Bible Books

:

1. {ਅਸ਼ੁੱਧ ਮਨੁੱਖ} PS ਯਹੋਵਾਹ ਨੇ ਮੂਸਾ ਨੂੰ ਆਖਿਆ,
2. ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲਾਸ਼ਾਂ ਤੋਂ ਅਸ਼ੁੱਧ ਹੋਣ,
3. ਭਾਵੇਂ ਪੁਰਖ ਭਾਵੇਂ ਇਸਤਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਉਹ ਉਨ੍ਹਾਂ ਦੇ ਡੇਰਿਆਂ ਨੂੰ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ।
4. ਤਦ ਇਸਰਾਏਲੀਆਂ ਨੇ ਅਜਿਹਾ ਹੀ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਕੱਢ ਦਿੱਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਆਖਿਆ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ। PS
5. {ਨੁਕਸਾਨ ਦੀ ਭਰਪਾਈ ਦਾ ਨਿਯਮ} PS ਯਹੋਵਾਹ ਨੇ ਮੂਸਾ ਨੂੰ ਆਖਿਆ,
6. ਇਸਰਾਏਲੀਆਂ ਨੂੰ ਬੋਲ ਕਿ ਜਦ ਕੋਈ ਪੁਰਖ ਜਾਂ ਇਸਤਰੀ ਕੋਈ ਪਾਪ ਕਰੇ ਜਿਹੜਾ ਇਨਸਾਨ ਕਰਦਾ ਹੈ ਕਿ ਉਹ ਯਹੋਵਾਹ ਤੋਂ ਬੇਈਮਾਨ ਹੋ ਜਾਵੇ ਅਤੇ ਉਹ ਪ੍ਰਾਣੀ ਦੋਸ਼ੀ ਠਹਿਰੇ,
7. ਤਦ ਉਹ ਆਪਣੇ ਪਾਪ ਦਾ ਇਕਰਾਰ ਕਰੇ ਜਿਹੜਾ ਉਸ ਨੇ ਕੀਤਾ ਹੈ ਅਤੇ ਉਹ ਆਪਣੇ ਦੋਸ਼ ਦੀ ਪੂਰੀ ਕੀਮਤ ਭਰੇ ਅਤੇ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਵੱਧ ਪਾ ਕੇ ਉਹ ਨੂੰ ਦੇਵੇ ਜਿਸ ਦੇ ਵਿਰੁੱਧ ਉਹ ਦੋਸ਼ੀ ਹੋਇਆ।
8. ਜੇ ਉਸ ਮਨੁੱਖ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ ਜਿਸ ਨੂੰ ਉਸ ਦੇ ਦੋਸ਼ ਦਾ ਹਰਜ਼ਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜ਼ਾਨਾ ਜਿਹੜਾ ਯਹੋਵਾਹ ਦਾ ਹੈ, ਜਾਜਕ ਨੂੰ ਦਿੱਤਾ ਜਾਵੇ ਨਾਲੇ ਪ੍ਰਾਸਚਿਤ ਦਾ ਭੇਡੂ, ਜਿਸ ਦੇ ਨਾਲ ਉਸ ਦਾ ਪ੍ਰਾਸਚਿਤ ਕੀਤਾ ਜਾਵੇ।
9. ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਵਿੱਚੋਂ ਜਿਹੜੀਆਂ ਉਹ ਜਾਜਕ ਕੋਲ ਲਿਆਉਣ ਚੁੱਕਣ ਦੀ ਭੇਟ ਉਸੇ ਦੀ ਹੋਵੇਗੀ।
10. ਹਰ ਮਨੁੱਖ ਦੀਆਂ ਪਵਿੱਤਰ ਚੀਜ਼ਾਂ ਉਸ ਦੀਆਂ ਹੋਣ। ਜੋ ਕੁਝ ਕੋਈ ਮਨੁੱਖ ਜਾਜਕ ਨੂੰ ਦੇਵੇ ਉਹ ਉਸਦਾ ਹੋਵੇ। PS
11. {ਵਿਭਚਾਰ ਦੀ ਜਾਂਚ} PS ਯਹੋਵਾਹ ਨੇ ਮੂਸਾ ਨੂੰ ਆਖਿਆ,
12. ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕਿਸੇ ਮਨੁੱਖ ਦੀ ਪਤਨੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ।
13. ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭਰਿਸ਼ਟ ਹੋ ਚੁੱਕੀ ਹੈ।
14. ਪਰ ਉਸ ਦੇ ਪਤੀ ਦੇ ਮਨ ਵਿੱਚ ਜਲਣ ਪੈਦਾ ਹੋਵੇ ਅਤੇ ਉਹ ਆਪਣੀ ਪਤਨੀ ਨਾਲ ਜਲਣ ਕਰੇ ਕਿਉਂ ਜੋ ਉਹ ਭਰਿਸ਼ਟ ਹੋ ਗਈ, ਜਾਂ ਉਸ ਨਾਲ ਫਿਰ ਵੀ ਜਲਣ ਕਰੇ ਕਿ ਉਹ ਆਪਣੀ ਪਤਨੀ ਨਾਲ ਜਲਣ ਰੱਖੇ ਪਰ ਉਹ ਭਰਿਸ਼ਟ ਨਾ ਹੋਈ ਹੋਵੇ।
15. ਤਦ ਉਹ ਮਨੁੱਖ ਆਪਣੀ ਪਤਨੀ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫ਼ਾਹ ਦਾ ਦਸਵਾਂ ਹਿੱਸਾ, ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਦੇ ਉੱਤੇ ਤੇਲ ਨਾ ਡੋਲ੍ਹੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਣ ਦੀ ਭੇਟ ਹੈ, ਉਹ ਯਾਦਗਾਰੀ ਦੀ ਭੇਂਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ। PEPS
