Bible Versions
Bible Books

Psalms 127 (IRVPA) Indian Revised Version - Punjabi

1 {ਪਰਮੇਸ਼ੁਰ ਦੀ ਭਲਾਈ ਲਈ ਉਸਤਤ ਦਾ ਗੀਤ} PS ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
2 ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।
3 ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,
4 ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ,
5 ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ! PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×