Bible Versions
Bible Books

Song of Solomon 2 (IRVPA) Indian Revised Version - Punjabi

1 ਮੈਂ ਸ਼ਾਰੋਨ ਦਾ ਗੁਲਾਬ
ਅਤੇ ਵਾਦੀਆਂ ਦਾ ਸੋਸਨ ਹਾਂ। ਵਰ PEPS
2 ਜਿਵੇਂ ਸੋਸਨ ਝਾੜੀਆਂ ਦੇ ਵਿੱਚ
ਉਸੇ ਤਰ੍ਹਾਂ ਹੀ ਮੇਰੀ ਪ੍ਰੀਤਮਾ ਧੀਆਂ ਦੇ ਵਿੱਚ ਹੈ। ਵਧੂ PEPS
3 ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ,
ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ।
ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ,
ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ।
4 ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ,
ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ।
5 ਮੈਨੂੰ ਸੌਗੀ ਨਾਲ ਸਹਾਰਾ ਦਿਓ,
ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ,
ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ।
6 ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ
ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ!
7 ਹੇ ਯਰੂਸ਼ਲਮ ਦੀਓ ਧੀਓ,
ਮੈਂ ਤੁਹਾਨੂੰ ਚਕਾਰਿਆਂ,
ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ,
ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ,
ਜਦ ਤੱਕ ਉਸ ਨੂੰ ਆਪ ਨਾ ਭਾਵੇ! ਵਧੂ PEPS
8 {ਦੂਸਰਾ ਗੀਤ} PS ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ!
ਵੇਖੋ, ਉਹ ਰਿਹਾ ਹੈ,
ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ
ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ!
9 ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ!
ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ,
ਉਹ ਤਾਕੀਆਂ ਵਿੱਚੋਂ ਦੀ ਝਾਕਦਾ
ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ! PEPS
10 ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਵਰ
ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ,
11 ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ,
ਮੀਂਹ ਵੀ ਪੈ ਕੇ ਚਲਾ ਗਿਆ ਹੈ,
12 ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ,
ਗਾਉਣ ਦਾ ਸਮਾਂ ਗਿਆ ਹੈ
ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ।
13 ਹੰਜ਼ੀਰ ਆਪਣੇ ਫਲ ਪਕਾਉਂਦੀ ਹੈ,
ਅੰਗੂਰ ਫਲ ਰਹੇ ਹਨ,
ਉਹ ਆਪਣੀ ਸੁਗੰਧ ਦਿੰਦੇ ਹਨ,
ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ,
ਉੱਠ ਤੇ ਚੱਲੀ ਆ!
14 ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ,
ਢਲਾਣ ਦੇ ਓਹਲੇ ਵਿੱਚ ਹੈ,
ਮੈਨੂੰ ਆਪਣਾ ਚਿਹਰਾ ਵਿਖਾ,
ਮੈਨੂੰ ਆਪਣੀ ਅਵਾਜ਼ ਸੁਣਾ
ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।
15 ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ,
ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ,
ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ। ਵਧੂ PEPS
16 ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ,
ਉਹ ਸੋਸਨਾਂ ਵਿੱਚ ਚਾਰਦਾ ਹੈ।
17 ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ,
ਤਦ ਤੱਕ ਹੇ ਮੇਰੇ ਬਾਲਮ,
ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ
ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×