16. ਤਦ ਜਾਜਕ ਉਸ ਨੂੰ ਨੇੜੇ ਲਿਆ ਕੇ ਯਹੋਵਾਹ ਦੇ ਅੱਗੇ ਖੜ੍ਹੀ ਕਰੇ।
17. ਫੇਰ ਜਾਜਕ ਪਵਿੱਤਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਰੇ ਦੇ ਫ਼ਰਸ਼ ਦੀ ਧੂੜ ਲੈ ਕੇ ਉਸ ਜਲ ਵਿੱਚ ਪਾਵੇ।
18. ਫੇਰ ਜਾਜਕ ਉਸ ਇਸਤਰੀ ਨੂੰ ਯਹੋਵਾਹ ਦੇ ਅੱਗੇ ਖੜ੍ਹੀ ਕਰੇ ਅਤੇ ਉਸ ਦੇ ਸਿਰ ਦੇ ਵਾਲ਼ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਾਰੀ ਦੀ ਭੇਟ ਰੱਖੇ ਜਿਹੜੀ ਜਲਣ ਦੀ ਭੇਟ ਵੀ ਹੈ, ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ।
19. ਤਦ ਜਾਜਕ ਉਸ ਨੂੰ ਸਹੁੰ ਦੇਵੇ ਅਤੇ ਇਸਤਰੀ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਰਿਸ਼ਟ ਨਹੀਂ ਹੋਈ ਤਾਂ ਤੂੰ ਇਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ, ਬਚ ਜਾਵੇ।
20. ਪਰੰਤੂ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇਕਰ ਆਪਣੇ ਪਤੀ ਤੋਂ ਬਿਨ੍ਹਾਂ ਕਿਸੇ ਹੋਰ ਮਨੁੱਖ ਦੇ ਸੰਗ ਲੇਟ ਕੇ ਭਰਿਸ਼ਟ ਹੋ ਗਈ ਹੈਂ।
21. ਤਦ ਜਾਜਕ ਉਸ ਔਰਤ ਨੂੰ ਸਰਾਪ ਦੀ ਸਹੁੰ ਦੇਵੇ ਅਤੇ ਜਾਜਕ ਉਸ ਔਰਤ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸਹੁੰ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੇ ਪੱਟ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ।
22. ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, “ਆਮੀਨ, ਆਮੀਨ।” PEPS
23. ਤਦ ਜਾਜਕ ਉਸ ਸਰਾਪ ਨੂੰ ਪੋਥੀ ਵਿੱਚ ਲਿਖ ਲਵੇ ਅਤੇ ਉਸ ਨੂੰ ਕੁੜੱਤਣ ਵਾਲੇ ਜਲ ਵਿੱਚ ਮਿਟਾਵੇ।
24. ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ, ਉਸ ਇਸਤਰੀ ਨੂੰ ਪਿਆਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਇਸਤਰੀ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ।
25. ਫੇਰ ਜਾਜਕ ਉਸ ਔਰਤ ਦੇ ਹੱਥੋਂ ਜਲਣ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ।
26. ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਾਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਔਰਤ ਨੂੰ ਪਿਲਾਵੇ।
27. ਜਦ ਉਹ ਜਲ ਔਰਤ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਔਰਤ ਭਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ।
28. ਪਰ ਜੇ ਔਰਤ ਭਰਿਸ਼ਟ ਨਹੀਂ ਹੋਈ ਹੋਵੇ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ। PEPS
29. ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ।
30. ਜਦ ਕਿਸੇ ਮਨੁੱਖ ਦਾ ਜਲਣ ਦਾ ਸੁਭਾਅ ਹੋ ਜਾਵੇ ਅਤੇ ਉਸ ਨੂੰ ਆਪਣੀ ਔਰਤ ਦੀ ਜਲਣ ਹੋਵੇ ਤਾਂ ਉਹ ਮਨੁੱਖ * ਜਾਜਕ ਉਸ ਔਰਤ ਨੂੰ ਯਹੋਵਾਹ ਅੱਗੇ ਖੜ੍ਹੀ ਕਰੇ ਅਤੇ ਜਾਜਕ ਉਸ ਉੱਤੇ ਇਹ ਸਾਰੀ ਬਿਵਸਥਾ ਵਰਤੇ।
31. ਇਸ ਤਰ੍ਹਾਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਔਰਤ ਆਪਣੀ ਬਦੀ ਨੂੰ ਆਪ ਚੁੱਕੇਗੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×