Bible Versions
Bible Books

Psalms 11 (IRVPA) Indian Revised Version - Punjabi

1 {ਪਰਮੇਸ਼ੁਰ ਉੱਤੇ ਭਰੋਸਾ} PS ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ?
2 ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ।
3 ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ?
4 ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।
5 ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।
6 ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ,
7 ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×