Bible Versions
Bible Books

Psalms 72 (PAV) Punjabi Old BSI Version

1 ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਉਂ, ਅਤੇ ਪਾਤਸ਼ਾਹ ਦੇ ਪੁੱਤ੍ਰ ਨੂੰ ਆਪਣਾ ਧਰਮ ਬਖ਼ਸ਼ ਦੇਹ।
2 ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ ਨਾਲ ਤੇਰੇ ਮਸਕੀਨਾਂ ਦਾ ਨਿਆਉਂ ਕਰੇਗਾ।
3 ਪਹਾੜ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਸੁਖ ਲਿਆਉਣਗੇ
4 ਉਹ ਪਰਜਾ ਦੇ ਮਸਕੀਨਾਂ ਦਾ ਨਿਆਉਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਫੇਹਵੇਗਾ।
5 ਜਿੰਨਾ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਓਹ ਪੀੜ੍ਹੀਓ ਪੀੜ੍ਹੀ ਤੇਰਾ ਭੈ ਮੰਨਦੇ ਰਹਿਣਗੇ।
6 ਉਹ ਦਾ ਉਤਰਨਾ ਵਰਖਾ ਦੀ ਨਿਆਈਂ ਹੋਵੇਗਾ ਜਿਹੜੀ ਘਾਹ ਦੇ ਵੱਢ ਉੱਤੇ ਪਵੇ, ਅਤੇ ਝੜੀਆਂ ਦੀ ਨਿਆਈਂ ਜੋ ਧਰਤੀ ਨੂੰ ਸਿੰਜਦੀਆਂ ਹਨ।
7 ਉਹ ਦੇ ਦਿਨੀਂ ਧਰਮੀ ਲਹਿ ਲਹਾਉਣਗੇ, ਅਤੇ ਜਿੰਨਾ ਚਿਰ ਚੰਦਰਮਾ ਜਾਂਦਾ ਨਾ ਰਹੇ ਬਾਹਲਾ ਸੁਖ ਹੋਵੇਗਾ।
8 ਉਹ ਸਮੁੰਦਰੋਂ ਲੈ ਕੇ ਸਮੁੰਦਰ ਤੀਕ ਅਤੇ ਦਰਿਆ ਤੋਂ ਲੈ ਕੇ ਧਰਤੀ ਦੇ ਬੰਨੇ ਤੀਕ ਰਾਜ ਕਰੇਗਾ।
9 ਜੰਗਲ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖ਼ਾਕ ਚੱਟਣਗੇ!
10 ਤਰਸ਼ੀਸ਼ ਅਰ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,
11 ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ।
12 ਉਹ ਤਾਂ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਤੇ ਅਨਾਥ ਨੂੰ ਬਚਾਵੇਗਾ।
13 ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ।
14 ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਨਿਸਤਾਰਾ ਦੇਵੇਗਾ, ਅਤੇ ਉਨ੍ਹਾਂ ਦਾ ਲਹੂ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,
15 ਅਤੇ ਉਹ ਜੀਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।
16 ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਙੁ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਙੁ ਲਹਿ ਲਹਾਉਣ!
17 ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।।
18 ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ ਦੇ ਕੰਮ ਕਰਦਾ ਹੈ,
19 ਅਤੇ ਉਹ ਦਾ ਤੇਜਵਾਨ ਨਾਮ ਸਦਾ ਤੀਕੁਰ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!।। ਯੱਸੀ ਦੇ ਪੁੱਤ੍ਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×