Bible Versions
Bible Books

Psalms 129 (PAV) Punjabi Old BSI Version

1 ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ ਇਸਰਾਏਲ ਇਉਂ ਆਖੇ, -
2 ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ, ਪਰ ਓਹ ਮੇਰੇ ਉੱਤੇ ਛਾ ਨਾ ਸੱਕੇ!
3 ਹਾਲੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮ੍ਹੇ ਲੰਮੇ ਸਿਆੜ ਮਾਰੇ!
4 ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦਿਆਂ ਰੱਸਿਆਂ ਨੂੰ ਕੱਟ ਸੁੱਟਿਆ।।
5 ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਓਹ ਲੱਜਿਆਵਾਨ ਹੋ ਕੇ ਪਛਾੜੇ ਜਾਣ!
6 ਓਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਪੱਕਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,
7 ਜਿਹ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,
8 ਅਤੇ ਲੰਘਣ ਵਾਲੇ ਨਹੀਂ ਆਖਦੇ, ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×