Bible Versions
Bible Books

Ezekiel 26 (PAV) Punjabi Old BSI Version

1 ਯਾਰਵੇਂ ਵਰ੍ਹੇ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 ਹੇ ਆਦਮੀ ਦੇ ਪੁੱਤ੍ਰ, ਏਸ ਲਈ ਕਿ ਸੂਰ ਨੇ ਯਰੂਸ਼ਲਮ ਉੱਤੇ ਅਹਾ ਹਾ ਆਖਿਆ, ਉਹ ਲੋਕਾਂ ਦਾ ਦਰਵੱਜਾ ਭੰਨ ਦਿੱਤਾ ਗਿਆ ਹੈ! ਹੁਣ ਉਹ ਮੇਰੇ ਵੱਲ ਮੁੜੇਗੀ। ਹੁਣ ਉਹ ਦੇ ਨਾਸ ਹੋਣ ਨਾਲ ਮੈਂ ਭਰਪੂਰ ਹੋਵਾਂਗਾ
3 ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਹੇ ਸੂਰ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਦਾਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ
4 ਅਤੇ ਓਹ ਸੂਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਉਹ ਦੇ ਬੁਰਜਾਂ ਨੂੰ ਤੋੜ ਦੇਣਗੇ ਅਤੇ ਮੈਂ ਉਹ ਦੀ ਮਿੱਟੀ ਤੀਕਰ ਖੁਰਚ ਸੁੱਟਾਂਗਾ ਅਤੇ ਉਹ ਨੂੰ ਨੰਗੀ ਚਟਾਨ ਬਣਾ ਛੱਡਾਂਗਾ
5 ਉਹ ਸਾਗਰ ਵਿੱਚ ਜਾਲ ਸੁੱਟਣ ਦਾ ਘਾਟ ਹੋਵੇਗਾ ਕਿਉਂ ਜੋ ਮੈਂ ਹੀ ਆਖਿਆ, ਪ੍ਰਭੁ ਯਹੋਵਾਹ ਦਾ ਵਾਕ ਹੈ, ਅਤੇ ਉਹ ਕੌਮਾਂ ਲਈ ਲੁੱਟ ਦਾ ਮਾਲ ਹੋਵੇਗਾ
6 ਅਤੇ ਉਹ ਦੀਆਂ ਧੀਆਂ ਜਿਹੜੀਆਂ ਖੇਤ ਵਿੱਚ ਹਨ ਤਲਵਾਰ ਨਾਲ ਵੱਢੀਆਂ ਜਾਣਗੀਆਂ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
7 ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੂੰ ਜੋ ਪਾਤਸ਼ਾਹਾਂ ਦਾ ਪਾਤਸ਼ਾਹ ਹੈ ਘੋੜਿਆਂ ਅਤੇ ਰਥਾਂ ਤੇ ਅਸਵਾਰਾਂ ਅਤੇ ਲੋਕਾਂ ਦੀ ਬਹੁਤ ਸਾਰੀ ਸਭਾ ਨਾਲ ਉੱਤਰ ਵੱਲੋਂ ਸੂਰ ਉੱਤੇ ਚੜ੍ਹਾ ਲਿਆਵਾਂਗਾ
8 ਉਹ ਤੇਰੀਆਂ ਧੀਆਂ ਨੂੰ ਤਲਵਾਰ ਨਾਲ ਖੇਤ ਵਿੱਚ ਵੱਢੇਗਾ ਅਤੇ ਤੇਰੇ ਆਲੇ ਦੁਆਲੇ ਮੋਰਚੇ ਬੰਨ੍ਹੇਗਾ ਅਤੇ ਤੇਰੇ ਸਾਹਮਣੇ ਦਮਦਮਾ ਬੰਨ੍ਹੇਗਾ ਅਤੇ ਤੇਰੇ ਵਿਰੁੱਧ ਢਾਲ ਚੁੱਕੇਗਾ
