Bible Versions
Bible Books

Hebrews 13 (PAV) Punjabi Old BSI Version

1 ਭਰੱਪਣ ਦਾ ਪ੍ਰੇਮ ਬਣਿਆ ਰਹੇ
2 ਪਰਾਹੁਣਚਾਰੀ ਕਰਨੀ ਨਾ ਭੁੱਲਿਓ ਕਿਉ ਜੋ ਇਹ ਕਰ ਕੇ ਕਿੰਨਿਆ ਨੇ ਦੂਤਾਂ ਨੂੰ ਬਿਨ ਪਛਾਣੇ ਘਰ ਉਤਾਰਿਆ ਹੈ
3 ਬੰਧੂਆਂ ਨੂੰ ਇਉਂ ਚੇਤੇ ਰੱਖੋ ਭਈ ਜਾਣੋ ਤੁਸੀਂ ਓਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਓਹਨਾਂ ਨੂੰ ਜਿਹੜੇ ਜਬਰੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ
4 ਵਿਆਹ ਕਰਨਾ ਸਭਨਾਂ ਵਿੱਚ ਆਦਰ ਜੋਗ ਗਿਣਿਆ ਜਾਵੇ ਅਤੇ ਵਿਛਾਉਣਾ ਬੇਦਾਗ ਰਹੇ ਕਿਉਂ ਜੋ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਉਂ ਕਰੇਗਾ
5 ਤੁਸੀਂ ਮਾਇਆ ਦੇ ਲੋਭ ਤੋਂ ਰਹਿਤ ਰਹੋ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸੰਤੋਂਖ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ
6 ਇਸ ਕਰਕੇ ਅਸੀਂ ਹੌਸਲੇ ਨਾਲ ਆਖਦੇ ਹਾਂ, - ਪ੍ਰਭੁ ਮੇਰਾ ਸਹਾਈ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰੇਗਾॽ।।
7 ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਓਹਨਾਂ ਦੀ ਚਾਲ ਦੇ ਓੜਕ ਵੱਲ ਧਿਆਨ ਕਰ ਕੇ ਓਹਨਾਂ ਦੀ ਨਿਹਚਾ ਦੀ ਰੀਸ ਕਰੋ
8 ਯਿਸੂ ਮਸੀਹ ਕੱਲ ਅਤੇ ਅੱਜ ਅਤੇ ਜੁੱਗੋ ਜੁੱਗ ਇੱਕੋ ਜਿਹਾ ਹੈ
9 ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂ ਨਾਲ ਭਰਮਾਏ ਨਾ ਜਾਓ ਕਿਉ ਜੋ ਚੰਗਾ ਇਹ ਹੈ ਭਈ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ
10 ਸਾਡੀ ਤਾਂ ਇੱਕ ਜਗਵੇਦੀ ਹੈ ਜਿਸ ਉੱਤੋਂ ਡੇਹਰੇ ਦੇ ਸੇਵਕਾਂ ਨੂੰ ਖਾਣ ਦਾ ਹੱਕ ਨਹੀਂ
11 ਕਿਉਂਕਿ ਜਿਨ੍ਹਾਂ ਪਸੂਆਂ ਦਾ ਲਹੂ ਪਰਧਾਨ ਜਾਜਕ ਪਵਿੱਤਰ ਅਸਥਾਨ ਵਿੱਚ ਪਾਪ ਨਮਿੱਤ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ
12 ਇਸ ਲਈ ਯਿਸੂ ਨੇ ਵੀ ਭਈ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ ਫਾਟਕੋਂ ਬਾਹਰ ਦੁੱਖ ਝੱਲਿਆ
13 ਸੋ ਆਓ, ਅਸੀਂ ਓਹ ਦੇ ਨਮਿੱਤ ਨਿੰਦਿਆ ਸਹਿੰਦੇ ਡੇਰਿਓਂ ਬਾਹਰ ਉਹ ਦੇ ਕੋਲ ਚੱਲੀਏ
14 ਕਿਉਂ ਜੋ ਸਾਡਾ ਇੱਥੋ ਕੋਈ ਇਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ
15 ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁੱਲਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ
16 ਪਰ ਭਲਾ ਕਰਨੋਂ ਅਤੇ ਪਰਉਪਕਾਰ ਕਰਨੋਂ ਨਾ ਭੁੱਲਿਓ ਕਿਉਂਕਿ ਅਜੇਹਿਆਂ ਬਲੀਦਾਨਾਂ ਤੋਂ ਪਰਮੇਸ਼ੁਰ ਪਰਸੰਨ ਹੁੰਦਾ ਹੈ
17 ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਓਹਨਾਂ ਦੇ ਅਧੀਨ ਰਹੋ ਕਿਉਂ ਜੋ ਓਹ ਉਨ੍ਹਾਂ ਵਾਂਙੁ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਭਈ ਓਹ ਇਹ ਕੰਮ ਅਨੰਦ ਨਾਲ ਕਰਨ, ਨਾ ਹਾਉਕੇ ਭਰ ਭਰ ਕੇ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ ।।
18 ਸਾਡੇ ਲਈ ਪ੍ਰਾਰਥਨਾ ਕਰੋ ਕਿਉਂ ਜੋ ਸਾਨੂੰ ਨਿਹਚਾ ਹੈ ਭਈ ਸਾਡਾ ਅੰਤਹਕਰਨ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ
19 ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਭਈ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਵਾਂ।।
20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੁ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉਠਾ ਲਿਆਇਆ
21 ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਭਈ ਤੁਸੀਂ ਉਹ ਦੀ ਇੱਛਿਆ ਨੂੰ ਪੂਰਿਆਂ ਕਰੋ ਅਤੇ ਜੋ ਕੁਝ ਉਹ ਨੂੰ ਭਾਉਂਦਾ ਹੈ ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਰਾਹੀਂ ਕਰੇ ਜਿਹ ਦੀ ਵਡਿਆਈ ਜੁੱਗੋ ਜੁੱਗ ਹੋਵੇ!।। ਆਮੀਨ।।
22 ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਏਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ ਕਿਉਂ ਜੋ ਮੈਂ ਥੋੜੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ
23 ਤੁਹਾਨੂੰ ਮਲੂਮ ਹੋਵੇ ਭਈ ਸਾਡਾ ਭਰਾ ਤਿਮੋਥਿਉਸ ਕੈਦੋਂ ਛੁੱਟ ਗਿਆ ਜੇ ਉਹ ਛੇਤੀ ਆਇਆ ਤਾਂ ਮੈਂ ਉਹ ਦੇ ਨਾਲ ਆਣ ਕੇ ਤੁਹਾਡਾ ਦਰਸ਼ਣ ਕਰਾਂਗਾ।।
24 ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁਖ ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਓਹ ਤੁਹਾਡੀ ਸੁਖ ਸਾਂਦ ਪੁੱਛਦੇ ਹਨ।।
25 ਤੁਸਾਂ ਸਭਨਾਂ ਉੱਤੇ ਕਿਰਪਾ ਹੁੰਦੀ ਰਹੇ।। ਆਮੀਨ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×