Bible Versions
Bible Books

2 Chronicles 8 (PAV) Punjabi Old BSI Version

1 ਤਾਂ ਐਉਂ ਹੋਇਆ ਕਿ ਵੀਹਾਂ ਵਰਿਹਾਂ ਦੇ ਅੰਤ ਵਿੱਚ ਜਿਨ੍ਹਾਂ ਵਿੱਚ ਸੁਲੇਮਾਨ ਨੇ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਬਣਾਇਆ ਸੀ
2 ਸੁਲੇਮਾਨ ਨੇ ਉਨ੍ਹਾਂ ਸ਼ਹਿਰਾਂ ਨੂੰ ਜੋ ਹੂਰਾਮ ਨੇ ਸੁਲੇਮਾਨ ਨੂੰ ਦਿੱਤੇ ਸਨ ਫੇਰ ਬਣਾਉਣ ਲੱਗਾ ਅਤੇ ਇਸਰਾਏਲੀਆਂ ਨੂੰ ਉੱਥੇ ਵਸਾਇਆ
3 ਸੁਲੇਮਾਨ ਹਮਾਥ-ਸੋਬਾਹ ਨੂੰ ਗਿਆ ਅਤੇ ਉਹ ਨੂੰ ਜਿੱਤ ਲਿਆ
4 ਉਸ ਨੇ ਉਜਾੜ ਵਿੱਚ ਤਦਮੋਰ ਨੂੰ ਬਣਾਇਆ ਨਾਲੇ ਭੰਡਾਰ ਦੇ ਸਾਰੇ ਸ਼ਹਿਰਾਂ ਨੂੰ ਜੋ ਉਸ ਨੇ ਹਮਾਥ ਵਿੱਚ ਬਣਾਏ ਸਨ
5 ਅਤੇ ਉਸ ਨੇ ਉਤਲੇ ਬੈਤ-ਹੋਰਨ ਨੂੰ ਅਤੇ ਹੇਠਲੇ ਬੈਤ-ਹੋਰੋਨ ਨੂੰ ਬਣਾਇਆ ਜੋ ਕੰਧਾਂ, ਫਾਟਕਾਂ ਅਤੇ ਅਰਲਾਂ ਨਾਲ ਪੱਕੇ ਕੀਤੇ ਹੋਏ ਸ਼ਹਿਰ ਸਨ
6 ਨਾਲੇ ਬਆਲਾਥ ਅਤੇ ਭੰਡਾਰ ਦੇ ਸਾਰੇ ਸ਼ਹਿਰ ਜਿਹੜੇ ਸੁਲੇਮਾਨ ਦੇ ਸਨ ਅਤੇ ਰਥਾਂ ਦੇ ਸਾਰੇ ਸ਼ਹਿਰ ਅਤੇ ਅਸਬਰਾਂ ਦੇ ਸ਼ਹਿਰ ਨਾਲੇ ਜੋ ਕੁਝ ਸੁਲੇਮਾਨ ਯਰੂਸ਼ਲਮ ਅਤੇ ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਆਪਣੀ ਖੁਸ਼ੀ ਨਾਲ ਬਣਾਉਣਾ ਚਾਹੁੰਦਾ ਸੀ।।
7 ਓਸ ਸਾਰੇ ਲੋਕ ਜੋ ਹਿੱਤੀਆਂ ਅਰ ਅਮੋਰੀਆਂ ਅਰ ਫਰਿੱਜੀਆਂ ਅਰ ਹਿੱਵੀਆਂ ਅਰ ਯਬੂਸੀਆਂ ਵਿੱਚੋਂ ਬਾਕੀ ਰਹਿ ਗਏ ਸਨ ਅਤੇ ਇਸਰਾਏਲ ਵਿੱਚੋਂ ਨਹੀਂ ਸਨ
8 ਉਨ੍ਹਾਂ ਦੀ ਹੀ ਸੰਤਾਨ ਜੋ ਉਨ੍ਹਾਂ ਦੇ ਮਗਰੋਂ ਦੇਸ ਵਿੱਚ ਰਹਿ ਗਈ ਸੀ ਜਿਸ ਨੂੰ ਇਸਰਾਏਲੀਆਂ ਨੇ ਮੱਲੀਆਂ ਮੇਟ ਨਹੀਂ ਕੀਤਾ ਸੀ ਉਸੇ ਵਿੱਚੋਂ ਸੁਲੇਮਾਨ ਨੇ ਬੇਗਾਰੀ ਮੁਕਰਰ ਕੀਤੇ ਜਿਵੇਂ ਅੱਜ ਦੇ ਦਿਨ ਤੀਕ ਹੈ
9 ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਓਹ ਜੋਧੇ ਅਤੇ ਉਹ ਦੇ ਛੋਟੇ ਅਫਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਅਸਵਾਰਾਂ ਦੇ ਸਰਦਾਰ ਸਨ
10 ਅਤੇ ਸੁਲੇਮਾਨ ਪਾਤਸ਼ਾਹ ਦੇ ਏਹ ਖਾਸ ਸਰਦਾਰ ਸਨ ਜੋ ਲੋਕਾਂ ਉੱਤੇ ਮੁਕੱਰਰ ਸਨ, ਓਹ ਦੇ ਸੌ ਪੰਜਾਹ ਸਨ।।
