Bible Versions
Bible Books

Jeremiah 39 (PAV) Punjabi Old BSI Version

1 ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੇ ਨੌਵੇਂ ਵਰ੍ਹੇ ਦੇ ਦੱਸਵੇਂ ਮਹੀਨੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਅਤੇ ਉਹ ਦੀ ਸਾਰੀ ਫੌਜ ਨੇ ਚੜ੍ਹਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ
2 ਸਿਦਕੀਯਾਹ ਦੇ ਗਿਆਰਵੇਂ ਵਰ੍ਹੇ ਦੇ ਚੌਥੇ ਮਹੀਨੇ ਦੀ ਨੌਵੀਂ ਤਰੀਕ ਨੂੰ ਸ਼ਹਿਰ ਦੀ ਸਫੀਲ ਵਿੱਚ ਮੋਘ ਹੋ ਗਿਆ
3 ਤਾਂ ਬਾਬਲ ਦੇ ਪਾਤਸ਼ਾਹ ਦੇ ਸਾਰੇ ਸਰਦਾਰ ਅੰਦਰ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ- ਨਬੂ ਸਰਸਕੀਮ, ਖੁਸਰਿਆਂ ਦਾ ਚੌਧਰੀ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਪਾਤਸ਼ਾਹ ਦੇ ਬਾਕੀ ਦੇ ਸਾਰੇ ਸਰਦਾਰ
4 ਤਾਂ ਐਉਂ ਹੋਇਆ ਕਿ ਜਦ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੇ ਅਤੇ ਸਾਰਿਆਂ ਜੋਧਿਆਂ ਨੇ ਓਹਨਾਂ ਨੂੰ ਵੇਖਿਆ ਤਾਂ ਓਹ ਨੱਠ ਗਏ ਅਤੇ ਰਾਤ ਨੂੰ ਪਾਤਸ਼ਾਹੀ ਬਾਗ ਦੇ ਰਾਹ ਥਾਣੀ ਉਸ ਫਾਟਕ ਤੋਂ ਜਿਹੜਾ ਦੋਂਹੁ ਕੰਧਾਂ ਦੇ ਵਿਚਕਾਰ ਹੈ ਨਿੱਕਲ ਗਏ ਅਤੇ ਅਰਾਬਾਹ ਦੇ ਰਾਹ ਪੈ ਗਏ
5 ਕਸਦੀਆਂ ਦੀ ਫੌਜ ਨੇ ਓਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮਦਾਨ ਵਿੱਚ ਫੜ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ
6 ਬਾਬਲ ਦੇ ਪਾਤਸ਼ਾਹ ਨੇ ਸਿਦਕੀਯਾਹ ਦੇ ਪੁੱਤ੍ਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ
7 ਉਸ ਸਿਦਕੀਯਾਹ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਕੇ ਬਾਬਲ ਨੂੰ ਲੈ ਗਿਆ
8 ਕਸਦੀਆਂ ਨੇ ਪਾਤਸ਼ਾਹ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਸੁੱਟੇ ਅਤੇ ਯਰੂਸ਼ਲਮ ਦੀਆਂ ਕੰਧਾਂ ਢਾਹ ਦਿੱਤੀਆਂ
9 ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਓਹਨਾਂ ਨੂੰ ਜਿਹੜੇ ਉਹ ਦੀ ਵੱਲ ਚੱਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜਲਾਦਾਂ ਦਾ ਕਪਤਾਨ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ
10 ਅਤੇ ਲੋਕਾਂ ਵਿੱਚੋਂ ਗਰੀਬ ਜਿਨ੍ਹਾਂ ਕੋਲ ਕੁੱਝ ਨਹੀਂ ਸੀ ਨਬੂਜ਼ਰਦਾਨ ਜਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉੱਸੇ ਦਿਨ ਉਹ ਨੇ ਓਹਨਾਂ ਨੂੰ ਅਗੂੰਰਾਂ ਦੇ ਬਾਗ ਅਤੇ ਖੇਤ ਦਿੱਤੇ।।
11 ਤਾਂ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਨਬੂਜ਼ਰਦਾਨ ਜਲਾਦਾਂ ਦੇ ਕਪਤਾਨ ਦੇ ਰਾਹੀਂ ਯਿਰਮਿਯਾਹ ਦੇ ਵਿਖੇ ਹੁਕਮ ਦਿੱਤਾ ਕਿ
12 ਉਹ ਨੂੰ ਲੈ ਅਤੇ ਉਹ ਦੇ ਉੱਤੇ ਤੇਰੀ ਨਿਗਾਹ ਰਹੇ। ਉਹ ਦੇ ਨਾਲ ਕੋਈ ਬੁਰਿਆਈ ਨਾ ਕਰ ਪਰ ਜਿਵੇਂ ਉਹ ਤੈਨੂੰ ਬੋਲੇ ਉਹ ਦੇ ਨਾਲ ਤਿਵੇਂ ਹੀ ਕਰ
13 ਸੋ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬਸ਼ਜ਼ਬਾਜ਼ ਅਤੇ ਨੇਰਗਲ-ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬਲ ਦੇ ਪਾਤਸ਼ਾਹ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ
14 ਅਤੇ ਮਨੁੱਖ ਘੱਲ ਕੇ ਓਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਦੇ ਹਵਾਲੇ ਕੀਤਾ। ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆ ਰਿਹਾ।।
15 ਤਾਂ ਯਿਰਮਿਯਾਹ ਕੋਲ ਯਹੋਵਾਹ ਦਾ ਬਚਨ ਆਇਆ ਜਦ ਉਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਬੰਦ ਸੀ ਕਿ
16 ਜਾਹ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਵੇਖ, ਮੇਰੀਆਂ ਗੱਲਾਂ ਏਸ ਸ਼ਹਿਰ ਦੇ ਵਿਖੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਓਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ
17 ਉਸ ਦਿਨ ਮੈਂ ਤੈਨੂੰ ਛੱਡ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਤੂੰ ਓਹਨਾਂ ਮਨੁੱਖਾਂ ਦੇ ਹੱਥ ਵਿੱਚ ਨਾ ਦਿੱਤਾ ਜਾਵੇਂਗਾ ਜਿਨ੍ਹਾਂ ਦੇ ਅੱਗੇ ਤੂੰ ਭੈ ਖਾਂਦਾ ਹੈਂ
18 ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਗਾ ਸੱਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੈਂ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×