Bible Versions
Bible Books

Revelation 17 (PAV) Punjabi Old BSI Version

1 ਓਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ ਇੱਕ ਨੇ ਆਣ ਕੇ ਮੇਰੇ ਨਾਲ ਗੱਲ ਕੀਤੀ ਭਈ ਉਰੇ ਆ, ਮੈਂ ਤੈਨੂੰ ਓਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ!
2 ਜਿਹ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈ ਨਾਲ ਮਸਤ ਹੋਏ
3 ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਤੀਵੀਂ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਜਿਹੜਾ ਕੁਫ਼ਰ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਬੈਠੇ ਵੇਖਿਆ
4 ਅਤੇ ਓਸ ਤੀਵੀਂ ਨੇ ਬੈਂਗਨੀ ਅਤੇ ਕਿਰਮਚੀ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੌਤੀਆਂ ਅਤੇ ਜਵਾਹਰਾਂ ਨਾਲ ਸਿੰਗਾਰੀ ਹੋਈ ਸੀ ਉਹ ਨੇ ਇੱਕ ਪਿਆਲਾ ਸੋਨੇ ਦਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਰੀ ਦੀਆਂ ਭ੍ਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ
5 ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਉਂ ਲਿਖਿਆ ਹੋਇਆ ਸੀ ਅਰਥਾਤ ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ
6 ਅਤੇ ਮੈਂ ਓਸ ਤੀਵੀਂ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦਿਆਂ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਡਾਢਾ ਅਚਰਜ ਹੋ ਕੇ ਹੱਕ ਬੱਕਾ ਰਹਿ ਗਿਆ
7 ਅਤੇ ਦੂਤ ਨੇ ਮੈਨੂੰ ਆਖਿਆ ਭਈ ਤੂੰ ਹੱਕਾ ਬੱਕਾ ਕਾਹਨੂੰ ਹੋਇਆ ਹੈਂ? ਉਹ ਤੀਵੀਂ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਹਨ ਮੈਂ ਓਹਨਾਂ ਦਾ ਭੇਤ ਤੈਨੂੰ ਦੱਸਾਂਗਾ
8 ਉਹ ਦਰਿੰਦਾ ਜਿਹੜਾ ਤੈਂ ਮੈਂ ਵੇਖਿਆ ਸੋ ਹੈਸੀ ਅਤੇ ਨਹੀਂ ਹੈਗਾ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਉਂ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਓਸ ਦਰਿੰਦੇ ਨੂੰ ਵੇਖ ਕੇ ਭਈ ਉਹ ਹੈਸੀ ਅਤੇ ਨਹੀਂ ਹੈਗਾ ਅਤੇ ਫੇਰ ਆਉਂਦਾ ਹੈ ਅਚਰਜ ਹੋ ਜਾਣਗੇ
9 ਸਮਝਦਾਰ ਬੁੱਧ ਦਾ ਮੌਕਾ ਇੱਥੇ ਹੀ ਹੈ ਏਹ ਸੱਤ ਸਿਰ ਸੱਤ ਟਿਲੇ ਹਨ ਜਿੱਥੇ ਤੀਵੀਂ ਓਹਨਾਂ ਉੱਤੇ ਬੈਠੀ ਹੋਈ ਹੈ
10 ਅਤੇ ਓਹ ਸੱਤ ਰਾਜੇ ਵੀ ਹਨ। ਪੰਜ ਤਾਂ ਡਿੱਗ ਪਏ ਹਨ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ ਜਦੋਂ ਆਵੇਗਾ ਤਾਂ ਉਹ ਨੂੰ ਥੋੜਾ ਚਿਰ ਰਹਿਣਾ ਜਰੂਰੀ ਹੈ
11 ਅਤੇ ਉਹ ਦਰਿੰਦਾ ਜਿਹੜਾ ਹੈਸੀ ਅਤੇ ਨਹੀਂ ਹੈਗਾ ਸੋ ਆਪ ਭੀ ਅੱਠਵਾਂ ਹੈ, ਨਾਲੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ
12 ਓਹ ਦਸ ਸਿੰਙ ਜਿਹੜੇ ਤੈਂ ਵੇਖੇ ਓਹ ਦਸ ਰਾਜੇ ਹਨ ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਓਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਓਹਨਾਂ ਨੂੰ ਇਖ਼ਤਿਆਰ ਮਿਲਦਾ ਹੈ
13 ਇਨ੍ਹਾਂ ਦਾ ਇੱਕੋ ਮੱਤ ਹੈ ਅਤੇ ਏਹ ਆਪਣੀ ਸਮੱਰਥਾ ਅਤੇ ਇਖ਼ਤਿਆਰ ਓਸ ਦਰਿੰਦੇ ਨੂੰ ਦਿੰਦੇ ਹਨ
14 ਏਹ ਲੇਲੇ ਦੇ ਨਾਲ ਜੁੱਧ ਕਰਨਗੇ ਅਤੇ ਲੇਲਾ ਓਹਨਾਂ ਉੱਤੇ ਫ਼ਤਹ ਪਾਵੇਗਾ ਇਸ ਲਈ ਜੋ ਉਹ ਪ੍ਰਭੁਆਂ ਦਾ ਪ੍ਰਭੁ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਓਹ ਭੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਮਾਤਬਰ ਹਨ
15 ਅਤੇ ਉਹ ਨੇ ਮੈਨੂੰ ਆਖਿਆ, ਜਿਹੜੇ ਪਾਣੀ ਤੈਂ ਵੇਖੇ ਸਨ ਜਿੱਥੇ ਉਹ ਕੰਜਰੀ ਬੈਠੀ ਹੈ ਓਹ ਉੱਮਤਾਂ ਅਤੇ ਮਹਾਇਣ ਅਤੇ ਕੌਮਾਂ ਅਤੇ ਭਾਖਿਆਂ ਹਨ
16 ਅਤੇ ਜਿਹੜੇ ਦਸ ਸਿੰਙ ਤੈਂ ਵੇਖੇ ਸਨ ਨਾਲੇ ਉਹ ਦਰਿੰਦਾ, ਏਹ ਓਸ ਕੰਜਰੀ ਨਾਲ ਵੈਰ ਕਰਨਗੇ ਅਤੇ ਉਹ ਨੂੰ ਉਜਾੜ ਦੇਣਗੇ ਅਤੇ ਨੰਗਿਆ ਕਰਨਗੇ ਅਤੇ ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ
17 ਕਿਉਂ ਜੋ ਪਰਮੇਸ਼ੁਰ ਨੇ ਓਹਨਾਂ ਦੇ ਦਿਲ ਵਿੱਚ ਇਹ ਪਾਇਆ ਭਈ ਓਸ ਦੀ ਮਨਸ਼ਾ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਓਸ ਦਰਿੰਦੇ ਨੂੰ ਦੇਣ ਜਿੰਨਾ ਚਿਰ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਲੈਣ
18 ਅਤੇ ਉਹ ਤੀਵੀਂ ਜੋ ਤੈਂ ਵੇਖੀ ਸੀ ਉਹ ਵੱਡੀ ਨਗਰੀ ਹੈ ਜਿਹੜੀ ਧਰਤੀ ਦਿਆਂ ਰਾਜਿਆਂ ਉੱਤੇ ਰਾਜ ਕਰਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×