 ਸ਼ਮਾਦਾਨ ਚਾਨਣ ਦੇਣ ਲਈ ਅਤੇ ਉਸ ਦਾ ਸਮਾਨ ਅਤੇ ਉਸ ਦੇ ਦੀਵੇ ਅਤੇ ਚਾਨਣ ਲਈ ਤੇਲ
15 ਧੂਪ ਦੀ ਜਗਵੇਦੀ ਅਤੇ ਉਸ ਦੀਆਂ ਚੋਬਾਂ ਅਤੇ ਮਸਹ ਕਰਨ ਦਾ ਤੇਲ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਕੋਲ ਦਰਵਾਜ਼ੇ ਦੀ ਓਟ
16 ਅਤੇ ਹੋਮ ਦੀ ਜਗਵੇਦੀ ਅਤੇ ਉਹ ਦੇ ਲਈ ਪਿੱਤਲ ਦੀ ਝੰਜਰੀ ਅਤੇ ਉਹ ਦੀਆਂ ਚੋਬਾਂ ਅਤੇ ਉਸ ਦਾ ਸਾਰਾ ਸਮਾਨ ਹੌਦ ਅਤੇ ਉਸ ਦੀ ਚੌਂਕੀ
17 ਵਿਹੜੇ ਦੀਆਂ ਕਨਾਤਾਂ ਅਤੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ
18 ਡੇਰੇ ਦੀਆਂ ਕੀਲੀਆਂ ਅਤੇ ਵਿਹੜੇ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਲਾਸਾਂ
19 ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ। PS
20 {ਲੋਕਾਂ ਦੁਆਰਾ ਭੇਂਟ ਲਿਆਉਣਾ} PS ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਦੇ ਅੱਗੋਂ ਬਾਹਰ ਗਈ
21 ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ, ਆਏ ਅਤੇ ਜਿਨ੍ਹਾਂ ਦੇ ਆਤਮਾ ਨੇ ਉਸ ਦੀ ਭਾਉਣੀ ਕੀਤੀ ਉਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿੱਤਰ ਬਸਤ੍ਰਾਂ ਲਈ ਲਿਆਏ।
22 ਮਨੁੱਖ ਅਤੇ ਉਨ੍ਹਾਂ ਦੇ ਨਾਲ ਔਰਤਾਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ, ਨਥਾਂ, ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਤੇ ਸਾਰੇ ਮਨੁੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ
23 ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਤੇ ਕਿਰਮਚੀ ਸੂਤ ਅਤੇ ਮਹੀਨ ਕਤਾਨ ਅਤੇ ਪਸ਼ਮ ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਲੱਭੀਆਂ, ਉਹ ਲਿਆਏ।
24 ਜਿੰਨਿਆਂ ਨੇ ਚਾਂਦੀ ਅਤੇ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਉਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿੰਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਉਹ ਲਿਆਏ।
25 ਅਤੇ ਸਾਰੀਆਂ ਸਿਆਣੀਆਂ ਇਸਤਰੀਆਂ ਨੇ ਆਪਣੀ ਹੱਥੀਂ ਕੱਤਿਆ ਅਤੇ ਜੋ ਕੱਤਿਆ ਉਹ ਲੈ ਆਈਆਂ, ਅਰਥਾਤ ਨੀਲਾ ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ
26 ਅਤੇ ਸਾਰੀਆਂ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਬੁੱਧ ਨਾਲ ਪਰੇਰਿਆ ਪਸ਼ਮ ਕੱਤੀ
27 ਅਤੇ ਸਰਦਾਰ ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ ਲਿਆਏ
28 ਅਤੇ ਮਸਾਲਾ ਅਤੇ ਚਾਨਣੇ ਲਈ ਤੇਲ ਅਤੇ ਮਸਹ ਕਰਨ ਲਈ ਤੇਲ ਅਤੇ ਸੁਗੰਧੀ ਧੂਪ
29 ਅਤੇ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਉਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ। PS
30 {ਮਿਲਾਪ ਦੇ ਤੰਬੂ ਲਈ ਕਾਰੀਗਰ} (ਕੂਚ 31:1-11) PS ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ, ਯਹੂਦਾਹ ਦੇ ਗੋਤ ਦੇ ਬਸਲਏਲ ਨੂੰ ਜਿਹੜਾ ਹੂਰ ਦਾ ਪੋਤਾ ਅਤੇ ਊਰੀ ਦਾ ਪੁੱਤਰ ਹੈ, ਯਹੋਵਾਹ ਨੇ ਨਾਮ ਲੈ ਕੇ ਬੁਲਾਇਆ ਹੈ
31 ਅਤੇ ਉਸ ਨੇ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
32 ਕਿ ਉਹ ਕਾਰੀਗਰੀ ਦਾ ਕੰਮ ਕੱਢੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ
33 ਅਤੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਰਥਾਤ ਸਭ ਪਰਕਾਰ ਦੀ ਕਾਰੀਗਰੀ ਨਾਲ ਕੰਮ ਕਰੇ
34 ਅਤੇ ਉਸ ਨੇ ਸਿਖਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਦਿੱਤੀ।
35 ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਉਹ ਹਰ ਪਰਕਾਰ ਦਾ ਕਾਰੀਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ, ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਤੇ ਸਾਰੀ ਕਾਰੀਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×