9 ਉਹ ਆਪਣੇ ਕਿਲਾਤੋੜ ਜੰਤ੍ਰਾਂ ਨੂੰ ਪੱਕਿਆ ਕਰ ਕੇ ਤੇਰੀਆਂ ਕੰਧਾਂ ਤੇ ਲਾਵੇਗਾ, ਅਤੇ ਆਪਣਿਆਂ ਕੁਹਾੜਿਆਂ ਨਾਲ ਤੇਰੇ ਬੁਰਜਾਂ ਨੂੰ ਢਾਹ ਦੇਵੇਗਾ
10 ਉਹ ਦੇ ਘੋੜਿਆਂ ਦੀ ਬਹੁ-ਗਿਣਤੀ ਦੇ ਕਾਰਨ ਇੰਨੀ ਧੂੜ ਉੱਡੇਗੀ ਕਿ ਤੈਨੂੰ ਲੁਕਾ ਲਵੇਗੀ। ਜਦੋਂ ਉਹ ਤੇਰੇ ਫਾਟਕਾਂ ਵਿੱਚ ਵੜ ਆਵੇਗਾ, ਜਿਦਾਂ ਪਾੜ ਕਰ ਕੇ ਸ਼ਹਿਰ ਵਿੱਚ ਵੜ ਆਉਂਦੇ ਹਨ, ਤਾਂ ਅਸਵਾਰਾਂ, ਰਥਾਂ ਅਤੇ ਗੱਡੀਆਂ ਦੀ ਖੜ ਖੜ ਨਾਲ ਤੇਰੇ ਸ਼ਹਿਰ ਦੀ ਕੰਧ ਹਿੱਲ ਜਾਵੇਗੀ
11 ਉਹ ਆਪਣੇ ਘੋੜਿਆਂ ਦੇ ਸੁੰਮਾਂ ਨਾਲ ਤੇਰੀਆਂ ਸਾਰੀਆਂ ਸੜਕਾਂ ਨੂੰ ਲਿਤਾੜ ਸੁੱਟੇਗਾ ਅਤੇ ਤੇਰੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ ਅਤੇ ਤੇਰੀ ਸ਼ਕਤੀ ਦੇ ਧੰਮ੍ਹ ਧਰਤੀ ਤੇ ਡਿੱਗ ਪੈਣਗੇ
12 ਅਤੇ ਓਹ ਤੇਰੀ ਮਾਇਆ ਲੁੱਟ ਲੈਣਗੇ ਅਤੇ ਤੇਰੇ ਵਪਾਰ ਦੇ ਮਾਲ ਨੂੰ ਲੁੱਟ ਪੁੱਟ ਲੈਣਗੇ ਅਤੇ ਤੇਰੀਆਂ ਸ਼ਹਿਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਤੇਰੇ ਰੰਗ ਮਹਿਲਾਂ ਨੂੰ ਢਾਹ ਦੇਣਗੇ ਅਤੇ ਤੇਰੇ ਪੱਥਰ, ਕਾਠ ਅਤੇ ਤੇਰੀ ਮਿੱਟੀ ਸਾਗਰ ਵਿੱਚ ਸੁੱਟ ਪਾਉਣਗੇ
13 ਅਤੇ ਮੈਂ ਤੇਰੇ ਗਾਉਣ ਦੀ ਅਵਾਜ਼ ਨੂੰ ਬੰਦ ਕਰ ਦਿਆਂਗਾ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਫੇਰ ਸੁਣੀ ਨਾ ਜਾਵੇਗੀ
14 ਅਤੇ ਮੈਂ ਤੈਨੂੰ ਨੰਗੀ ਚਟਾਨ ਬਣਾ ਦਿਆਂਗਾ ਅਤੇ ਤੂੰ ਜਾਲਾਂ ਦੇ ਖਿਲਾਰਨ ਦਾ ਥਾਂ ਬਣੇਂਗਾ ਅਤੇ ਫੇਰ ਤੂੰ ਕਦੇ ਨਾ ਬਣਾਇਆ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।
15 ਪ੍ਰਭੁ ਯਹੋਵਾਹ ਸੂਰ ਨੂੰ ਇਹ ਆਖਦਾ ਹੈ ਕਿ ਜਦੋਂ ਤੇਰੇ ਵਿੱਚ ਵੱਢਾ ਕਟੀ ਦਾ ਕੰਮ ਅਰੰਭ ਹੋਵੇਗਾ ਅਤੇ ਫੱਟੜ ਹਾਹਾ ਕਾਰ ਕਰਦੇ ਹੋਣਗੇ, ਤਾਂ ਕੀ ਟਾਪੂ ਤੇਰੇ ਡਿੱਗਣ ਦੀ ਅਵਾਜ਼ ਨਾਲ ਨਾ ਕਬੰਣਗੇ
