Bible Versions
Bible Books

2 Chronicles 19 (PAV) Punjabi Old BSI Version

1 ਤਾਂ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਸਲਾਮਤੀ ਨਾਲ ਮੁੜਿਆ
2 ਤਦ ਹਨਾਨੀ ਗੈਬਦਾਨ ਦਾ ਪੁੱਤ੍ਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਟ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇਂ? ਏਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ
3 ਤਾਂ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ।।
4 ਯਹੋਸ਼ਾਫ਼ਾਟ ਯਰੂਸਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫੇਰ ਬਏਰਸਬਾ ਤੋਂ ਅਫਰਾਈਮ ਦੇ ਪਹਾੜਾਂ ਤੀਕ ਲੋਕਾਂ ਦੇ ਵਿਚਕਾਰ ਫਿਰ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਵੱਲ ਮੋੜਿਆ
5 ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਨਿਆਈ ਸ਼ਹਿਰ ਸ਼ਹਿਰ ਮੁਕੱਰਰ ਕੀਤੇ
6 ਅਤੇ ਨਿਆਈਆਂ ਨੂੰ ਆਖਿਆ ਕਿ ਜੋ ਕੁਝ ਕਰੋ ਸਮਝ ਨਾਲ ਕਰੋ ਕਿਉਂ ਜੋ ਤੁਸੀਂ ਆਦਮੀਆਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਉਂ ਕਰਦੇ ਹੋ ਅਤੇ ਉਹ ਨਿਆਉਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ
7 ਹੁਣ ਯਹੋਵਾਹ ਦਾ ਭੈ ਤੁਹਾਡੇ ਮੰਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
8 ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਟ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਵਾਂ ਅਤੇ ਝਗੜਿਆਂ ਲਈ ਮੁੱਕਰਰ ਕੀਤਾ, ਤਾਂ ਓਹ ਯਰੂਸ਼ਲਮ ਨੂੰ ਮੁੜੇ
9 ਅਤੇ ਉਸ ਨੇ ਉਨਾਂ ਨੂੰ ਤਗੀਦ ਕੀਤੀ ਅਤੇ ਆਖਿਆ, ਕਿ ਤੁਸੀਂ ਯਹੋਵਾਹ ਦੇ ਭੈ ਦਿਆਨਤਦਾਰੀ ਅਤੇ ਪੂਰੇ ਦਿਲ ਨਾਲ ਇਜੇਹਾ ਕਰਨਾ
10 ਅਤੇ ਜਦ ਕਦੀ ਤੁਹਾਡੇ ਭਰਾਵਾਂ ਵੱਲੋਂ ਜਿਹੜੇ ਉਨ੍ਹਾਂ ਦੇ ਸ਼ਹਿਰਾਂ ਵਿੱਚ ਰਹਿੰਦੇ ਹਨ ਕੋਈ ਝਗੜਾ ਤੁਹਾਡੇ ਸਾਹਮਣੇ ਆਵੇ ਜੋ ਆਪਸ ਦੇ ਖੂਨ ਯਾ ਬਿਵਸਥਾ ਅਤੇ ਹੁਕਮਨਾਮੇ ਯਾ ਬਿਧੀਆਂ ਯਾ ਨਿਆਵਾਂ ਨਾਲ ਵਾਸਤਾ ਰੱਖਦਾ ਹੋਵੇ ਤਾਂ ਤੁਸੀਂ ਉਨ੍ਹਾਂ ਨੂੰ ਸਮਝਾਉਣੀ ਦੇਣਾ ਕਿ ਓਹ ਯਹੋਵਾਹ ਦਾ ਦੋਸ਼ ਨਾ ਕਰਨ ਜਿਸ ਨਾਲ ਤੁਹਾਡੇ ਉੱਤੇ ਅਤੇ ਤੁਹਾਡੇ ਭਰਾਵਾਂ ਉੱਤੇ ਕਹਿਰ ਉਤਰੇ। ਏਹ ਕਰੋ ਤਾਂ ਤੁਸੀਂ ਦੋਸ਼ੀ ਨਹੀ ਹੋਵੋਗੇ
11 ਅਤੇ ਵੇਖੋ, ਯਹੋਵਾਹ ਦੇ ਸਾਰੇ ਕੰਮਾਂ ਵਿੱਚ ਅਮਰਯਾਹ ਪਰਧਾਨ ਜਾਜਕ ਤੁਹਾਡਾ ਮੁਖੀਆ ਹੈ ਅਤੇ ਪਾਤਸ਼ਾਹ ਦੇ ਸਾਰੇ ਕੰਮਾਂ ਵਿੱਚ ਇਸ਼ਮਾਏਲ ਦਾ ਪੁੱਤ੍ਰ ਜ਼ਬਦਯਾਹ ਹੈ ਜੋ ਯਹੂਦਾਹ ਦੇ ਘਰਾਣੇ ਦਾ ਹਾਕਮ ਹੈ ਅਤੇ ਲੇਵੀ ਵੀ ਤੁਹਾਡੇ ਅੱਗੇ ਹੁੱਦੇਦਾਰ ਹੋਣਗੇ। ਤਕੜੇ ਹੋਕੇ ਕੰਮ ਕਰੋ ਅਤੇ ਯਹੋਵਾਹ ਭਲੇ ਪੁਰਸ਼ਾਂ ਦੇ ਸੰਗ ਹੋਵੋ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×