Bible Books

6
:

1. ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਆਦ ਗੱਲਾਂ ਛੱਡ ਕੇ ਸਿਆਣਪੁਣੇ ਦੀ ਵੱਲ ਅਗਾਹਾਂ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਧਰੀਏ, ਨਾਲੇ ਪਰਮੇਸ਼ੁਰ ਉੱਤੇ ਨਿਹਚਾ ਕਰਨ ਦੀ,
2. ਅਸ਼ਨਾਨਾਂ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਉਂ ਦੀ
3. ਪਰਮੇਸ਼ੁਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ
4. ਕਿਉਂਕਿ ਓਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸੁਰਗੀ ਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ
5. ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ
6. ਅਤੇ ਮਗਰੋਂ ਬੇਮੁਖ ਹੋ ਗਏ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਓਹ ਪਰਮੇਸ਼ੁਰ ਦੇ ਪੁੱਤ੍ਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਸਰੀਹਨ ਬੇਪਤ ਕਰਦੇ ਹਨ
7. ਜਿਹੜੀ ਭੋਂ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਜੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਵਰ ਮਿਲਦਾ ਹੈ
8. ਪਰ ਜੇ ਉਹ ਕੰਡਿਆਲੀਆਂ ਅਤੇ ਭੱਖੜੇ ਉਤਪਤ ਕਰੇ ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਹ ਦਾ ਅੰਤ ਭਸਮ ਕੀਤਾ ਜਾਣਾ ਹੈ।।
9. ਪਰ ਹੇ ਪਿਆਰਿਓ, ਭਾਵੇਂ ਅਸੀਂ ਇਉਂ ਆਖਦੇ ਹਾਂ ਪਰ ਤੁਹਾਡੀ ਵੱਲੋਂ ਸਾਨੂੰ ਇਨ੍ਹਾਂ ਨਾਲੋਂ ਅੱਛੀਆਂ ਗੱਲਾਂ ਦੀ ਆਸ ਹੈ ਅਤੇ ਉਨ੍ਹਾਂ ਦੀ ਜੋ ਮੁਕਤੀ ਨਾਲ ਸਰਬੰਧ ਰੱਖਦੀਆਂ ਹਨ
10. ਕਿਉਂ ਜੋ ਪਰਮੇਸ਼ੁਰ ਕੁਨਿਆਈ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪ੍ਰੇਮ ਨੂੰ ਭੁੱਲ ਜਾਵੇ ਜਿਹੜਾ ਤੁਸਾਂ ਉਹ ਦੇ ਨਾਮ ਨਾਲ ਵਿਖਾਇਆ ਭਈ ਤੁਸਾਂ ਸੰਤਾਂ ਦੀ ਸੇਵਾ ਕੀਤੀ, ਨਾਲੇ ਕਰਦੇ ਭੀ ਹੋ
11. ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚੋਂ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੋੜੀ ਉਹੋ ਜਿਹਾ ਜਤਨ ਕਰੇ
12. ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਨਿਹਚਾ ਅਤੇ ਧੀਰਜ ਦੇ ਰਾਹੀਂ ਵਾਇਦਿਆਂ ਦੇ ਅਧਕਾਰੀ ਹੁੰਦੇ ਹਨ।।
13. ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਬਚਨ ਦਿੱਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਹ ਦੀ ਓਹ ਸੌਂਹ ਖਾਂਦਾ ਉਹ ਨੇ ਆਪਣੀ ਹੀ ਸੌਂਹ ਖਾ ਕੇ ਆਖਿਆ
14. ਭਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਤੇਰਾ ਵਾਧੇ ਤੇ ਵਾਧਾ ਕਰਾਂਗਾ
15. ਇਸੇ ਤਰਾਂ ਉਹ ਨੇ ਧੀਰਜ ਕਰ ਕੇ ਉਸ ਦਿੱਤੇ ਹੋਏ ਬਚਨ ਨੂੰ ਪਰਾਪਤ ਕੀਤਾ
16. ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸੌਂਹ ਖਾਂਦੇ ਹਨ ਅਤੇ ਓਹਨਾਂ ਦੇ ਹਰੇਕ ਝਗੜੇ ਵਿੱਚ ਸਬੂਤੀ ਲਈ ਸੌਂਹ ਖਾਣੀ ਬੱਸ ਹੈ
17. ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਕਾਰੀਆਂ ਉੱਤੇ ਆਪਣੀ ਮਨਸ਼ਾ ਨੂੰ ਹੋਰ ਵੀ ਅਟੱਲ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸੌਂਹ ਲਿਆਂਦੀ
18. ਭਈ ਦੋ ਅਟੱਲ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸਾ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਾਂ
19. ਅਤੇ ਉਹ ਆਸਾ ਮਾਨੋ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਅਚੱਲ ਅਤੇ ਇਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ
20. ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਦਾ ਪਰਧਾਨ ਜਾਜਕ ਬਣਿਆ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×