Bible Versions
Bible Books

Romans 15 (PAV) Punjabi Old BSI Version

1 ਸਾਨੂੰ ਜੋ ਤਕੜੇ ਹਾਂ ਚਾਹੀਦਾ ਹੈ ਭਈ ਬਲਹੀਣਾਂ ਦੀਆਂ ਨਿਰਬਲਤਾਈਆਂ ਨੂੰ ਸਹਾਰੀਏ ਅਤੇ ਆਪ ਨੂੰ ਨਾ ਰਿਝਾਈਏ
2 ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਲਈ ਰਿਝਾਏ ਭਈ ਉਹ ਦੀ ਤਰੱਕੀ ਹੋਵੇ
3 ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਰਿਝਾਇਆ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਪਈਆਂ
4 ਕਿਉਂਕਿ ਜੋ ਕੁਝ ਅੱਗੇ ਲਿਖਿਆ ਗਿਆ ਸੋ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਭਈ ਅਸੀਂ ਧੀਰਜ ਤੋਂ ਅਤੇ ਧਰਮ ਪੁਸਤਕ ਦੇ ਦਿਲਾਸੇ ਤੋਂ ਆਸਾ ਰੱਖੀਏ
5 ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ
6 ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇਕ ਜ਼ਬਾਨ ਨਾਲ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ ।।
7 ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਭਈ ਪਰਮੇਸ਼ੁਰ ਦੀ ਵਡਿਆਈ ਹੋਵੇ
8 ਮੈਂ ਆਖਦਾ ਹੈਂ ਭਈ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਨਮਿੱਤ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਬਚਨਾਂ ਨੂੰ ਜਿਹੜੇ ਪਿਤਰਾਂ ਨੂੰ ਦਿੱਤੇ ਹੋਏ ਸਨ ਪੂਰਿਆਂ ਕਰੇ
9 ਅਤੇ ਪਰਾਈਆਂ ਕੌਮਾਂ ਰਹਮ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, - ਏਸੇ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ ਅਤੇ ਤੇਰੇ ਨਾਮ ਦਾ ਜਸ ਗਵਾਂਗਾ ।।
10 ਫੇਰ ਕਹਿੰਦਾ ਹੈ, - ਹੇ ਪਰਾਈਉ ਕੌਮੋ, ਉਹ ਦੀ ਪਰਜਾ ਨਾਲ ਖੁਸ਼ੀ ਕਰੋ ।।
11 ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੁ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ ।।
12 ਫੇਰ ਯਸਾਯਾਹ ਆਖਦਾ ਹੈ, - ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸਾ ਰੱਖਣਗੀਆਂ।।
13 ਹੁਣ ਆਸਾ ਦਾ ਪਰਮੇਸ਼ੁਰ ਤੁਹਾਨੂੰ ਨਿਹਚਾ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਭਈ ਤੁਸੀਂ ਪਵਿੱਤਰ ਆਤਮਾ ਦੀ ਸਮਰਥ ਨਾਲ ਆਸਾ ਵਿੱਚ ਵਧਦੇ ਜਾਵੋ।।
14 ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਿਖੇ ਯਕੀਨ ਰੱਖਦਾ ਹਾਂ ਭਈ ਤੁਸੀਂ ਆਪ ਭਲਿਆਈ ਨਾਲ ਪੂਰੇ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਰ ਇੱਕ ਦੂਏ ਨੂੰ ਸਿੱਖਾ ਸੱਕਦੇ ਹੋ
15 ਪਰ ਮੈਂ ਤੁਹਾਨੂੰ ਫੇਰ ਚੇਤਾ ਕਰਾਉਣ ਲਈ ਕਿਤੇ ਕਿਤੇ ਹੋਰ ਵੀ ਦਿਲੇਰੀ ਨਾਲ ਤੁਹਾਨੁੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ
16 ਭਈ ਮੈਂ ਪਰਮੇਸ਼ੁਰ ਦੀ ਖੁਸ਼ ਖਬਰੀ ਵਿੱਚ ਜਾਜਕਪੁਣੇ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਪਰਵਾਨ ਹੋਵੇ
17 ਸੋ ਪਰਮੇਸ਼ੁਰੀ ਗੱਲਾਂ ਦੇ ਵਿਖੇ ਮੈਨੂੰ ਮਸੀਹ ਯਿਸੂ ਵਿੱਚ ਅਭਮਾਨ ਕਰਨ ਦਾ ਵੇਲਾ ਹੈ
18 ਕਿਉਂ ਜੋ ਮੇਰਾ ਹਿਆਉ ਨਹੀਂ ਪੈਂਦਾ ਜੋ ਮੈਂ ਹੋਰਨਾਂ ਕੰਮਾਂ ਦੀ ਗੱਲ ਕਰਾਂ ਬਿਨਾ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰ ਕਰਨ ਦੇ ਲਈ ਬਚਨ ਅਤੇ ਕਰਨੀ ਤੋਂ
