Bible Versions
Bible Books

Jeremiah 40 (PAV) Punjabi Old BSI Version

1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਏਹ ਦੇ ਪਿੱਛੋਂ ਕਿ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਹ ਨੂੰ ਸਾਰੇ ਅਸੀਰਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਅਸੀਰ ਹੋ ਕੇ ਬਾਬਲ ਨੂੰ ਲਿਜਾਏ ਜਾਂਦੇ ਸਨ
2 ਜਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਏਸ ਬੁਰਿਆਈ ਨੂੰ ਏਸ ਅਸਥਾਨ ਉੱਤੇ ਕਿਹਾ ਹੈ
3 ਯਹੋਵਾਹ ਇਹ ਨੂੰ ਲਿਆਇਆ ਅਤੇ ਜਿਵੇਂ ਉਸ ਨੇ ਗੱਲ ਕੀਤੀ ਤਿਵੇਂ ਪੂਰਾ ਕੀਤਾ ਕਿਉਂ ਜੋ ਤੁਸਾਂ ਯਹੋਵਾਹ ਦਾ ਪਾਪ ਕੀਤਾ ਅਤੇ ਉਸ ਦੀ ਅਵਾਜ਼ ਨਹੀਂ ਸੁਣੀ ਤਾਹੀਏਂ ਤੁਹਾਡੇ ਲਈ ਏਹ ਗੱਲ ਹੋਈ ਹੈ
4 ਹੁਣ ਵੇਖ, ਅੱਜ ਮੈਂ ਤੈਨੂੰ ਇਨ੍ਹਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚੱਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾਹ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾਹ
5 ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫ਼ਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਮੁੜ ਜਾਹ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹੁ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾਹ। ਫੇਰ ਜਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ
6 ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ।।
7 ਜਦ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਰਣ ਵਿੱਚ ਸਨ ਅਤੇ ਓਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਦੇਸ ਉੱਤੇ ਹਾਕਮ ਬਣਾ ਦਿੱਤਾ ਹੈ, ਨਾਲੇ ਉਸ ਨੇ ਮਨੁੱਖ ਅਤੇ ਤੀਵੀਆਂ, ਬੱਚੇ ਅਤੇ ਦੇਸ ਦੇ ਗਰੀਬ ਜਿਹੜੇ ਅਸੀਰ ਹੋ ਕੇ ਬਾਬਲ ਨੂੰ ਨਹੀਂ ਗਏ ਸਨ ਉਸ ਦੀ ਜ਼ੁਮੇਵਾਰੀ ਵਿੱਚ ਕਰ ਦਿੱਤੇ ਹਨ
8 ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਅਰ ਯੋਨਾਥਾਨ, ਤਨਹੁਮਥ ਦਾ ਪੁੱਤ੍ਰ ਸਰਾਯਾਹ ਅਤੇ ਏਫਈ ਨਟੋਫਾਥੀ ਦੇ ਪੁੱਤ੍ਰ ਅਤੇ ਮਆਕਾਥੀ ਦਾ ਪੁੱਤ੍ਰ ਯਜ਼ਨਯਾਹ, ਓਹ ਅਤੇ ਓਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ
9 ਤਾਂ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਓਹਨਾਂ ਨਾਲ ਅਤੇ ਓਹਨਾਂ ਦੇ ਮਨੁੱਖਾਂ ਨਾਲ ਸੌਂਹ ਖਾਧੀ ਕਿ ਕਸਦੀਆਂ ਦੀ ਟਹਿਲ ਕਰਨ ਤੋਂ ਨਾ ਡਰੋ, ਦੇਸ ਵਿੱਚ ਵੱਸੋ ਅਤੇ ਬਾਬਲ ਦੇ ਪਾਤਸ਼ਾਹ ਦੀ ਟਹਿਲ ਕਰੋ, ਤਾਂ ਤੁਹਾਡਾ ਭਲਾ ਹੋਵੇਗਾ
10 ਮੈਂ, ਵੇਖੋ, ਮਿਸਪਾਹ ਵਿੱਚ ਵੱਸਦਾ ਹਾਂ ਭਈ ਓਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈਂ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆਂ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸਾਂ ਆਪਣੇ ਕਬਜ਼ੇ ਵਿੱਚ ਕਰ ਲਏ ਹਨ
11 ਜਦ ਸਾਰੇ ਯਹੂਦੀਆਂ ਨੇ ਵੀ ਜਿਹੜੇ ਮੋਆਬ ਵਿੱਚ ਅਤੇ ਅੰਮੋਨੀਆਂ ਦੇ ਵਿੱਚ ਅਤੇ ਅਰਾਮ ਵਿੱਚ ਸਨ ਅਤੇ ਜਿਹੜੇ ਸਾਰੇ ਦੇਸਾਂ ਵਿੱਚ ਸਨ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਵਿੱਚ ਕੁਝ ਬਕੀਆ ਛੱਡ ਦਿੱਤਾ ਹੈ ਅਤੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਓਹਨਾਂ ਉੱਤੇ ਹਾਕਮ ਥਾਪਿਆ ਹੈ
12 ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ ਓਹ ਧੱਕੇ ਗਏ ਸਨ ਮੁੜੇ ਅਤੇ ਓਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਓਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।।
13 ਤਾਂ ਕਾਰੇਅਹ ਦਾ ਪੁੱਤ੍ਰ ਯੋਹਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ
14 ਅਤੇ ਉਹ ਨੂੰ ਆਖਿਆ, ਕੀ ਤੈਂ ਸੱਚ ਮੁੱਚ ਜਾਣ ਲਿਆ ਹੈ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੂੰ ਘੱਲਿਆ ਹੈ ਭਈ ਤੈਨੂੰ ਜਾਨੋਂ ਮਾਰ ਦੇਵੇ? ਪਰ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਉਨ੍ਹਾਂ ਨੂੰ ਯਕੀਨ ਨਾ ਕੀਤਾ
15 ਤਾਂ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੇ ਗਦਲਯਾਹ ਨੂੰ ਮਿਸਪਾਹ ਵਿੱਚ ਪੜਦੇ ਨਾਲ ਆਖਿਆ ਕਿ ਮੈਨੂੰ ਜ਼ਰਾ ਜਾਣ ਦਿਓ, ਕਿ ਮੈਂ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੂੰ ਮਾਰ ਦਿਆਂ। ਏਸ ਨੂੰ ਕੋਈ ਨਾ ਜਾਣੇਗਾ। ਉਹ ਤੁਹਾਨੂੰ ਕਿਉਂ ਜਾਨੋਂ ਮਾਰੇ ਭਈ ਸਾਰੇ ਯਹੂਦੀ ਜਿਹੜੇ ਤੁਹਾਡੇ ਕੋਲ ਇਕੱਠੇ ਹੋਏ ਹਨ ਖੇਰੂੰ ਖੇਰੂੰ ਹੋ ਜਾਣ ਅਤੇ ਯਹੂਦਾਹ ਦਾ ਬਕੀਆ ਮਿਟ ਜਾਵੇ?
16 ਤਾਂ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੇ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੂੰ ਆਖਿਆ ਕਿ ਤੂੰ ਏਹ ਕੰਮ ਨਾ ਕਰ ਕਿਉਂ ਜੋ ਤੂੰ ਇਸ਼ਮਾਏਲ ਦੇ ਵਿਖੇ ਝੂਠ ਬੋਲਦਾ ਹੈਂ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×