11 ਸੁਲੇਮਾਨ, ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰਾਂ ਵਿੱਚੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਹ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਓਹ ਅਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਹੋਵਾਹ ਦਾ ਸੰਦੂਕ ਗਿਆ ਹੈ
12 ਤਦ ਸੁਲੇਮਾਨ ਯਹੋਵਾਹ ਦੇ ਲਈ ਯਹੋਵਾਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡੇਉੜ੍ਹੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ
13 ਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆਂ ਨੂੰ ਅਤੇ ਵਰਹੇ ਵਿੱਚ ਤਿੰਨ ਵਾਰ ਮੁੱਕਰਰਾਂ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ
14 ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਉਨ੍ਹਾਂ ਦੀ ਓਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ੁੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਓਹ ਜਾਜਕਾਂ ਦੇ ਸਾਹਮਣੇ ਨਿਤਾਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਮਰਦ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ
15 ਅਤੇ ਓਹ ਪਾਤਸ਼ਾਹ ਦੇ ਹੁਕਮ ਤੋਂ ਜਿਹੜਾ ਜਾਜਕਾਂ ਅਤੇ ਲੇਵੀਆਂ ਨੂੰ ਕਿਸੇ ਗੱਲ ਵਿਖੇ ਯਾ ਖਜ਼ਾਨਿਆਂ ਦੇ ਵਿਖੇ ਦਿੱਤਾ ਸੀ ਬਾਹਰ ਨਾ ਹੋਏ
16 ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਭਵਨ ਦੀ ਨਿਉਂ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੀਕਰ ਪੂਰਾ ਹੋਇਆ ਅਤੇ ਏਵੇਂ ਯਹੋਵਾਹ ਦਾ ਭਵਨ ਸੰਪੂਰਨ ਹੋ ਗਿਆ।।
17 ਤਦ ਸੁਲੇਮਾਨ ਅਸਯੋਨ-ਗਬਰ ਅਤੇ ਏਲੇਥ ਨੂੰ ਗਿਆ ਜੋ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਉੱਤੇ ਹਨ
18 ਅਤੇ ਹੂਰਾਮ ਨੇ ਆਪਣੇ ਨੌਕਰਾਂ ਦੇ ਹੱਥ ਜਹਾਜ਼ ਅਤੇ ਓਹ ਮਲਾਹ ਜੋ ਸਮੁੰਦਰ ਤੋਂ ਵਾਕਫ ਸਨ ਉਸ ਦੇ ਕੋਲ ਘੱਲੇ ਅਤੇ ਓਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫ਼ੀਰ ਵਿੱਚ ਆਏ ਅਤੇ ਉੱਥੋਂ ਛੇ ਸੌ ਪਝੱਤਰ ਮਣ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਦੇ ਕੋਲ ਲਿਆਏ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×