16 ਤਦੋਂ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਲਹਿਣਗੇ, ਅਤੇ ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ ਅਤੇ ਆਪਣੇ ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਅਤੇ ਓਹ ਕੰਬਦੇ ਹੋਏ ਧਰਤੀ ਤੇ ਬਹਿਣਗੇ ਅਤੇ ਓਹ ਹਰ ਘੜੀ ਕੰਬਣਗੇ ਅਤੇ ਤੇਰੇ ਕਰਕੇ ਅਸਚਰਜ ਹੋਣਗੇ
17 ਓਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, - ਤੂੰ ਕਿਵੇਂ ਨਾਸ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਉੱਘਾ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ,ਉਹ ਤੇ ਉਹ ਦੇ ਵਸਨੀਕ, ਜਿਨ੍ਹਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ!
18 ਹੁਣ ਟਾਪੂ ਤੇਰੇ ਡਿਗਣ ਦੇ ਦਿਹਾੜੇ ਕੰਬਣਗੇ, ਹਾਂ! ਸਾਗਰ ਦੇ ਸਾਰੇ ਟਾਪੂ ਤੇਰੇ ਜਾਣ ਤੋਂ ਦੁਖੀ ਹੋਣਗੇ।।
19 ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਦੋਂ ਮੈਂ ਤੈਨੂੰ ਉਨ੍ਹਾਂ ਸ਼ਹਿਰਾਂ ਵਾਂਗਰ ਜਿਹੜੇ ਵੱਸਦੇ ਨਹੀਂ ਹਨ, ਉਜਾੜ ਸ਼ਹਿਰ ਬਣਾ ਦਿਆਂਗਾ, ਜਦੋਂ ਮੈਂ ਤੇਰੇ ਉੱਤੇ ਡੂੰਘਿਆਈ ਲਿਆਵਾਂਗਾ, ਜਦੋਂ ਮੈਂ ਤੇਰੇ ਉੱਤੇ ਡੁਘਿਆਈ ਲਿਆਵਾਂ ਅਤੇ ਜਦੋਂ ਬਹੁਤੇ ਪਾਣੀ ਤੈਨੂੰ ਢੱਕ ਲੈਣਗੇ
20 ਤਦ ਮੈਂ ਉਨ੍ਹਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਲਹਿ ਜਾਂਦੇ ਹਨ, ਪਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਲਾਹ ਦਿਆਂਗਾ ਅਤੇ ਉਨ੍ਹਾਂ ਨਾਲ ਜਿਹੜੇ ਪਤਾਲ ਵਿੱਚ ਲਹਿ ਜਾਂਦੇ ਹਨ ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦੀਆਂ ਦੀ ਧਰਤੀ ਵਿੱਚ ਪਰਤਾਪ ਦਿਆਂਗਾ
21 ਮੈਂ ਤੈਨੂੰ ਭਿਆਣਕ ਬਣਾਵਾਂਗਾ ਅਤੇ ਤੂੰ ਨਾ ਹੋਵੇਂਗਾ। ਭਾਵੇਂ ਤੇਰੀ ਭਾਲ ਕੀਤੀ ਜਾਵੇ, ਤੂੰ ਕਿੱਧਰ ਸਦਾ ਤੀਕਰ ਨਾ ਲੱਭੇਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×