Bible Versions
Bible Books

Psalms 121 (PAV) Punjabi Old BSI Version

1 ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀॽ
2 ਮੇਰੀ ਸਹਾਇਤਾ ਯਹੋਵਾਹ ਤੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
3 ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖਾ ਨਾ ਉਂਘਲਾਵੇਗਾ,
4 ਵੇਖ, ਇਸਰਾਏਲ ਦਾ ਰਾਖਾ ਨਾ ਉਂਘਲਾਵੇਗਾ ਨਾ ਸੌਵੇਂਗਾ!
5 ਯਹੋਵਾਹ ਤੇਰਾ ਰਾਖਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।
6 ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ।
7 ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਛਿਆ ਕਰੇਗਾ, ਉਹ ਤੇਰੀ ਜਾਨ ਦੀ ਰੱਛਿਆ ਕਰੇਗਾ।
8 ਯਹੋਵਾਹ ਤੇਰੇ ਅੰਦਰ ਬਾਹਰ ਆਉਣ ਜਾਣ ਦੀ ਹੁਣ ਤੋਂ ਲੈ ਕੇ ਸਦੀਪ ਕਾਲ ਤੀਕ ਰੱਛਿਆ ਕਰੇਗਾ!।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×