Bible Versions
Bible Books

Psalms 87 (PAV) Punjabi Old BSI Version

1 ਉਹ ਦੀ ਨੀਂਹ ਪਵਿੱਤਰ ਪਹਾੜ ਵਿੱਚ ਹੈ।
2 ਯਹੋਵਾਹ ਯਾਕੂਬ ਦੇ ਸਾਰੇ ਡੇਹਰਿਆਂ ਨਾਲੋਂ, ਸੀਯੋਨ ਦੇ ਫਾਟਕਾਂ ਨਾਲ ਪ੍ਰੇਮ ਰੱਖਦਾ ਹੈ।
3 ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ।।ਸਲਹ।।
4 ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਭਈ ਇਹ ਉੱਥੇ ਜੰਮਿਆਂ ਸੀ।
5 ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ।
6 ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਏਹ ਵੀ ਉੱਥੇ ਜੰਮਿਆਂ ।। ਸਲਹ।।
7 ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×