19 ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮੱਰਥਾ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੋੜੀ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫੇਰੇ ਇੱਲੁਰਿਕੁਨ ਤੀਕ ਮਸੀਹ ਦੀ ਖੁਸ਼ ਖਬਰੀ ਦਾ ਪੂਰਾ ਪਰਚਾਰ ਕੀਤਾ
20 ਹਾਂ, ਮੈਂ ਇਹ ਚਾਹ ਕੀਤੀ ਭਈ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ ਉੱਥੇ ਖੁਸ਼ ਖਬਰੀ ਸੁਣਾਵਾਂ ਤਾਂ ਐਉਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ
21 ਸਗੋਂ ਜਿਵੇਂ ਲਿਖਿਆ ਹੋਇਆ ਹੈ, - ਜਿਨ੍ਹਾਂ ਨੂੰ ਉਹ ਦੀ ਖਬਰ ਨਹੀਂ ਹੋਈ, ਓਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਓਹ ਸਮਝਣਗੇ ।।
22 ਇਸੇ ਕਰਕੇ ਮੈਂ ਤੁਹਾਡੇ ਕੋਲ ਆਉਣ ਤੋਂ ਕਈ ਵਾਰ ਅਟਕ ਗਿਆ
23 ਪਰ ਹੁਣ ਜਦੋਂ ਇਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ ਅਤੇ ਬਹੁਤ ਵਰਿਹਾਂ ਤੋਂ ਤੁਹਾਡੇ ਕੋਲ ਆਉਣ ਦੀ ਚਾਹ ਵੀ ਰੱਖਦਾ ਹਾਂ
24 ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਵਾਂ ਮੈਂ ਆਸਾ ਰੱਖਦਾ ਹੈਂ ਭਈ ਉੱਧਰ ਨੂੰ ਜਾਂਦਿਆਂ ਹੋਇਆ ਤੁਹਾਡਾ ਦਰਸ਼ਣ ਕਰਾਂ ਅਤੇ ਜਾਂ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਤ੍ਰਿਪਤ ਹੋਵੇ ਤਾਂ ਤੁਹਾਥੋਂ ਉੱਧਰ ਨੂੰ ਪੁਚਾਇਆ ਜਾਵਾਂ
25 ਪਰ ਹਾਲੀ ਮੈਂ ਸੰਤਾਂ ਦੀ ਸੇਵਾ ਕਰਨ ਲਈ ਯਰੂਸ਼ਲਮ ਨੂੰ ਜਾਂਦਾ ਹਾਂ
26 ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਭਾਉਣੀ ਹੋਈ ਭਈ ਯਰੂਸ਼ਲਮ ਦੇ ਸੰਤਾਂ ਵਿੱਚੋਂ ਓਹਨਾਂ ਲਈ ਜਿਹੜੇ ਗਰੀਬ ਹਨ ਚੰਦਾ ਉਗਰਾਹੀ ਕਰਨ
27 ਹਾਂ, ਇਹ ਓਹਨਾਂ ਦੀ ਭਾਉਣੀ ਹੋਈ ਅਤੇ ਓਹ ਏਹਨਾਂ ਦੇ ਕਰਜ਼ਦਾਰ ਭੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਏਹਨਾਂ ਦੀਆਂ ਆਤਮਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਓਹਨਾਂ ਨੂੰ ਭੀ ਚਾਹੀਦਾ ਹੈ ਭਈ ਸਰੀਰਕ ਵਸਤਾਂ ਨਾਲ ਏਹਨਾਂ ਦੀ ਸੇਵਾ ਕਰਨ
28 ਸੋ ਜਦ ਇਸ ਕੰਮ ਨੂੰ ਸਿਰੇ ਚਾੜ ਲਵਾਂ ਅਤੇ ਇਸ ਫਲ ਨੂੰ ਸੇਂਘੀ ਨਾਲ ਓਹਨਾਂ ਦੇ ਹਵਾਲੇ ਕਰ ਦਿਆਂ ਤਾਂ ਮੈਂ ਤੁਹਾਡੇ ਕੋਲੋਂ ਹੋ ਕੇ ਅਗਾਹਾਂ ਹਿਸਪਾਨਿਯਾ ਨੂੰ ਜਾਵਾਗਾਂ
29 ਅਤੇ ਮੈਂ ਜਾਣਦਾ ਹਾਂ ਭਈ ਜਦੋਂ ਤੁਹਾਡੇ ਕੋਲ ਆਵਾਂਗਾ ਤਦੋਂ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ।।
30 ਹੁਣ ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਮਿੱਤ ਅਰ ਆਤਮਾ ਦੇ ਪ੍ਰੇਮ ਦੇ ਨਮਿੱਤ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ
31 ਭਈ ਓਹਨਾਂ ਤੋਂ ਜਿਹੜੇ ਯਹੂਦਿਆਂ ਵਿੱਚ ਬੇਪਰਤੀਤੇ ਹਨ ਮੈਂ ਬਚਾਇਆ ਜਾਵਾਂ, ਨਾਲੇ ਮੇਰੀ ਉਹ ਸੇਵਾ ਜੋ ਯਰੂਸ਼ਲਮ ਦੇ ਲਈ ਹੋਣ ਵਾਲੀ ਹੈ ਸੋ ਸੰਤਾਂ ਨੂੰ ਪਰਵਾਨ ਹੋਵੇ
32 ਤਾਂ ਜੋ ਮੈਂ ਪਰਮੇਸ਼ੁਰ ਦੀ ਇੱਛਿਆ ਨਾਲ ਤੁਹਾਡੇ ਕੋਲ ਅਨੰਦ ਨਾਲ ਆਵਾਂ ਅਤੇ ਤੁਹਾਡੇ ਨਾਲ ਸੁਖ ਪਾਵਾਂ
33 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਤੁਸਾਂ ਸਭਨਾਂ ਦੇ ਅੰਗ ਸੰਗ ਹੋਵੇ। ਆਮੀਨ ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×