Bible Versions
Bible Books

Psalms 113 (PAV) Punjabi Old BSI Version

1 ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!
2 ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪ ਕਾਲ ਤੀਕੁਰ!
3 ਸੂਰਜ ਦੇ ਚੜ੍ਹਨ ਤੋਂ ਉਹ ਦੇ ਲਹਿਣ ਤੀਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
4 ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
5 ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈॽ ਜਿਹੜਾ ਉਚਿਆਈ ਤੇ ਵੱਸਦਾ ਹੈ,
6 ਜਿਹੜਾ ਆਪਣੇ ਆਪ ਨੂੰ ਨੀਵੀਆਂ ਕਰਦਾ ਹੈ, ਭਈ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
7 ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
8 ਭਈ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ।
9 ਉਹ ਬੇਉਲਾਦ ਤੀਵੀਂ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×