Bible Versions
Bible Books

Revelation 12 (PAV) Punjabi Old BSI Version

1 ਅਕਾਸ਼ ਉੱਤੇ ਇੱਕ ਵੱਡਾ ਨਿਸ਼ਾਨ ਦਿੱਸਿਆ ਅਰਥਾਤ ਇੱਕ ਇਸਤ੍ਰੀ ਜਿਹੜੀ ਸੂਰਜ ਪਹਿਨੀ ਹੋਈ ਸੀ ਅਤੇ ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ
2 ਉਹ ਗਰਭਵੰਤੀ ਸੀ ਅਤੇ ਜਣਨ ਦੇ ਦੁਖ ਅਤੇ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ
3 ਅਤੇ ਅਕਾਸ਼ ਉੱਤੋਂ ਇੱਕ ਹੋਰ ਨਿਸ਼ਾਨ ਦਿੱਸਿਆ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਅਤੇ ਉਹ ਦਿਆਂ ਸਿਰਾਂ ਉੱਤੇ ਸੱਤ ਮੁਕਟ
4 ਅਤੇ ਉਹ ਦੀ ਪੂਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਵਲ੍ਹੇਟ ਕੇ ਖਿੱਚਿਆ ਅਤੇ ਓਹਨਾਂ ਨੂੰ ਧਰਤੀ ਉੱਤੇ ਦੇ ਮਾਰਿਆ, ਅਤੇ ਉਹ ਅਜਗਰ ਓਸ ਇਸਤ੍ਰੀ ਦੇ ਅੱਗੇ ਜਿਹੜੀ ਜਣਨ ਲੱਗੀ ਸੀ ਜਾ ਖਲੋਤਾ ਭਈ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਭੱਛ ਲਵੇ
5 ਉਹ ਇੱਕ ਪੁੱਤ੍ਰ ਇਕ ਨਰ ਬਾਲ ਜਣੀ ਜਿਹ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ
6 ਅਤੇ ਉਹ ਇਸਤ੍ਰੀ ਉਜਾੜ ਵਿੱਚ ਨੱਸ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਭਈ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਪਿਰਤਪਾਲ ਹੋਵੇ ।।
7 ਫੇਰ ਸੁਰਗ ਵਿੱਚ ਜੁੱਧ ਹੋਇਆ ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ ਅਤੇ ਅਜਗਰ ਲੜਿਆ ਨਾਲੇ ਉਹ ਦੇ ਦੂਤ
8 ਪਰ ਏਹ ਪਰਬਲ ਨਾ ਹੋਏ ਅਤੇ ਨਾ ਸੁਰਗ ਵਿੱਚ ਏਹਨਾਂ ਨੂੰ ਥਾਂ ਫੇਰ ਮਿਲਿਆ
9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਹੜਾ ਇਬਲੀਸ ਅਤੇ ਸ਼ਤਾਨ ਕਰਕੇ ਸਦਾਉਂਦਾ ਹੈ ਜੋ ਸਾਰੇ ਜਗਤ ਨੂੰ ਭਰਮਾਉਂਦਾ ਹੈ ਧਰਤੀ ਉੱਤੇ ਸੁੱਟਿਆ ਗਿਆ ਅਤੇ ਉਹ ਦੇ ਦੂਤ ਉਹ ਦੇ ਨਾਲ ਸੁੱਟੇ ਗਏ
10 ਅਤੇ ਮੈਂ ਇੱਕ ਵੱਡੀ ਅਵਾਜ਼ ਸੁਰਗ ਵਿੱਚ ਇਹ ਆਖਦੇ ਸੁਣੀ ਭਈ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ ਅਤੇ ਸਮਰੱਥਾ ਅਤੇ ਰਾਜ ਅਤੇ ਉਹ ਦੇ ਮਸੀਹ ਦਾ ਇੱਖ਼ਤਿਆਰ ਹੋ ਗਿਆ ਕਿਉਂ ਜੋ ਸਾਡੇ ਭਰਾਵਾਂ ਨੂੰ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਓਹਨਾਂ ਉੱਤੇ ਰਾਤ ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!
11 ਅਤੇ ਓਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਸਾਖੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੀਕ ਆਪਣੀ ਜਾਨ ਨੂੰ ਪਿਆਰਾ ਨਾ ਜਾਤਾ
12 ਇਸ ਕਰਕੇ ਹੇ ਅਕਾਸ਼ੋ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਇ! ਹਾਇ! ਇਸ ਲਈ ਜੋ ਸ਼ਤਾਨ ਤੁਹਾਡੇ ਕੋਲ ਉਤਰ ਆਇਆ ਅਤੇ ਉਹ ਨੂੰ ਵੱਡਾ ਕ੍ਰੋਧ ਹੈ ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾ ਥੋੜਾ ਹੀ ਰਹਿੰਦਾ ਹੈ।।
13 ਜਾਂ ਓਸ ਅਜਗਰ ਨੇ ਡਿੱਠਾ ਭਈ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਓਸ ਇਸਤ੍ਰੀ ਦੇ ਮਗਰ ਪਿਆ ਜਿਹੜੀ ਉਹ ਮੁੰਡਾ ਜਣੀ ਸੀ
14 ਅਤੇ ਇਸਤ੍ਰੀ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਭਈ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ ਜਿੱਥੇ ਸੱਪ ਦੇ ਮੂੰਹੋਂ ਬਚ ਕੇ ਸਮੇ ਅਤੇ ਦੋਂਹ ਸਮਿਆਂ ਅਤੇ ਅੱਧ ਸਮੇਂ ਤੀਕ ਉਹ ਦੀ ਪਿਰਤਪਾਲ ਹੁੰਦੀ ਹੈ
15 ਅਤੇ ਸੱਪ ਨੇ ਇਸਤ੍ਰੀ ਦੇ ਪਿੱਛੇ ਦਰਿਆ ਵਾਂਙੁ ਆਪਣੇ ਮੂੰਹੋਂ ਪਾਣੀ ਵਗਾਇਆ ਭਈ ਉਹ ਨੂੰ ਰੁੜ੍ਹਾ ਦੇਵੇ
16 ਤਾਂ ਧਰਤੀ ਨੇ ਇਸਤ੍ਰੀ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਅੱਡ ਕੇ ਓਸ ਦਰਿਆ ਨੂੰ ਪੀ ਲਿਆ ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ
17 ਅਤੇ ਅਜਗਰ ਨੂੰ ਇਸਤ੍ਰੀ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ ਵਿੱਚੋਂ ਜਿਹੜੇ ਰਹਿੰਦੇ ਅਤੇ ਜਿਹੜੇ ਪਰਮੇਸ਼ੁਰ ਦੀਆਂ ਆਗਿਆਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਸਾਖੀ ਭਰਦੇ ਹਨ ਓਹਨਾਂ ਨਾਲ ਜੁੱਧ ਕਰਨ ਨੂੰ ਚਲਿਆ ਗਿਆ, ਅਤੇ ਉਹ ਸਮੁੰਦਰ ਦੇ ਬਰੇਤੇ ਉੱਤੇ ਜਾ ਖਲੋਤਾ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×