Bible Versions
Bible Books

Proverbs 15 (PAV) Punjabi Old BSI Version

1 ਨਰਮ ਜਵਾਬ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬੋਲ ਕ੍ਰੋਧ ਨੂੰ ਭੜਕਾਉਂਦਾ ਹੈ।
2 ਬੁੱਧਵਾਨ ਦੀ ਜੀਭ ਗਿਆਨ ਦਾ ਠੀਕ ਬਖਾਨ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬੱਸ ਮੂਰਖਤਾਈ ਉੱਛਲਦੀ ਹੈ।
3 ਯਹੋਵਾਹ ਦੀਆਂ ਅੱਖਾਂ ਸਭਨੀਂ ਥਾਈਂ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।
4 ਸਿਹਤ ਦੇਣ ਵਾਲੀ ਰਸਨਾ ਜੀਉਣ ਦਾ ਬਿਰਛ ਹੈ, ਪਰ ਉਹ ਦੇ ਵਿੱਚ ਆਕੀਪੁਣਾ ਆਤਮਾ ਦਾ ਤੋਂੜਨਾ ਹੈ।
5 ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜ ਨੂੰ ਮੰਨਦਾ ਹੈ ਉਹ ਸਿਆਣਾ ਹੈ।
6 ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਖੱਟੀ ਨਾਲ ਕਸ਼ਟ ਹੁੰਦਾ ਹੈ।
7 ਬੁੱਧਵਾਨ ਦੇ ਬੁੱਲ੍ਹ ਗਿਆਨ ਨੂੰ ਖਿਲਾਰਦੇ ਹਨ, ਪਰ ਮੂਰਖਾਂ ਦਾ ਮਨ ਇਉਂ ਨਹੀਂ ਕਰਦਾ।
8 ਦੁਸ਼ਟ ਦੀ ਭੇਟ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਪਰਸੰਨ ਹੁੰਦਾ ਹੈ।
9 ਦੁਸ਼ਟ ਦੀ ਚਾਲ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
10 ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜ ਮਿਲਦੀ ਹੈ, ਅਤੇ ਸਮਝੋਤੀ ਨੂੰ ਬੁਰਾ ਜਾਣਨ ਵਾਲਾ ਮਰੇਗਾ।
11 ਪਤਾਲ ਅਤੇ ਵਿਨਾਸ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸੀਆਂ ਦੇ ਮਨ ਕਿੱਕਰ ਨਾ ਹੋਣਗੇॽ
12 ਮਖੌਲੀਆ ਤਾੜ ਨੂੰ ਪਸੰਦ ਨਹੀਂ ਕਰਦਾ, ਤੇ ਨਾ ਹੀ ਉਹ ਬੁੱਧਵਾਨਾਂ ਕੋਲ ਜਾਂਦਾ ਹੈ।
13 ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ ਹੁੰਦਾ ਹੈ
14 ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਦਾ ਮੂੰਹ ਮੂਰਖਤਾਈ ਚਰਦਾ ਹੈ।
15 ਮਸਕੀਨ ਦੇ ਸੱਭੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਦਿਲ ਵਾਲਾ ਸਦਾ ਦਾਉਤਾਂ ਉਡਾਉਂਦਾ ਹੈ।
16 ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈ ਨਾਲ ਹੋਵੇ, ਉਹ ਵੱਡੇ ਖ਼ਜ਼ਾਨੇ ਨਾਲੋਂ ਚੰਗਾ ਹੈ ਜਿੱਥੇ ਨਾਲ ਘਬਰਾਹਟ ਹੋਵੋ।
17 ਸਾਗ ਪੱਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
18 ਕ੍ਰੋਧੀ ਛੇੜ ਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।
19 ਆਲਸੀ ਦਾ ਰਾਹ ਕੰਡੀਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਸ਼ਾਹ ਰਾਹ ਹੈ।
20 ਬੁੱਧਵਾਨ ਪੁੱਤ੍ਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
21 ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।
22 ਜੇ ਸਲਾਹ ਨਾ ਮਿਲੇ ਤਾਂ ਪਰੋਜਨ ਰੁੱਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤ ਹੋਣ ਤਾ ਓਹ ਕਾਇਮ ਹੋ ਜਾਂਦੇ ਹਨ।
23 ਮਨੁੱਖ ਆਪਣੇ ਮੂੰਹ ਦੇ ਉੱਤੇ ਤੋਂ ਪਰੰਸਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ!
24 ਸਿਆਣੇ ਦੇ ਲਈ ਜੀਉਣ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।
25 ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆਂ ਨੂੰ ਕਾਇਮ ਕਰਦਾ ਹੈ।
26 ਬੁਰਿਆਰ ਦੇ ਖਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸੁੱਧ ਹਨ।
27 ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
28 ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂਹੋਂ ਬੁਰੀਆਂ ਗੱਪਾਂ ਉੱਛਲਦੀਆਂ ਹਨ।
29 ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾ ਸੁਣਦਾ ਹੈ।
30 ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।
31 ਜਿਹੜਾ ਜੀਉਣ ਦਾਇਕ ਤਾੜ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।
32 ਸਿੱਖਿਆ ਨੂੰ ਰੱਦ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।
33 ਯਹੋਵਾਹ ਦਾ ਭੈ ਬੁੱਧ ਦੀ ਸਿੱਖਿਆ ਹੈ, ਅਤੇ ਮਹਿਮਾ ਤੋਂ ਪਹਿਲਾਂ ਅਧੀਨਗੀ ਹੁੰਦੀ ਹੈ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×