Bible Versions
Bible Books

Psalms 61 (PAV) Punjabi Old BSI Version

1 ਹੇ ਪਰਮੇਸ਼ੁਰ, ਮੇਰਾ ਚਿੱਲਾਉਣਾ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇਹ!
2 ਮੈਂ ਆਪਣੇ ਮਨ ਦੇ ਨਢਾਲ ਹੋਣ ਵਿੱਚ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
3 ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈ।
4 ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ ।। ਸਲਹ।।
5 ਹੇ ਪਰਮੇਸ਼ੁਰ ਤੈਂ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੈਂ ਆਪਣੇ ਨਾਮ ਦਾ ਭੈ ਮੰਨਣ ਵਾਲਿਆਂ ਦਾ ਅਧਕਾਰ ਮੈਨੂੰ ਦਿੱਤਾ ਹੈ।
6 ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓ ਪੀੜ੍ਹੀ ਹੋਣਗੇ।
7 ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੀਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਭਈ ਓਹ ਉਸ ਦੀ ਰੱਛਿਆ ਕਰਨ।
8 ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਭਈ ਮੈਂ ਨਿਤਾ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×