Bible Versions
Bible Books

Psalms 54 (PAV) Punjabi Old BSI Version

1 ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਉਂ ਕਰ!
2 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,
3 ਕਿਉਂ ਜੋ ਓਪਰੇ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ ।। ਸਲਹ।।
4 ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੁ ਮੇਰੀ ਜਾਨ ਦੇ ਸਮ੍ਹਾਲੂਆਂ ਵਿੱਚੋਂ ਹੈ।
5 ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, - ਆਪਣੀ ਸੱਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇਹ!
6 ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ।
7 ਉਹ ਨੇ ਤਾਂ ਸਾਰੇ ਦੁਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×