Bible Versions
Bible Books

Psalms 47 (PAV) Punjabi Old BSI Version

1 ਹੇ ਸਭ ਲੋਕੋ, ਤਾਲੀਆਂ ਵਜਾਓ, ਜੈ ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਦੇ ਲਈ ਲਲਕਾਰੋ,
2 ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਣਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
3 ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਦੇ ਹੇਠ ਕਰ ਦਿੰਦਾ ਹੈ।
4 ਉਹ ਸਾਡੇ ਲਈ ਸਾਡੇ ਅਧਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ ।। ਸਲਹ।।
5 ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
6 ਪਰਮੇਸ਼ੁਰ ਦਾ ਕੀਰਤਨ ਕਰੋ, ਕੀਰਤਨ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
7 ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਨ ਨਾਲ ਕੀਰਤਨ ਕਰੋ!
8 ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।
9 ਉੱਮਤਾਂ ਦੇ ਪਤਵੰਤ ਇਕੱਠੇ ਹੋਏ ਹਨ, ਭਈ ਓਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×